ਪੜਚੋਲ ਕਰੋ

ਦਾੜ੍ਹੀ ਵਾਲੇ ਬਿਆਨ 'ਤੇ ਬਾਦਲ ਦਾ ਪਲਟਵਾਰ, ਮੂੰਹ ਕਾਲਾ ਕਰਨ ਵਾਲਾ ਹੰਕਾਰੀ ਮੁੱਖ ਮੰਤਰੀ....ਜੇ ਅਜੇ ਵੀ ਕੌਮ ਦਾ ਖ਼ੂਨ ਨਹੀਂ ਖੌਲਦਾ ਤਾਂ....!

ਹਰਸਿਮਰਤ ਨੇ ਕਿਹਾ ਕਿ ਇਕ ਅਜਿਹਾ ਮੁੱਖ ਮੰਤਰੀ ਜੋ ਗੁਰੂ ਵੱਲੋਂ ਬਖਸ਼ਿਸ਼ ਕੀਤੇ ਕਕਾਰਾਂ ਵਿਚ ਯਕੀਨ ਹੀ ਨਾ ਰੱਖਦਾ ਹੋਏ, ਕੇਸਾਂ ਨੂੰ ਕਤਲ ਕਰਦਾ ਹੋਏ ਤੇ ਆਪਣੀ ਦਾਹੜੀ ਰੰਗ ਕੇ ਮੂੰਹ ਕਾਲਾ ਕਰਦਾ ਹੋਏ, ਆਪਣੇ ਨਾਮ ਨਾਲ ਸਿੰਘ ਲਾਉਣ ਵਿੱਚ ਭੀ ਸ਼ਰਮ ਮਹਿਸੂਸ ਕਰਦਾ ਹੋਏ

Punjab News:  ਵਿਧਾਨ ਸਭਾ ਦੀ ਕਾਰਵਾਈ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਾੜ੍ਹੀ ਨੂੰ ਲੈ ਕੇ ਦਿੱਤੇ ਬਿਆਨ ਦੀ ਹੁਣ ਵਿਰੋਧੀ ਧਿਰ ਵੱਲੋਂ ਜਮ ਕੇ ਮੁਖਾਲਫਤ ਹੋ ਰਹੀ ਹੈ। ਵਿਰੋਧੀ ਧਿਰਾਂ ਵੱਲੋਂ ਮਾਨ ਦੇ ਇਸ ਇਸ ਬਿਆਨ ਨੂੰ ਸ਼ਰਮਨਾਕ ਦੱਸ ਕੇ ਮੁਆਫ਼ੀ ਦੀ ਮੰਗ ਕੀਤੀ ਜਾ ਰਹੀ ਹੈ। ਇਸ ਵਿਚਾਲੇ ਹੁਣ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਪੀਲ ਕੀਤੀ ਹੈ ਕਿ ਸਾਰੀ ਸੰਗਤ ਨੂੰ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਹਾ, "ਮੈਨੂੰ ਯਕੀਨ ਹੀ ਨਹੀ ਆ ਰਿਹਾ ਕਿ ਦਸਮੇਸ਼ ਪਿਤਾ ਵੱਲੋਂ ਬਖਸ਼ੀ ਖ਼ਾਲਸਾਈ ਪਹਿਚਾਣ ਦੇ ਅਨਿੱਖੜਵੇਂ ਅੰਗ ਦਾਹੜਾ ਸਾਹਿਬ ਦੀ ਕਿਸੇ ਨਾਸਤਿਕ  ਹੰਕਾਰੀ ਹੁਕਮਰਾਨ ਵੱਲੋਂ ਭਰੀ ਦੁਨੀਆ ਸਾਹਮਣੇ ਚਿੱਟੇ ਦਿਨ ਇਸ ਤਰਾਂ ਸ਼ਰ੍ਹੇਆਮ ਖਿੱਲੀ ਉਡਾਈ ਜਾਵੇ ਤੇ ਅਸੀ ਸਾਰੇ ਸਿੱਖ ਚੁੱਪ ਕਰਕੇ ਬੈਠ ਜਾਈਏ ? ਸਾਰੀ ਸੰਗਤ ਨੂੰ ਇਸਦਾ ਵਿਰੋਧ ਕਰਨਾ ਚਾਹੀਦਾ ਹੈ। 

ਬਾਦਲ ਨੇ ਕਿਹਾ, ਕੀ ਇਹ ਹੈ ਗੁਰੂ ਵੱਲੋ ਬਖਸ਼ੇ ਪਾਵਨ ਕਕਾਰ ਉਤੇ ਖਾਲਸਾਈ ਅਣਖ ਜਿਸ ਦੀ ਰਾਖੀ ਲਈ ਸਿੰਘ ਪੁੱਠੀਆਂ ਖੱਲਾਂ ਤੱਕ ਲਹਾ ਗਏ? ਕੀ ਦਸਮੇਸ਼ ਪਿਤਾ ਦੀ ਨਿਸ਼ਾਨੀ ਦੀ ਖੁੱਲੇ ਆਮ ਬੇਅਦਬੀ ਉਤੇ ਭੀ ਕੌਮ ਦਾ ਖੂਨ ਨਹੀ ਖੌਲਦਾ? ਜਾਂ ਫਿਰ ਹੁਣ ਇਹ ਖੂਨ ਸਿਰਫ਼ ਆਪਣੇ ਸਿਆਸੀ ਪੂਰਨ ਗੁਰਸਿੱਖ ਵਿਰੋਧੀਆਂ ਖਿਲਾਫ਼ ਕੂੜ ਪ੍ਰਚਾਰ ਕਰਨ ਲਈ ਹੀ ਖੌਲਦਾ ਹੈ? 

ਹਰਸਿਮਰਤ ਨੇ ਕਿਹਾ ਕਿ ਇਕ ਅਜਿਹਾ ਮੁੱਖ ਮੰਤਰੀ ਜੋ ਗੁਰੂ ਵੱਲੋਂ ਬਖਸ਼ਿਸ਼ ਕੀਤੇ ਕਕਾਰਾਂ ਵਿਚ ਯਕੀਨ ਹੀ ਨਾ ਰੱਖਦਾ ਹੋਏ, ਕੇਸਾਂ ਨੂੰ ਕਤਲ ਕਰਦਾ ਹੋਏ ਤੇ ਆਪਣੀ ਦਾਹੜੀ ਰੰਗ ਕੇ ਮੂੰਹ ਕਾਲਾ ਕਰਦਾ ਹੋਏ, ਆਪਣੇ ਨਾਮ ਨਾਲ ਸਿੰਘ ਲਾਉਣ ਵਿੱਚ ਭੀ ਸ਼ਰਮ ਮਹਿਸੂਸ ਕਰਦਾ ਹੋਏ, ਉਹ ਹੰਕਾਰੀ ਮੁੱਖ ਮੰਤਰੀ ਉਸ ਪੰਜਾਬ ਦੀ ਧਰਤੀ ਤੇ ਖਲੋ ਕੇ ਨਿਧੜਕ ਹੋ ਕੇ ਗੁਰੂ ਸਾਹਿਬਾਨ ਦੀ ਨਿਸ਼ਾਨੀ ਦਾਹੜਾ ਸਾਹਿਬ ਦਾ ਨਿਰਾਦਰ ਕਰ ਜਾਏ ਜਿਹੜਾ ਪੰਜਾਬ ਜਿਉਂਦਾ ਹੀ ਗੁਰਾਂ ਦੇ ਨਾਮ ਤੇ ਹੈ - ਜੇ ਇਹ ਸਭ ਕੁਝ ਬਰਦਾਸ਼ਤ ਕਰਕੇ ਭੀ ਕੌਮ ਤੇ ਇਸ ਦੇ ਆਗੂ ਕਾਇਰਾਨਾ ਚੁੱਪ ਧਾਰੀ ਬੈਠੇ ਹਨ ਤਾਂ ਮੈਨੂੰ ਇਹ ਸੋਚ ਕੇ ਸ਼ਰਮ ਆਉਂਦੀ ਹੈ ਕਿ ਇਹ ਲੋਕ ਆਪਣੇ ਆਪ ਨੂੰ ਗੁਰੂ ਦਾ ਸਿੱਖ ਭੀ ਅਖਵਾਉਦੇ ਹਨ।

ਹਰਸਿਮਰਤ ਨੇ ਕਿਹਾ ਕਿ ਜਿਸ ਦਾਹੜਾ ਸਾਹਿਬ ਦੀ ਭਗਵੰਤ ਮਾਨ ਨੇ ਖਿੱਲੀ ਉਡਾਈ ਹੈ ਉਹ ਗੁਰੂ ਦੇ ਚਰਨਾਂ ਦੀ ਧੂੜ ਸਾਫ ਕਰੇ ਤਾਂ ਭੀ ਉਸ ਦਾ ਮਾਣ ਵਧਦਾ ਹੈ “ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨ੍‍॥”। ਪਰ ਖੁਦ ਆਪਣੀ ਅਣਖ ਨੂੰ ਕਤਲ ਕਰਵਾਕੇ ਲਲਾਰੀ ਕੋਲੋ ਰੰਗਵਾਉਣ ਵਾਲੇ ਕਿਸੇ ਕਲਮੂੰਹੇੰ ਖੋਦੇ ਬੰਦੇ ਨੂੰ ਕੋਈ ਸ਼ਰਮਿੰਦਾ ਥੋਹੜੇ ਕਰ ਸਕਦਾ ਹੈ। 

ਜ਼ਿਕਰ ਕਰ ਦਈਏ ਕਿ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਭਗਵੰਤ ਮਾਨ ਨੇ ਕਿਹਾ ਸੀ ਕਿ ''ਜਿਵੇਂ ਦਿਲੋਂ ਹਾਂ ਓਵੇਂ ਹੀ ਜ਼ੁਬਾਨੋਂ ਹਾਂ.. ਅਸੀਂ ਮੌਕਾ ਦੇਖ ਕੇ ਦਾਹੜੀ ਨਹੀਂ ਖੋਲ੍ਹਦੇ, ਇੰਨਾ ਪਤਾ ਕਿ ਸੱਚੇ ਹਾਂ, ਬੰਦਾ ਕੋਈ ਨੁਕਸ ਕੱਢ ਕੇ ਦਿਖਾ ਦੇਵੇ ਤਾਂ ਮੰਨ ਜਾਵਾਂਗੇ.. ਇੱਥੇ ਕੋਈ ਵੋਟਾਂ ਆ ਗਈਆਂ ਤਾਂ ਦਾਹੜੀ ਖੋਲ ਲੈਂਦੇ ਹਨ ਤੇ ਬਾਅਦ ਵਿੱਚ ਬੰਨ੍ਹ ਲੈਂਦੇ ਹਨ।'

ਟਾਪ ਹੈਡਲਾਈਨ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget