ਪੜਚੋਲ ਕਰੋ

ਪੰਜਾਬ 'ਚ ਨਾ ਘਰ-ਘਰ ਨੌਕਰੀ ਮਿਲੀ ਤੇ ਨਾ ਕਿਸਾਨਾਂ ਦੇ ਕਰਜ਼ੇ ਮੁਆਫ਼, ਹਰਸਿਮਰਤ ਨੇ ਰਾਹੁਲ ਦੇ ਮੈਨੀਫੈਸਟੋ 'ਤੇ ਚੁੱਕੇ ਸਵਾਲ

ਹਰਸਿਮਰਤ ਕੌਰ ਬਾਦਲ ਅੱਜ ਜ਼ਿਲ੍ਹਾ ਮਾਨਸਾ ਦੇ ਦੌਰੇ 'ਤੇ ਨਿਕਲੇ ਸਨ। ਇਸ ਦੌਰਾਨ ਉਨ੍ਹਾਂ ਬੁਡਲਾਡਾ ਤੇ ਸਰਦੂਲਗੜ੍ਹ ਵਿੱਚ ਅਕਾਲੀ ਦਲ ਦੇ ਮਹਿਲਾ ਵਿੰਗ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ ਜਿੱਥੇ ਮਹਿਲਾਵਾਂ ਨੇ ਉਨ੍ਹਾਂ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਚੋਣਾਂ ਲੜਨ ਦੀ ਸਿਫਾਰਿਸ਼ ਕੀਤੀ।

ਮਾਨਸਾ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ ਦੇ ਚੋਣ ਮੈਨੀਫੈਸਟੋ ਵਿੱਚ ਗਰੀਬਾਂ ਨੂੰ ਮਾਲੀ ਸਹਾਇਤਾ ਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵਾਅਦੇ ਬਾਰੇ ਬੋਲਦਿਆਂ ਕਿਹਾ ਕਿ ਰਾਹੁਲ ਗਾਂਧੀ ਨੇ 8 ਤੋਂ 2 ਸਾਲ ਪਹਿਲਾਂ ਝੂਠ ਬੋਲ ਕੇ ਪੰਜਾਬ ਵਿੱਚ ਸਰਕਾਰ ਬਣਾਈ ਸੀ ਤੇ ਹੁਣ ਇਹੀ ਝੂਠ ਉਹ ਪੂਰੇ ਦੇਸ਼ ਵਿੱਚ ਫੈਲਾ ਰਹੇ ਹਨ। ਨਾ ਤਾਂ ਪੰਜਾਬ ਵਿੱਚ ਘਰ-ਘਰ ਨੌਕਰੀ ਮਿਲੀ ਤੇ ਨਾ ਹੀ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋਇਆ। ਉਨ੍ਹਾਂ ਇਲਜ਼ਾਮ ਲਾਇਆ ਕਿ ਕਾਂਗਰਸ ਦੇ ਕਾਰਜਕਾਲ ਵਿੱਚ ਕਰੀਬ ਇੱਕ ਹਜ਼ਾਰ ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਹਨ। ਹਰਸਿਮਰਤ ਕੈਰ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗਠਜੋੜ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ 2014 ਤੋਂ ਹੀ ਕਹਿ ਰਹੇ ਹਨ ਕਿ ਸਾਰੀਆਂ ਪਾਰਟੀਆਂ ਕਾਂਗਰਸ ਦੀਆਂ ਬੀ ਟੀਮਾਂ ਹਨ। ਪਹਿਲਾਂ ਕਾਂਗਰਸ ਨੇ ਅਕਾਲੀ ਭਾਜਪਾ ਨੂੰ ਹਰਾਉਣ ਲਈ ਪੀਪੀਪੀ, ਫਿਰ ਆਮ ਆਦਮੀ ਪਾਰਟੀ ਤੇ ਹੁਣ ਖਹਿਰਾ ਤੇ ਟਕਸਾਲੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਕਰਕੇ ਉਨ੍ਹਾਂ ਕਾਂਗਰਸ ਦੇ ਵਿਰੋਧ ਦੀਆਂ ਵੋਟਾਂ ਵੰਡ ਲਈਆਂ ਹਨ। ਉਨ੍ਹਾਂ ਕਿਹਾ ਕਿ ਹਮੇਸ਼ਾ ਕਾਂਗਰਸ ਨੂੰ ਮਾੜਾ ਕਹਿਣ ਵਾਲੇ ਕੇਜਰੀਵਾਲ ਕਟੋਰਾ ਲੈ ਕੇ ਕਾਂਗਰਸ ਨਾਲ ਗਠਜੋੜ ਦੀ ਭੀਖ ਮੰਗ ਰਹੇ ਹਨ। ਦਰਅਸਲ ਹਰਸਿਮਰਤ ਕੌਰ ਬਾਦਲ ਅੱਜ ਜ਼ਿਲ੍ਹਾ ਮਾਨਸਾ ਦੇ ਦੌਰੇ 'ਤੇ ਨਿਕਲੇ ਸਨ। ਇਸ ਦੌਰਾਨ ਉਨ੍ਹਾਂ ਬੁਡਲਾਡਾ ਤੇ ਸਰਦੂਲਗੜ੍ਹ ਵਿੱਚ ਅਕਾਲੀ ਦਲ ਦੇ ਮਹਿਲਾ ਵਿੰਗ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ। ਇੱਥੇ ਮੌਜੂਦ ਮਹਿਲਾਵਾਂ ਨੇ ਉਨ੍ਹਾਂ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਚੋਣਾਂ ਲੜਨ ਦੀ ਸਿਫਾਰਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਮਹਿਲਾਵਾਂ 'ਤੇ ਅੱਤਿਆਚਾਰ ਵਧ ਰਿਹਾ ਹੈ। ਹਾਲ ਹੀ 'ਚ ਬਟਾਲਾ ਵਿੱਚ ਮਹਿਲਾ ਦਾ ਮੂੰਹ ਕਾਲਾ ਕਰ ਕੇ ਸੋਸ਼ਲ ਮੀਡੀਆ 'ਤੇ ਵੀਡੀਆ ਪਾਈ ਗਈ ਹੈ। ਉਸ ਨੂੰ ਇਨਸਾਫ ਦੇਣ ਦੀ ਬਜਾਏ ਕਾਂਗਰਸੀ ਉਸ 'ਤੇ ਸਮਝੌਤਾ ਕਰਨ ਦਾ ਦਬਾਅ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੋਂ ਹਰ ਵਰਗ ਦੁਖੀ ਹੈ।

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget