ਹਰਸਿਮਰਤ ਬਾਦਲ ਦੀ ਆਈ ਕੋਰੋਨਾ ਰਿਪੋਰਟ, PGI 'ਚੋਂ ਡਿਸਚਾਰਜ
ਏਬੀਪੀ ਸਾਂਝਾ | 06 Dec 2020 12:45 PM (IST)
ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ ਮਗਰੋਂ ਸ਼ਨੀਵਾਰ ਸ਼ਾਮ ਨੂੰ PGI ਚੰਡੀਗੜ੍ਹ 'ਚ ਦਾਖਲ ਕਰਵਾਇਆ ਗਿਆ ਸੀ।
ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ ਮਗਰੋਂ ਸ਼ਨੀਵਾਰ ਸ਼ਾਮ ਨੂੰ PGI ਚੰਡੀਗੜ੍ਹ 'ਚ ਦਾਖਲ ਕਰਵਾਇਆ ਗਿਆ ਸੀ। ਇਸ ਮਗਰੋਂ ਦੇਰ ਰਾਤ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ। PGI ਚੰਡੀਗੜ੍ਹ ਮੁਤਾਬਕ ਹਰਸਿਮਰਤ ਦੀ ਕੋਰੋਨਾ ਰਿਪੋਰਟ ਵੀ ਨੈਗੇਟਿਵ ਆਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਨਵੇਂ ਖੇਤੀ ਕਾਨੂੰਨਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਉਸ ਨੇ ਸਤੰਬਰ ਵਿੱਚ ਮੋਦੀ ਸਰਕਾਰ ਵਿੱਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਰਸਿਮਰਤ ਕੌਰ ਬਾਦਲ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸੀ ਪਰ ਉਸ ਨੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਨ ਵਾਪਸ ਲੈਣ ‘ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।