ਪੜਚੋਲ ਕਰੋ

White Paper Debate: ਜੇ ਕਾਂਗਰਸ ਭ੍ਰਿਸ਼ਟ ਹੈ ਤਾਂ ਆਪ ਤਾਂ ਇਨ੍ਹਾਂ ਦੀ ਵੀ ਪਿਓ, ਪੰਜਾਬੀਆਂ ਨੂੰ ਪੁੱਛ ਕੇ ਦੇਖੋ-ਬਾਦਲ

ਆਪ ਦੇ ਰਾਜ ਵਿਚ ਭ੍ਰਿਸ਼ਟਾਚਾਰ ਕਾਂਗਰਸ ਦੇ ਰਾਜ ਨਾਲੋਂ ਵੀ ਵਧਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਨੂੰ ਇਸ ਸਰਕਾਰ ਵੱਲੋਂ ਬਣਾਈ ਆਬਕਾਰੀ ਨੀਤੀ ਕਾਰਨ ਸੈਂਕੜੇ ਕਰੋੜਾਂ ਰੁਪਏ ਦਾ ਘਾਟਾ ਪਿਆ ਕਿਉਂਕਿ ਨੀਤੀ ਦਾ ਮਕਸਦ ਚੋਣਵੇਂ ਲੋਕਾਂ ਨੂੰ ਲਾਭ ਪਹੁੰਚਾਉਣਾ ਸੀ। 

Akali dal: ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ  ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਨਾ ਸਿਰਫ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਬਲਕਿ ਇਸਨੇ ਦੋ ਸਾਲਾਂ ਵਿਚ 70 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਨੂੰ ਕੰਗਾਲ ਵੀ ਕੀਤਾ ਹੈ।

ਸੰਸਦ ਵਿਚ ਬੋਲਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਪੰਜਾਬ ਸਿਰ ਕਰਜ਼ਾ ਵੱਧ ਕੇ 3.4 ਲੱਖ ਕਰੋੜ ਹੋ ਗਿਆ ਹੈ ਜੋ ਦੇਸ਼ ਵਿਚ ਸਭ ਤੋਂ ਵੱਧ ਹੈ ਕਿਉਂਕਿ ਇਹ ਜੀ ਡੀ ਪੀ ਦਾ 48 ਫੀਸਦੀ ਬਣਦਾ ਹੈ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ ਤੇ ਵਿਆਪਕ ਭ੍ਰਿਸ਼ਟਾਚਾਰ ਕੀਤਾਸੀ।  ਉਹਨਾਂ ਕਿਹਾ ਕਿ ਆਪ ਸਰਕਾਰ ਤਾਂ ਉਸ ਤੋਂ ਵੀ ਅੱਗੇ ਲੰਘ ਗਈ ਹੈ। ਇਸ ਸਰਕਾਰ ਨੇ ਦੋ ਸਾਲਾਂ ਵਿਚ 70 ਹਜ਼ਾਰ ਕਰੋੜ ਰੁਪਏ ਦਾ ਲੈ ਲਿਆ ਹੈ ਤੇ  ਇਸ ਕੋਲ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਂ ’ਤੇ ਵਿਖਾਉਣ ਲਈ ਕੱਖ ਨਹੀਂ ਹੈ। ਉਹਨਾਂ ਕਿਹਾ ਕਿ ਹਜ਼ਾਰਾਂ ਕਰੋੜਾਂ ਰੁਪਏ ਪਬਲੀਸਿਟੀ ਸਟੰਟਾਂ ’ਤੇ ਅਤੇ ਹੋਰ ਰਾਜਾਂ ਵਿਚ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਤੇ ਇਸ਼ਤਿਹਾਰਬਾਜ਼ੀ ’ਤੇ ਫੂਕਿਆ ਗਿਆ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਦੇ ਰਾਜ ਵਿਚ ਭ੍ਰਿਸ਼ਟਾਚਾਰ ਕਾਂਗਰਸ ਦੇ ਰਾਜ ਨਾਲੋਂ ਵੀ ਵਧਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਨੂੰ ਇਸ ਸਰਕਾਰ ਵੱਲੋਂ ਬਣਾਈ ਆਬਕਾਰੀ ਨੀਤੀ ਕਾਰਨ ਸੈਂਕੜੇ ਕਰੋੜਾਂ ਰੁਪਏ ਦਾ ਘਾਟਾ ਪਿਆ ਕਿਉਂਕਿ ਨੀਤੀ ਦਾ ਮਕਸਦ ਚੋਣਵੇਂ ਲੋਕਾਂ ਨੂੰ ਲਾਭ ਪਹੁੰਚਾਉਣਾ ਸੀ। 

ਉਹਨਾਂ ਕਿਹਾ ਕਿ ਦਿੱਲੀ ਆਬਕਾਰੀ ਨੀਤੀ ਜਿਸਦੀ ਸੀ ਬੀ ਆਈ ਜਾਂਚ ਕਰ ਰਹੀ ਹੈ ਤੇ ਇਸ ਵਿਚ ਕਈ ਗ੍ਰਿਫਤਾਰੀਆਂ ਹੋਈਆਂ ਹਨ, ਦੀ ਤਰਜ਼ ’ਤੇ ਬਣੀ ਪੰਜਾਬ ਆਬਕਾਰੀ ਨੀਤੀ ਦੀ ਹਾਲੇ ਕੇਂਦਰੀ ਏਜੰਸੀਆਂ ਨੇ ਜਾਂਚ ਸ਼ੁਰੂ ਕਰਨੀ ਹੈ। ਉਹਨਾਂ ਕਿਹਾ  ਕਿ ਮੈਂ ਪਹਿਲਾਂ ਹੀ ਬੇਨਤੀ ਕਰ ਚੁੱਕੀ ਹਾਂ ਕਿ ਇਸ ਨੀਤੀ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਈ ਜਾਵੇ ਅਤੇ ਇਸ ਬਾਰੇ ਸੰਸਦ ਵਿਚ ਭਰੋਸਾ ਵੀ ਦੁਆਇਆ ਗਿਆ ਸੀ ਪਰ ਕੀਤਾ ਕੱਖ ਵੀ ਨਹੀਂ ਗਿਆ।

ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਵੱਲੋਂ ਭਾਰੀ ਕਰਜ਼ਾ ਲੈਣ ਦੇ ਬਾਵਜੂਦ ਗਰੀਬ ਤੇ ਔਰਤਾਂ ਮੁਸ਼ਕਿਲਾਂ ਝੱਲ ਰਹੇ ਹਨ। ਉਹਨਾਂ ਕਿਹਾ ਕਿ ਸ਼ਗਨ ਸਕੀਮ, ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨ ਸਕੀਮ ਵਿਚ ਵੱਡੀ ਕਟੌਤੀ ਕਰ ਦਿੱਤੀ ਗਈ ਤੇ ਔਰਤਾਂ ਹਾਲੇ ਤੱਕ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਉਡੀਕ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਵਾਅਦਾ ਪੂਰਾ ਕਰਦਿਆਂ ਪਿਛਲੇ 24 ਮਹੀਨਿਆਂ ਦੇ 24-24 ਹਜ਼ਾਰ ਰੁਪਏ ਔਰਤਾਂ ਦੇ ਖ਼ਾਤਿਆਂ ਵਿਚ ਜਮ੍ਹਾਂ ਕਰਨੇ ਚਾਹੀਦੇ ਹਨ।

2007 ਤੋਂ 2017 ਦਰਮਿਆਨ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਨੂੰ ਕਾਂਗਰਸ ਵੇਲੇ ਬਿਜਲੀ ਦੀ ਭਾਰੀ ਘਾਟ ਵਾਲੇ ਸੂਬੇ ਤੋਂ ਬਿਜਲੀ ਸਰਪਲੱਸ ਸੂਬਾ ਬਣਾਇਆ। ਉਹਨਾਕਿਹਾ  ਕਿ 1500 ਕਿਲੋਮੀਟਰ ਸੜਕਾਂ ਦਾ ਨਿਰਮਾਣ ਅਕਾਲੀ ਦਲ ਦੀ ਸਰਕਾਰ ਨੇ ਕਰਵਾਇਆ ਅਤੇ ਆਈ ਆਈ ਟੀ, ਆਈ ਆਈ ਐਮ ਤੇ ਪ੍ਰਤੀਸ਼ਠਤ ਮੈਡੀਕਲ ਸੰਸਥਾ ਏਮਜ਼ ਸਮੇਤ 13 ਵੱਡੀਆਂ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ 1959 ਉਦਯੋਗਿਕ ਘਰਾਣਿਆਂ ਨੇ ਪੰਜਾਬ ਵਿਚ ਨਿਵੇਸ਼ ਕੀਤਾ ਜਿਹਨਾਂ ਵਿਚ ਇਨਫੋਸਿਸ ਅਤੇ ਆਈ ਟੀ ਸੀ ਵੀ ਸ਼ਾਮਲ ਹਨ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget