Harsimrat Kaur Badal raises issue in Lok Sabha of enforcing central rules on Chandigarh employees


ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਸਾਰੇ ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਨਿਯਮਾਂ ਦੇ ਦਾਇਰੇ ਵਿੱਚ ਲਿਆਉਣ ਦੇ ਹਾਲ ਹੀ ਵਿੱਚ ਕੀਤੇ ਗਏ ਐਲਾਨ ਮਗਰੋਂ ਬੀਜੇਪੀ ਦੀ ਹਰ ਪਾਰਟੀ ਵਲੋਂ ਨਿਖੇਦੀ ਕੀਤੀ ਜਾ ਰਹੀ ਹਾ। ਇਹ ਮੁੱਦਾ ਹੁਣ ਲੋਕਸਭਾ 'ਚ ਵੀ ਗੁੰਜਿਆ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ ਚੰਡੀਗੜ੍ਹ ਪੰਜਾਬ ਲਈ ਭਾਵਨਾਤਮਕ ਮੁੱਦਾ ਹੈ ਅਤੇ ਇਸ ਨੂੰ ਪੰਜਾਬ ਦੇ ਅਧੀਨ ਕੀਤਾ ਜਾਣਾ ਚਾਹਿਦਾ ਹੈ। ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ।


ਲੋਕ ਸਭਾ ਮੈਂਬਰ ਹਰਸਿਮਰਤ ਕੌਰ ਨੇ ਕਿਹਾ, ''ਚੰਡੀਗੜ੍ਹ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਰਿਹਾ ਹੈ, ਸਮੇਂ-ਸਮੇਂ 'ਤੇ ਕੇਂਦਰ ਸਰਕਾਰਾਂ ਨੇ ਚੰਡੀਗੜ੍ਹ 'ਤੇ ਸਾਡੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਹੁਣ ਹੋਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਕੇਡਰ ਦੇ ਕਰਮਚਾਰੀ ਚੰਡੀਗੜ੍ਹ ਜਾ ਸਕਦੇ ਹਨ। ਇਹ ਸਾਡੇ ਹੱਕ 'ਤੇ ਹਮਲਾ ਹੈ।'' ਉਨ੍ਹਾਂ ਦਾਅਵਾ ਕੀਤਾ, ''ਇਹ ਸਾਡੇ ਲਈ ਭਾਵਨਾਤਮਕ ਮੁੱਦਾ ਹੈ। ਇਸ ਸਭ 'ਤੇ ਸਾਡੇ ਅਧਿਕਾਰ ਨੂੰ ਘਟਾਇਆ ਜਾ ਰਿਹਾ ਹੈ।"


ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ 1980 ਦੇ ‘ਰਾਜੀਵ-ਲੌਂਗੋਵਾਲ ਸਮਝੌਤੇ’ ਦਾ ਜ਼ਿਕਰ ਕਰਦਿਆਂ ਕਿਹਾ, ‘ਮੈਂ ਚੰਡੀਗੜ੍ਹ ਨੂੰ ਜਲਦੀ ਪੰਜਾਬ ਦੇ ਹਵਾਲੇ ਕਰਨ ਦੀ ਬੇਨਤੀ ਕਰਦੀ ਹਾਂ। ਸਾਡੀ ਪੂੰਜੀ ਸਾਨੂੰ ਵਾਪਸ ਦਿਉ।”


ਇਸ ਦੇ ਨਾਲ ਹੀ ਉਨ੍ਹਾਂ ਪੰਜਾਬ 'ਚ ਪ੍ਰੀਪੇਡ ਮੀਟਰਾਂ 'ਤੇ ਵੀ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਪਹਿਲਾਂ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ, ਕਿਉਂਕਿ ਕੇਂਦਰ ਸਰਕਾਰ ਤੋਂ ਸਬਸਿਡੀ ਲੈਣ ਲਈ ਮੀਟਰ ਲਾਉਣੇ ਪੈਣਗੇ ਪਰ 300 ਯੂਨਿਟ ਬਿਜਲੀ ਮੁਫਤ ਕਿਵੇਂ ਹੋਵੇਗੀ। ਅਤੇ ਹੁਣ 1 ਮਹੀਨੇ ਲਈ ਬਾਅਦ ਔਰਤਾਂ ਅਤੇ ਧੀਆਂ ਦੇ ਖਾਤਿਆਂ '1 ਹਜ਼ਾਰ ਰੁਪਏ ਕਦੋਂ ਆਉਣਗੇ।


ਇਹ ਵੀ ਪੜ੍ਹੋ: Finance Bill 2022: ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਸੈੱਸ ਲਗਾ ਕੀਤੀ 11.32 ਲੱਖ ਕਰੋੜ ਰੁਪਏ ਦੀ ਵਸੂਲੀ