Bathinda News: ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤਾਂ ਸਬੂਤ ਵੀ ਸਾਹਮਣੇ ਆ ਚੁੱਕੇ ਹਨ। ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਹੁਣ ਸਰਕਾਰ ਦੇ ਅਧਿਕਾਰੀ ਕਿਉਂ ਚੁੱਪ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰਾਂ ਉੱਪਰ ਪਰਚਾ ਕਿਉਂ ਨਹੀਂ ਦਰਜ ਕਰਦੇ। 


ਅੱਜ ਬਠਿੰਡਾ ਪੁੱਜੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਦਫਤਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਵਿੱਚ ਕਿਸਾਨ ਦੀ ਹੋਈ ਮੌਤ ਦਾ ਬੜਾ ਦੁੱਖ ਹੋਇਆ ਹੈ। ਬੀਜੇਪੀ ਆਪਣੇ ਆਪ ਨੂੰ ਕਿਸਾਨ ਹਮਾਇਤੀ ਕਹਿੰਦੀ ਹੈ ਪਰ ਜਦ ਕਿਸਾਨ ਬੀਜਪੀ ਉਮੀਦਵਾਰਾਂ ਨੂੰ ਸਵਾਲ-ਜਵਾਬ ਕਰਦੇ ਹਨ ਤਾਂ ਪੰਜਾਬ ਸਰਕਾਰ ਦੀ ਪੁਲਿਸ ਉਨ੍ਹਾਂ ਉੱਤੇ ਲਾਠੀਚਾਰਜ ਕਰਦੀ ਹੈ। ਇਸ ਲਈ ਇਹ ਸਭ ਮਿਲੇ ਹੋਏ ਹਨ ਤੇ ਫਰੈਂਡਲੀ ਮੈਚ ਖੇਡ ਰਹੇ ਹਨ।


ਇਹ ਵੀ ਪੜ੍ਹੋ: Amritsar News: ਪਿਓ-ਪੁੱਤ 'ਤੇ ਦੇਰ ਰਾਤ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਜਾਣੋ ਪੂਰਾ ਮਾਮਲਾ


ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਪਰ ਅੱਜ ਦੇ ਹਾਲਾਤ ਵਿੱਚ 12 ਮੌਜੂਦਾ ਐਮਐਲਏ ਚੋਣ ਲੜ ਰਹੇ ਹਨ। ਇਹ ਦੋਵੇਂ ਪਾਰਟੀਆਂ ਮਿਲੀਆਂ ਹੋਈਆਂ ਹਨ। ਕਾਂਗਰਸ ਤੇ ਆਮ ਆਦਮੀ ਪਾਰਟੀ ਪੰਜਾਬ ਦਾ ਖਰਚਾ ਵਧਾਉਣ ਉਪਰ ਲੱਗੀਆਂ ਹੋਈਆਂ ਹਨ। ਅਸੀਂ ਲੋਕਾਂ ਨੂੰ ਕਹਿਣਾ ਚਾਹੁੰਦੇ ਹਾਂ ਕਿ ਤੁਸੀਂ ਇਨ੍ਹਾਂ ਪਾਰਟੀਆਂ ਤੋਂ ਸੁਚੇਤ ਰਹੋ ਜੋ ਦਿੱਲੀ ਤੋਂ ਚੱਲਦੀਆਂ ਹਨ। ਇਸ ਲਈ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਨੂੰ ਹੀ ਚੁਣੋ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Sandeep Nangal Murder Case: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਦਾ ਮੁਲਜ਼ਮ ਗ੍ਰਿਫਤਾਰ