ਪੜਚੋਲ ਕਰੋ

ਸ਼ਿਲਾਂਗ ਦੇ ਸਿੱਖਾਂ ਦੇ ਹੱਕਾਂ ਲਈ ਡਟਿਆ ਅਕਾਲੀ ਦਲ, ਮੇਘਾਲਿਆ ਦੇ CM ਨਾਲ ਮੁਲਾਕਾਤ

ਇਸ ਡੈਲੀਗੇਸ਼ਨ ਨੇ ਮੁੱਖ ਮੰਤਰੀ ਕੋਨਾਰਡ ਨਾਲ ਸ਼ਿਲਾਂਗ ਵਿੱਚ ਸਿੱਖਾਂ ਨਾਲ ਕੁੱਟਮਾਰ ਤੇ ਉਨ੍ਹਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨ ਬਾਰੇ ਗੱਲ ਕੀਤੀ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਸ਼ਿਲਾਂਗ ਵਿੱਚ ਸਿੱਖ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਚੰਡੀਗੜ੍ਹ: ਸ਼ਿਲਾਂਗ ਦੇ ਸਿੱਖਾਂ ਦੇ ਮਸਲੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਰਗਰਮੀ ਤੋਂ ਬਾਅਦ ਅੱਜ ਅਕਾਲੀ ਦਲ ਵੀ ਹਰਕਤ ਵਿੱਚ ਆ ਗਿਆ। ਕੈਬਨਿਟ ਮੰਤਰੀ ਤੇ ਬਠਿੰਡਾ ਤੋਂ ਐਮਪੀ ਹਰਸਿਮਰਤ ਕੌਰ ਬਾਦਲ ਨੇ ਸ਼ਿਲਾਂਗ ਵਿੱਚ ਸਿੱਖਾਂ ਨਾਲ ਹੋ ਰਹੇ ਅੱਤਿਆਚਾਰ ਵਿਰੁੱਧ ਆਵਾਜ਼ ਬੁਲੰਦ ਕੀਤੀ। ਇਸ ਮਸਲੇ ਸਬੰਧੀ ਉਨ੍ਹਾਂ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਨਾਲ ਲੈ ਕੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਡ ਸੰਗਮਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼ਿਲਾਂਗ ਗੁਰਦੁਆਰਾ ਦੇ ਪ੍ਰਧਾਨ ਵੀ ਮੌਜੂਦ ਰਹੇ। ਇਸ ਮੌਕੇ ਮੁੱਖ ਮੰਤਰੀ ਕੋਨਾਰਡ ਨੇ ਭਰੋਸਾ ਜਤਾਇਆ ਕਿ ਸਿੱਖਾਂ ਦੀ ਸੁਰੱਖਿਆ ਵਧਾਈ ਜਾਏਗੀ। ਇਸ ਡੈਲੀਗੇਸ਼ਨ ਨੇ ਮੁੱਖ ਮੰਤਰੀ ਕੋਨਾਰਡ ਨਾਲ ਸ਼ਿਲਾਂਗ ਵਿੱਚ ਸਿੱਖਾਂ ਨਾਲ ਕੁੱਟਮਾਰ ਤੇ ਉਨ੍ਹਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨ ਬਾਰੇ ਗੱਲ ਕੀਤੀ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਸ਼ਿਲਾਂਗ ਵਿੱਚ ਸਿੱਖ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ 'ਤੇ ਮੁੱਖ ਮੰਤਰੀ ਨੇ ਡਿਲੀਗੇਸ਼ਨ ਨੂੰ ਭਰੋਸਾ ਦਿੱਤਾ ਕਿ ਇਸ ਸਬੰਧੀ ਕਮੇਟੀ ਬਣਾਈ ਗਈ ਹੈ ਤੇ ਜਲਦ ਹੀ ਕਮੇਟੀ ਕੋਲੋਂ ਇਸ ਦੀ ਰਿਪੋਰਟ ਲਈ ਜਾਏਗੀ ਤੇ ਜਿਸ ਕਲੋਨੀ ਵਿੱਚ ਸਿੱਖ ਰਹਿੰਦੇ ਹਨ, ਉਸ ਦੀ ਸੁਰੱਖਿਆ ਵਧਾ ਦਿੱਤੀ ਜਾਏਗੀ। ਮੁੱਖ ਮੰਤਰੀ ਕੋਨਾਰਡ ਨੇ ਕਿਹਾ ਕਿ ਸਿੱਖਾਂ ਦੀ ਸੁਰੱਖਿਆ ਪਹਿਲਾਂ ਹੀ ਵਧਾ ਦਿੱਤੀ ਗਈ ਹੈ। ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਤੇ ਆਪਣੇ ਅਧਿਕਾਰੀਆਂ ਨਾਲ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਸਿੱਖ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਏਗੀ। ਇਸ ਦੇ ਨਾਲ ਹੀ ਸ਼ਿਲਾਂਗ ਦੇ ਗੁਰਦੁਆਰਾ ਦੇ ਪ੍ਰਧਾਨ ਨੇ ਦੱਸਿਆ ਕਿ ਪਹਿਲਾਂ ਉੱਥੋਂ ਦੇ ਸਿੱਖਾਂ ਨੂੰ ਨੋਟਿਸ ਭੇਜੇ ਗਏ ਤੇ ਹੁਣ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸਿੱਖ ਬੇਹੱਦ ਡਰੇ ਹੋਏ ਹਨ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget