ਹਰਸਿਮਰਤ ਬਾਦਲ ਨੇ ਦਿੱਤੀ ਮੋਦੀ ਨੂੰ ਨਸੀਹਤ, ਅਜੇ ਵੀ ਮੌਕਾ, ਸੰਭਲ ਜਾਓ
ਬਠਿੰਡਾ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੰਦੋਲਨਕਾਰੀ ਕਿਸਾਨਾਂ ਦੀ ਗੱਲ ਮੰਨਣ ਲਈ ਕਿਹਾ ਹੈ। ਉਨ੍ਹਾਂ ਮੋਦੀ ਨੂੰ ਕਿਹਾ ਹੈ ਕਿ ਜਮਹੂਰੀਅਤ ਵਿੱਚ ਲੋਕਾਂ ਦੀ ਮਰਜ਼ੀ ਹੀ ਸਭ ਤੋਂ ਉੱਪਰ ਹੁੰਦੀ ਹੈ।
ਨਵੀਂ ਦਿੱਲੀ: ਬਠਿੰਡਾ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੰਦੋਲਨਕਾਰੀ ਕਿਸਾਨਾਂ ਦੀ ਗੱਲ ਮੰਨਣ ਲਈ ਕਿਹਾ ਹੈ। ਉਨ੍ਹਾਂ ਮੋਦੀ ਨੂੰ ਕਿਹਾ ਹੈ ਕਿ ਜਮਹੂਰੀਅਤ ਵਿੱਚ ਲੋਕਾਂ ਦੀ ਮਰਜ਼ੀ ਹੀ ਸਭ ਤੋਂ ਉੱਪਰ ਹੁੰਦੀ ਹੈ।
The largest peaceful agitation of farmers has won India’s heart & become example for world. Our farmers are on the cusp of victory. I appeal to them-hold direct talks with PM to get these agri laws repealed. They shouldn't fall into trap of extended meetings which yield nothing.
— Harsimrat Kaur Badal (@HarsimratBadal_) December 30, 2020
ਬੀਬਾ ਹਰਸਿਮਰਤ ਬਾਦਲ ਨੇ ਕਿਹਾ ਕਿ ਹਜ਼ਾਰਾਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਦੇ ਦਰਵਾਜ਼ੇ ’ਤੇ ਬੈਠੇ ਹਨ, ਉਨ੍ਹਾਂ ਨੂੰ ਲੰਮੇ ਸਮੇਂ ਤੱਕ ਇੰਨੀ ਤਕਲੀਫ ਵਿੱਚ ਨਹੀਂ ਰੱਖਣਾ ਚਾਹੀਦਾ। ਹਰਸਿਰਮਰਤ ਨੇ ਟਵੀਟ ਕਰਕੇ ਕਿਹਾ ਕਿ ਜੇਕਰ ਮੋਦੀ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਪਾਸ ਕਰਨ ਦੀਆਂ ਚਿਤਾਵਨੀਆਂ ਵੱਲ ਧਿਆਨ ਦਿੱਤਾ ਹੁੰਦਾ ਤਾਂ ਇਸ ਅੰਦੋਲਨ ਨੂੰ ਟਾਲਿਆ ਜਾ ਸਕਦਾ ਸੀ।
The largest peaceful agitation of farmers has won India’s heart & become example for world. Our farmers are on the cusp of victory. I appeal to them-hold direct talks with PM to get these agri laws repealed. They shouldn't fall into trap of extended meetings which yield nothing.
— Harsimrat Kaur Badal (@HarsimratBadal_) December 30, 2020
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੇ ਭਾਰਤ ਦਾ ਦਿਲ ਜਿੱਤ ਲਿਆ ਹੈ ਤੇ ਇਹ ਦੁਨੀਆ ਲਈ ਮਿਸਾਲ ਬਣ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਾਲ ਸਿੱਧੇ ਗੱਲਬਾਤ ਕਰਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ।
Ppls’ will is supreme in democracy PM @narendramodi ji. Pl don’t prolong suffering of 1000s sitting in cold at your doorstep to repeal 3 Agri laws.This cud’ve been averted if u had listened to my requests of June 3,5 & Sept 14 warning you about repercussions of passing hated laws
— Harsimrat Kaur Badal (@HarsimratBadal_) December 30, 2020