ਚੰਡੀਗੜ੍ਹ: ਸ਼ਿਲਾਂਗ ਦੇ ਸਿੱਖਾਂ ਦੇ ਮਸਲੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਰਗਰਮੀ ਤੋਂ ਬਾਅਦ ਅੱਜ ਅਕਾਲੀ ਦਲ ਵੀ ਹਰਕਤ ਵਿੱਚ ਆ ਗਿਆ। ਕੈਬਨਿਟ ਮੰਤਰੀ ਤੇ ਬਠਿੰਡਾ ਤੋਂ ਐਮਪੀ ਹਰਸਿਮਰਤ ਕੌਰ ਬਾਦਲ ਨੇ ਸ਼ਿਲਾਂਗ ਵਿੱਚ ਸਿੱਖਾਂ ਨਾਲ ਹੋ ਰਹੇ ਅੱਤਿਆਚਾਰ ਵਿਰੁੱਧ ਆਵਾਜ਼ ਬੁਲੰਦ ਕੀਤੀ। ਇਸ ਮਸਲੇ ਸਬੰਧੀ ਉਨ੍ਹਾਂ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਨਾਲ ਲੈ ਕੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਡ ਸੰਗਮਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼ਿਲਾਂਗ ਗੁਰਦੁਆਰਾ ਦੇ ਪ੍ਰਧਾਨ ਵੀ ਮੌਜੂਦ ਰਹੇ। ਇਸ ਮੌਕੇ ਮੁੱਖ ਮੰਤਰੀ ਕੋਨਾਰਡ ਨੇ ਭਰੋਸਾ ਜਤਾਇਆ ਕਿ ਸਿੱਖਾਂ ਦੀ ਸੁਰੱਖਿਆ ਵਧਾਈ ਜਾਏਗੀ।
ਇਸ ਡੈਲੀਗੇਸ਼ਨ ਨੇ ਮੁੱਖ ਮੰਤਰੀ ਕੋਨਾਰਡ ਨਾਲ ਸ਼ਿਲਾਂਗ ਵਿੱਚ ਸਿੱਖਾਂ ਨਾਲ ਕੁੱਟਮਾਰ ਤੇ ਉਨ੍ਹਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨ ਬਾਰੇ ਗੱਲ ਕੀਤੀ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਸ਼ਿਲਾਂਗ ਵਿੱਚ ਸਿੱਖ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ 'ਤੇ ਮੁੱਖ ਮੰਤਰੀ ਨੇ ਡਿਲੀਗੇਸ਼ਨ ਨੂੰ ਭਰੋਸਾ ਦਿੱਤਾ ਕਿ ਇਸ ਸਬੰਧੀ ਕਮੇਟੀ ਬਣਾਈ ਗਈ ਹੈ ਤੇ ਜਲਦ ਹੀ ਕਮੇਟੀ ਕੋਲੋਂ ਇਸ ਦੀ ਰਿਪੋਰਟ ਲਈ ਜਾਏਗੀ ਤੇ ਜਿਸ ਕਲੋਨੀ ਵਿੱਚ ਸਿੱਖ ਰਹਿੰਦੇ ਹਨ, ਉਸ ਦੀ ਸੁਰੱਖਿਆ ਵਧਾ ਦਿੱਤੀ ਜਾਏਗੀ।
ਮੁੱਖ ਮੰਤਰੀ ਕੋਨਾਰਡ ਨੇ ਕਿਹਾ ਕਿ ਸਿੱਖਾਂ ਦੀ ਸੁਰੱਖਿਆ ਪਹਿਲਾਂ ਹੀ ਵਧਾ ਦਿੱਤੀ ਗਈ ਹੈ। ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਤੇ ਆਪਣੇ ਅਧਿਕਾਰੀਆਂ ਨਾਲ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਸਿੱਖ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਏਗੀ। ਇਸ ਦੇ ਨਾਲ ਹੀ ਸ਼ਿਲਾਂਗ ਦੇ ਗੁਰਦੁਆਰਾ ਦੇ ਪ੍ਰਧਾਨ ਨੇ ਦੱਸਿਆ ਕਿ ਪਹਿਲਾਂ ਉੱਥੋਂ ਦੇ ਸਿੱਖਾਂ ਨੂੰ ਨੋਟਿਸ ਭੇਜੇ ਗਏ ਤੇ ਹੁਣ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸਿੱਖ ਬੇਹੱਦ ਡਰੇ ਹੋਏ ਹਨ।
ਸ਼ਿਲਾਂਗ ਦੇ ਸਿੱਖਾਂ ਦੇ ਹੱਕਾਂ ਲਈ ਡਟਿਆ ਅਕਾਲੀ ਦਲ, ਮੇਘਾਲਿਆ ਦੇ CM ਨਾਲ ਮੁਲਾਕਾਤ
ਏਬੀਪੀ ਸਾਂਝਾ
Updated at:
16 Jun 2019 06:05 PM (IST)
ਇਸ ਡੈਲੀਗੇਸ਼ਨ ਨੇ ਮੁੱਖ ਮੰਤਰੀ ਕੋਨਾਰਡ ਨਾਲ ਸ਼ਿਲਾਂਗ ਵਿੱਚ ਸਿੱਖਾਂ ਨਾਲ ਕੁੱਟਮਾਰ ਤੇ ਉਨ੍ਹਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨ ਬਾਰੇ ਗੱਲ ਕੀਤੀ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਸ਼ਿਲਾਂਗ ਵਿੱਚ ਸਿੱਖ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
- - - - - - - - - Advertisement - - - - - - - - -