ਪੜਚੋਲ ਕਰੋ

ਬੀਬਾ ਹਰਸਿਮਰਤ ਕੌਰ ਬਾਦਲ ਹਲਕਾ ਦੱਖਣੀ ਦੇ ਉਮੀਦਵਾਰ ਤਲਬੀਰ ਗਿੱਲ ਦੇ ਹੱਕ ਨਿੱਤਰੀ

ਹਰਸਿਮਰਤ ਕੌਰ ਬਾਦਲ ਨੇ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ  ਤਲਬੀਰ ਸਿੰਘ ਗਿੱਲ ਦੇ ਹੱਕ ’ਚ ਰੋਡ ਸ਼ੋਅ ’ਚ ਹਿੱਸਾ ਲੈਂਦਿਆਂ ਸੂਬੇ ’ਚ ਗਠਜੋੜ ਸਰਕਾਰ ਮੁੜ ਲਿਆਉਣ ਲਈ ਪਾਰਟੀ ਉਮੀਦਵਾਰਾਂ ਨੂੰ ਵੱਡੀ ਗਿਣਤੀ ’ਚ ਜਿਤਾਉਣ ਲਈ ਅਪੀਲ ਕੀਤੀ।

ਅੰਮ੍ਰਿਤਸਰ : ਸਾਬਕਾ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ  ਤਲਬੀਰ ਸਿੰਘ ਗਿੱਲ ਦੇ ਹੱਕ ’ਚ ਗੇਟ ਖ਼ਜ਼ਾਨਾ ਤੋਂ ਤਰਨ ਤਾਰਨ ਰੋਡ ਤੱਕ ਕੱਢੇ ਗਏ ਰੋਡ ਸ਼ੋਅ (ਰੈਲੀ) ’ਚ ਹਿੱਸਾ ਲੈਂਦਿਆਂ ਸੂਬੇ ’ਚ ਗਠਜੋੜ ਸਰਕਾਰ ਮੁੜ ਲਿਆਉਣ ਲਈ ਪਾਰਟੀ ਉਮੀਦਵਾਰਾਂ ਨੂੰ ਵੱਡੀ ਗਿਣਤੀ ’ਚ ਜਿਤਾਉਣ ਲਈ ਅਪੀਲ ਕੀਤੀ।
 
ਉਕਤ ਰੈਲੀ ਜੋ ਕਿ ਗੇਟ ਖ਼ਜਾਨਾ ਤੋਂ ਸ਼ੁਰੂ ਹੋਈ, ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਦੀ ਇਕ ਝਲਕ ਪਾਉਣ ਅਤੇ ਉਸ ਨੂੰ ਸੁਣ ਲਈ ਲੋਕਾਂ ਦਾ ਵਿਸ਼ਾਲ ਹੜ੍ਹ ਉਮੜ ਗਿਆ। ਹਲਕਾ ਦੱਖਣੀ ਦੇ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਗਿੱਲ ਦੀ ਜਿੱਤ ਨੂੰ ਯਕੀਨੀ ਬਣਾ ਦਿੱਤਾ ਹੈ, ਸਿਰਫ਼ ਐਲਾਨ 10 ਮਾਰਚ ਨੂੰ ਹੋਣਾ ਬਾਕੀ ਹੈ। ਇਸ ਮੌਕੇ ਅਕਾਲੀ ਬਸਪਾ ਆਗੂਆਂ ਅਤੇ ਵਰਕਰਾਂ ਨੇ ਜੋਸ਼ ’ਚ ਅਕਾਲੀ ਬਸਪਾ ਗਠਜੋੜ ਪਾਰਟੀ ਦੇ ਨਾਂਅ ’ਤੇ ਤੋਂ ਇਲਾਵਾ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਗਿੱਲ ਦੇ ਹੱਕ ਨਾਅਰੇ ਬੁਲੰਦ ਕੀਤੇ। 
 
ਇਹ ਰੋਡ ਸ਼ੋਅ ਉਕਤ ਸਥਾਨ ਹੁੰਦਾ ਹੋਇਆ ਗੇਟ ਹਕੀਮਾਂ, ਭਗਤਾਂ ਵਾਲਾ, ਗਿਲਵਾਲੀ, ਚਾਟੀਵਿੰਡ ਚੌਂਕ ਆਦਿ ਬਜ਼ਾਰਾਂ ਤੋਂ ਹੁੰਦਾ ਹੋਇਆ ਤਰਨ ਤਾਰਨ ਤਲਬੀਰ ਗਿੱਲ ਦੇ ਮੁੱਖ ਚੋਣ ਦਫ਼ਤਰ ਵਿਖੇ ਸਮਾਪਤ ਹੋਇਆ। ਬੀਬਾ ਹਰਸਿਮਰਤ ਕੌਰ ਜੋ ਕਿ ਕਾਰ ’ਤੇ ਸਵਾਰ ਸੀ, ਦੇ ਨਾਲ ਛੱਤ ’ਤੇ ਬੈਠੇ ਗਿੱਲ ’ਤੇ ਸਮੂਹ ਪਾਰਟੀ ਆਗੂਆਂ, ਵਰਕਰਾਂ ਤੇ ਸਥਾਨਕ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ, ਜਿਨ੍ਹਾਂ ਦਾ ਅਭਿਨੰਦਨ ਬੀਬਾ ਬਾਦਲ, ਗਿੱਲ ਵੱਲੋਂ ਕਬੂਲ ਕੀਤਾ ਗਿਆ।
 
ਬੀਬਾ ਬਾਦਲ ਨੇ ਕਿਹਾ ਕਿ ਕਾਂਗਰਸੀ ਉਮੀਦਵਾਰਾਂ ਨੂੰ ਹਰ ਹਲਕੇ ’ਚੋਂ ਵੋਟਰਾਂ ਵੱਲੋਂ ਨਾਪੱਖੀ ਹੁੰਗਾਰਾ ਮਿਲਣ ਕਾਰਨ ਭਾਰੀ ਨਾਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਵੋਟਰ ਉਨ੍ਹਾਂ ਤੋਂ ਇਹ ਜਵਾਬ ਮੰਗ ਰਹੇ ਹਨ ਕਿ ਪਹਿਲਾਂ ਸੱਤਾ ਹਾਸਲ ਕਰਨ ਸਮੇਂ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰੋ ਫ਼ਿਰ ਹੀ ਵੋਟਾਂ ਮੰਗਣ ਦਾ ਹੱਕ ਜਿਤਾਓ। ਕਿਉਂਕਿ ਤੁਹਾਡੇ ਇਨ੍ਹਾਂ ਝੂਠੇ ਵਾਅਦਿਆਂ ਨਾਲ ਹਲਕੇ ਦੀ ਨੁਹਾਰ ਨੂੰ ਢਾਹ ਹੀ ਲੱਗੀ ਹੈ। ਇਸ ਲਈ ਹੁਣ ਹਲਕਾ ਵਾਸੀਆਂ ਨੇ ਮਨ ਬਣਾ ਲਿਆ ਹੈ ਕਿ ਲੋਕ ਹਮਾਇਤੀ ਪਾਰਟੀ ਅਕਾਲੀ ਬਸਪਾ ਗਠਜੋੜ ਹੀ ਹੈ ਜੋ ਕਿ ਲੋਕਾਂ ਦੇ ਦੁਖ ਸੁਖ ਦੀ ਭਾਈਵਾਲ ਤਾਂ ਹੈ ਅਤੇ ਬੀਤੇ ਸਮੇਂ ਕਰਵਾਇਆ ਗਿਆ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਜਿਉਂਦੀ ਜਾਗਦੀ ਤਸਵੀਰ ਹੈ।
 
ਇਸ ਮੌਕੇ ਪੂਰਨ ਸਿੰਘ ਮੱਤੇਵਾਲ, ਅਵਤਾਰ ਸਿੰਘ ਟਰੱਕਾਂ ਵਾਲਾ, ਧਿਆਨ ਸਿੰਘ ਪਹਿਲਵਾਨ, ਅਮਨਦੀਪ ਸਿੰਘ ਸਕੂਲ ਵਾਲਾ, ਕੁਲਵੰਤ ਸਿੰਘ ਭੱਟੀ, ਸੁਖਦੇਵ ਸਿੰਘ ਬੱਤਰਾ, ਗੁਰਮੀਤ ਸਿੰਘ ਰੂਬੀ ਸਰਪੰਚ, ਅਮਰਜੀਤ ਸਿੰਘ ਭਾਟੀਆ, ਸਵਰਾਜ ਸਿੰਘ ਸ਼ਾਮ, ਅਮਰੀਕ ਸਿੰਘ, ਗੁਰਪ੍ਰਤਾਪ ਸਿੰਘ ਟਿੱਕਾ, ਮਾਮਾ ਸਿਕੰਦਰ, ਗੁਰਜੀਤ ਸਿੰਘ ਸੰਧੂ, ਨਵਜੀਤ ਸਿੰਘ ਲੱਕੀ, ਰਵੇਲ ਸਿੰਘ ਭੁੱਲਰ, ਬਲਵਿੰਦਰ ਸਿੰਘ ਹਵੇਲੀ ਵਾਲਾ, ਰਾਜੂ ਮਾਹਲ, ਦਲਜੀਤ ਸਿੰਘ ਫੌਜੀ, ਅਜੈਬੀਰਪਾਲ ਸਿੰਘ ਰੰਧਾਵਾ, ਸੁਰਿੰਦਰ ਸਿੰਘ ਸੁਲਤਾਨਵਿੰਡ, ਇੰਦਰਜੀਤ ਸਿੰਘ ਪੰਡੋਰੀ ਬਿਕਰਮਜੀਤ ਸਿੰਘ ਬਾਦਲ, ਭੁਪਿੰਦਰ ਸਿੰਘ ਬਿੱਟੂ ਕੇਬਲ ਵਾਲਾ, ਹਰਮੀਤ ਸਿੰਘ ਮਠਾੜੂ, ਪਵਨ ਗਿੱਲ, ਜਸਪਾਲ ਸਿੰਘ ਮੇਸ਼ੀ ਤੋਂ ਇਲਾਵਾ ਵੱਡੀ ਲੋਕ ਅਤੇ ਅਕਾਲੀ ਬਸਪਾ ਆਗੂ ਤੇ ਵਰਕਰ ਹਾਜ਼ਰ ਸਨ।  
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget