Punjab News : ਪੰਜਾਬ ਦੇ ਹੱਕਾਂ ਨੂੰ ਨਿਲਾਮ ਕਰ ਪੰਜਾਬ ਸਰਕਾਰ ਕੇਜਰੀਵਾਲ ਹਵਾਲੇ ਕੀਤੀ, ਹਰਸਿਮਰਤ ਬਾਦਲ ਦਾ ਭਗਵੰਤ ਮਾਨ 'ਤੇ ਹਮਲਾ
Punjab News : ਪੰਜਾਬ ਦੇ ਹੱਕਾਂ ਨੂੰ ਨਿਲਾਮ ਕਰ ਪੰਜਾਬ ਦੇ ਮੁੱਖ ਮੰਤਰੀ ਵੱਲੋ ਪੰਜਾਬ ਸਰਕਾਰ ਨੂੰ ਕੇਜਰੀਵਾਲ ਦੇ ਹਵਾਲੇ ਕਰ ਦਿੱਤਾ ਹੈ। ਇਨ੍ਹਾ ਸਬਦਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋ ਅੱਜ ਮਾਨਸਾ ਦੇ ਪਿੰਡ ਤਾਮਕੋਟ ਵਿਖੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਦੀ ਬੇਵਕਤੀ ਮੌਤ ਹੋਣ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਸਮੇ ਕੀਤਾ।
Punjab News : ਪੰਜਾਬ ਦੇ ਹੱਕਾਂ ਨੂੰ ਨਿਲਾਮ ਕਰ ਪੰਜਾਬ ਦੇ ਮੁੱਖ ਮੰਤਰੀ ਵੱਲੋ ਪੰਜਾਬ ਸਰਕਾਰ ਨੂੰ ਕੇਜਰੀਵਾਲ ਦੇ ਹਵਾਲੇ ਕਰ ਦਿੱਤਾ ਹੈ। ਇਨ੍ਹਾ ਸਬਦਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋ ਅੱਜ ਮਾਨਸਾ ਦੇ ਪਿੰਡ ਤਾਮਕੋਟ ਵਿਖੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਦੀ ਬੇਵਕਤੀ ਮੌਤ ਹੋਣ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਸਮੇ ਕੀਤਾ।
ਇਸ ਮੌਕੇ ਜਿੱਥੇ ਉਨ੍ਹਾਂ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਸਿਮਰਜੀਤ ਸਿੰਮੀ ਦੀ ਮੌਤ ਤੇ ਦੁੱਖ ਪ੍ਰਗਟ ਕਰਦਿਆਂ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੰਦਿਆ ਕਿਹਾ ਕਿ ਸਿੰਮੀ ਜਿੱਥੇ ਉਨ੍ਹਾਂ ਦੀ ਛੋਟੀ ਭੈਣ ਸੀ, ਉੱਥੇ ਹੀ ਉਨ੍ਹਾਂ ਪਾਰਟੀ ਦੀ ਚੜ੍ਹਦੀ ਕਲਾ ਲਈ ਔਰਤਾਂ ਨੂੰ ਜੋੜਿਆ ਹੈ।
ਮਾਨਸਾ ਪੁਲਿਸ ਗ੍ਰਿਫਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਬਾਰੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸਿਕਿਉਰਿਟੀ ਨੂੰ ਘੱਟ ਕਰਕੇ ਇਸ਼ਤਿਹਾਰ ਦਿੱਤੇ ਜਿਸ ਕਾਰਨ ਅੱਜ ਸਿੱਧੂ ਮੂਸੇਵਾਲਾ ਸਾਡੇ ਵਿੱਚ ਨਹੀਂ। ਹੁਣ ਸ਼ਰੇਆਮ ਗੈਂਗਸਟਰ ਭੱਜਣਾ, ਫਿਰੌਤੀ ਲਈ ਕਤਲ ਕਰਨੇ ਦੱਸ ਦੇ ਹਨ ਕਿ ਸਰਕਾਰ ਨਾ ਦੀ ਕੋਈ ਚੀਜ਼ ਨਹੀਂ।
ਉਨ੍ਹਾਂ ਕਿਹਾ ਕਿ ਸਰਕਾਰ ਕੀ ਲੁਕੋ ਰਹੀ ਹੈ। ਮੌਜੂਦਾ ਸਰਕਾਰ ਨੂੰ ਪੰਜਾਬ ਦੇ ਲੋਕਾਂ ਵੱਲੋਂ ਵੱਡਾ ਸਮੱਰਥਨ ਦਿੱਤਾ ਸੀ ਤੇ ਅੱਜ ਮੁੱਖ ਮੰਤਰੀ ਕਠਪੁਤਲੀ ਬਣ ਪੰਜਾਬ ਦੇ ਹੱਕਾਂ ਨੂੰ ਕੇਜਰੀਵਾਲ ਦੇ ਹਵਾਲੇ ਕਰ ਬੈਠਾ ਹੈ।
ਸੁਖਬੀਰ ਬਾਦਲ ਨੇ ਸੀਐਮ ਭਗਵੰਤ ਮਾਨ ਨੂੰ ਕੀਤਾ ਖਬਰਦਾਰ
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਨੂੰ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਨ ਦੇ ਸਿੱਟੇ ਭਿਆਨਕ ਹੋ ਸਕਦੇ ਹਨ। ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਇਸ ਮਾਮਲੇ ’ਤੇ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਸਟੈਂਡ ਸਪੱਸ਼ਟ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਰਿਪੇਰੀਅਨ ਸੂਬਾ ਹੋਣ ਕਰ ਕੇ ਦਰਿਆਈ ਪਾਣੀਆਂ ’ਤੇ ਸਿਰਫ਼ ਪੰਜਾਬ ਦਾ ਹੱਕ ਹੈ। ਹਰਿਆਣਾ ਦਾ ਇਸ ਮਾਮਲੇ ਵਿਚ ਕੋਈ ਹੱਕ ਨਹੀਂ ਬਣਦਾ। ਇਸੇ ਲਈ ਪਾਣੀਆਂ ਬਾਰੇ ਹਰਿਆਣਾ ਨਾਲ ਚਰਚਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜੇ ਗ਼ੈਰ-ਰਿਪੇਰੀਅਨ ਹਰਿਆਣਾ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਵਿਚ ਹਿੱਸਾ ਮੰਗਣ ਦੀ ਆਗਿਆ ਦਿੱਤੀ ਜਾਂਦੀ ਹੈ ਤਾਂ ਫਿਰ ਤਾਮਿਲਨਾਡੂ, ਬੰਗਾਲ ਜਾਂ ਕੇਰਲਾ ਸਾਰੇ ਗ਼ੈਰ-ਰਿਪੇਰੀਅਨ ਸੂਬਿਆਂ ਨੂੰ ਰਾਵੀ, ਸਤਲੁਜ ਤੇ ਬਿਆਸ ਦਰਿਆਵਾਂ ਵਿੱਚੋਂ ਪਾਣੀ ਮੰਗਣ ਤੋਂ ਕੋਈ ਵੀ ਨਹੀਂ ਰੋਕ ਸਕਦਾ।