ਪੜਚੋਲ ਕਰੋ

Harsimrat kaur badal: ਲੋਕ ਸਭਾ 'ਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹਰਸਿਮਰਤ ਬਾਦਲ ਨੇ ਆਖੀ ਇਹ ਗੱਲ, ਚੁੱਕੇ ਹੋਰ ਵੀ ਕਈ ਮੁੱਦੇ, ਜਾਣੋ

ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕ ਸਭਾ ਵਿੱਚ ਬੋਲਦਿਆਂ ਹੋਇਆਂ ਬੰਦੀ ਸਿੰਘਾਂ ਦੀ ਰਿਹਾਈ ਸਣੇ ਕਈ ਮੁੱਦਿਆਂ 'ਤੇ ਗੱਜੇ। ਇਸ ਦੇ ਨਾਲ ਹੀ ਤਿੰਨ ਸੋਧੇ ਹੋਏ ਫੌਜਦਾਰੀ ਬਿੱਲਾਂ ਦੀ ਮੁੜ ਸਮੀਖਿਆ ਦੀ ਮੰਗ ਕੀਤੀ।

Harsimrat kaur badal in lok sabha: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਤਿੰਨ ਸੋਧੇ ਹੋਏ ਫੌਜਦਾਰੀ ਬਿੱਲਾਂ ਦੀ ਮੁੜ ਸਮੀਖਿਆ ਕੀਤੀ ਜਾਵੇ ਤਾਂ ਕਿ ਇਨ੍ਹਾਂ ਦੀ ਦੁਰਵਰਤੋਂ ਨਾ ਹੋ ਸਕੇ।

ਇਸ ਵਾਸਤੇ ਲੋੜੀਂਦੇ ਉਪਬੰਧ ਇਨ੍ਹਾਂ ਵਿੱਚ ਸ਼ਾਮਲ ਕੀਤੇ ਜਾਣ ਅਤੇ ਨਾਲ ਹੀ ਉਨ੍ਹਾਂ ਦੋਸ਼ੀ ਦੇ ਸਿਰਫ ਪਰਿਵਾਰ ਵੱਲੋਂ ਹੀ ਤਰਸ ਦੀ ਪਟੀਸ਼ਨ ਦਾਇਰ ਕਰਨ ਦੀ ਵਿਵਸਥਾ ਦੀ ਸਮੀਖਿਆ ਮੰਗੀ ਤੇ ਕਿਹਾ ਕਿ ਜੇਕਰ ਨਵੇਂ ਬਿੱਲ ਪਾਸ ਹੋ ਗਏ ਤਾਂ ਇਸ ਨਾਲ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਨੁੱਖੀ ਅਧਿਕਾਰਾਂ ਦੀ ਹੋਰ ਉਲੰਘਣਾ ਹੋਵੇਗੀ।

ਸੰਸਦ ਵਿਚ ਤਿੰਨ ਸੋਧੇ ਹੋਏ ਫੌਜਦਾਰੀ ਬਿੱਲਾਂ ’ਤੇ ਬਹਿਸ ਵਿਚ ਭਾਗ ਲੈਂਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਨੂੰ ਇਸ ਗੱਲ ਦਾ ਖਿਆਲ ਰੱਖਿਆ ਚਾਹੀਦਾ ਹੈ ਕਿ ਅਸੀਂ ਕਿਤੇ ਚੀਨ ਵਾਂਗੂ ਧੱਕੇਸ਼ਾਹੀ ਵਾਲਾ ਮੁਲਕ ਨਾ ਬਣ ਜਾਈਏ ਤੇ ਸੰਵਿਧਾਨ ਵਿਚ ਦੱਸੇ ਅਨੁਸਾਰ ਸਾਨੂੰ ਮਨੂੱਖੀ ਜਾਨਾਂ ਦੀ ਅਤੇ ਕਦਰਾਂ ਕੀਮਤਾਂ ਦਾ ਸਨਮਾਨ ਕਰਨਾ ਚਾਹੀਦਾ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਾਗਰਿਕ ਅਧਿਕਾਰ ਵੀ ਬਹੁਤ ਅਹਿਮੀਅਤ ਰੱਖਦੇ ਹਨ। ਉਹਨਾਂ ਕਿਹਾ ਕਿ ਇਸ ਗੱਲ ਦਾ ਖਿਆਲ ਰੱਖਿਆ ਜਾਣਾ ਚਾਹੀਦਾ ਹੈ ਕਿ ਅਸੀਂ ਪੁਲਿਸ ਨੂੰ ਅਸੀਮਤ ਤਾਕਤਾਂ ਦੇ ਕੇ ਕਿਤੇ ਪੁਲਿਸ ਰਾਜ ਹੀ ਨਾ ਸਿਰਜ ਲਈਏ। ਉਹਨਾਂ ਨੇ ਪੁਲਿਸ ਵੱਲੋਂ ਆਪਣੇ ਸਿਆਸੀ ਆਕਾਵਾਂ ਦੇ ਹੁਕਮਾਂ ਮੁਤਾਬਕ ਤਾਕਤਾਂ ਦੀ ਦੁਰਵਰਤੋਂ ਰੋਕਣੀ ਯਕੀਨੀ ਬਣਾਉਣ ਵਾਸਤੇ ਇਹਨਾਂ ਬਿੱਲਾਂ ਵਿਚ ਲੋੜੀਂਦੇ ਉਪਬੰਧ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਬਠਿੰਡਾ ਦੇ ਸੰਸਦ ਮੈਂਬਰ ਨੇ ਅਫਸੋਸ ਪ੍ਰਗਟ ਕੀਤਾ ਕਿ ਸਿਰਫ ਸੱਤਾਧਾਰੀ ਪਾਰਟੀ ਤੇ ਕੁਝ ਹੋਰ ਸੰਸਦ ਮੈਂਬਰ ਹੀ ਤਿੰਨ ਬਿੱਲਾਂ ’ਤੇ ਸੰਸਦ ਵਿਚ ਚਰਚਾ ਦੌਰਾਨ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੇ ਵਿਚਾਰ ਰੱਖਣ ਦਾ ਮੌਕਾ ਦੇਣਾ ਚਾਹੀਦਾ ਹੈ।

ਉਨ੍ਹਾਂ ਨੇ ਸੋਧੇ ਹੋਏ ਬਿੱਲ ਵਿਚ ਧਾਰਾ 113 ਦੀ ਸੋਧ ਕਰ ਕੇ ਅਤਿਵਾਦ ਦੇ ਅਪਰਾਧ ਦੀ ਪਰਿਭਾਸ਼ਾ ਬਦਲਣ ਤੇ ਯੂਏਪੀਏ ਦੀ ਧਾਰਾ 15 ਦੀ ਪ੍ਰੀਭਾਸ਼ਾ ਨੂੰ ਮੁਕੰਮਲ ਰੂਪ ਵਿਚ ਹੀ ਅਪਣਾ ਲੈਣ ਦੇ ਤਰੀਕੇ ਦਾ ਵੀ ਗੰਭੀਰ ਨੋਟਿਸ ਲਿਆ। ਉਹਨਾਂ ਕਿਹਾ ਕਿ ਯੂ ਏ ਪੀ ਏ ਦੀ ਪੰਜਾਬ ਵਿਚ ਦੁਰਵਰਤੋਂ ਕੀਤੀ ਗਈ ਹੈ ਤੇ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਜੇਲ੍ਹਾਂ ਵਿਚ ਡੱਕਿਆ ਗਿਆ ਹੈ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ! ਹੁਣ ਸੜਕਾਂ 'ਤੇ ਵੇਖਣ ਨੂੰ ਮਿਲੇਗਾ ਚੰਡੀਗੜ੍ਹ ਵਾਲਾ ਨਜ਼ਾਰਾ

ਹਰਸਿਮਰਤ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਬੀਤੇ ਸਮੇਂ ਵਿਚ ਤੇ ਹੁਣ ਵੀ ਨੌਜਵਾਨ ਸੰਸਦ ਵਿਚ ਵਾਪਰੇ ਮਾਮਲੇ ਵਰਗੇ ਮਾਮਲਿਆਂ ਵਿਚ ਸ਼ਾਮਲ ਹੋ ਰਹੇ ਹਨ ਤੇ ਉਹਨਾਂ ਦੀਆਂ ਕਾਰਵਾਈਆਂ ਭਾਵਨਾਵਾਂ ਦੇ ਵਹਿਣ ਵਿਚ ਕੀਤੀਆਂ ਕਾਰਵਾਈਆਂ ਹਨ। ਉਹਨਾਂ ਕਿਹਾ ਕਿ ਤਾਜ਼ਾ ਮਾਮਲੇ ਵਿਚ ਨੌਜਵਾਨ ਵਧਦੀ ਬੇਰੋਜ਼ਗਾਰੀ ਤੇ ਮਣੀਪੁਰ ਵਿਚ ਨਸਲੀ ਹਿੰਸਾ ਵਰਗੇ ਮਾਮਲਿਆਂ ਨਾਲ ਭਟਕ ਗਏ ਹਨ।

ਪਹਿਲਾਂ ਵੀ ਜਦੋਂ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੇਅੰਤ ਸਿੰਘ ਨੇ ਨੌਜਵਾਨਾਂ ਦੇ ਝੂਠੇ ਮੁਕਾਬਲੇ ਕਰਵਾਏ ਸਨ ਤਾਂ ਉਸ ਯੁੱਗ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਵਰਗੇ ਨੌਜਵਾਨਾਂ ਨੇ ਕੁਝ ਅਜਿਹੇ ਕਦਮ ਚੁੱਕੇ ਜਿਸ ਕਾਰਨ ਉਹ ਪਿਛਲੇ 28 ਤੋਂ 30 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਹਨ। ਉਹਨਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਇੰਨੇ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਡੱਕੇ ਰੱਖਣਾ ਸੰਵਿਧਾਨ ਤੇ ਤੇ ਕਾਨੂੰਨੀ ਵਿਵਸਥਾ ਦੇ ਉਲਟ ਹੈ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।

ਬਠਿੰਡਾ ਦੇ ਐਮ ਪੀ ਨੇ ਇਹ ਵੀ ਉਜਾਗਰ ਕੀਤਾ ਕਿ ਕਿਵੇਂ ਭਾਈ ਰਾਜੋਆਣਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਕੀਤੀ ਰਹਿਮ ਦੀ ਅਪੀਲ 12 ਸਾਲਾਂ ਤੋਂ ਪੈਂਡਿੰਗ ਹੈ। ਉਹਨਾਂ ਕਿਹਾ ਕਿ ਜੇਕਰ ਸੋਧੇ ਹੋਏ ਬਿੱਲ ਪਾਸ ਹੋ ਜਾਂਦੇ ਹਨ ਤਾਂ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਆਪਣੇ ਆਪ ਹੀ ਖ਼ਤਮ ਹੋ ਜਾਵੇਗੀ ਕਿਉਂਕਿ ਨਵੇਂ ਬਿੱਲ ਵਿਚ ਇਹ ਵਿਵਸਥਾ ਹੈ ਕਿ ਅਜਿਹੀ ਪਟੀਸ਼ਨ ਸਿਰਫ ਪਰਿਵਾਰਕ ਮੈਂਬਰ ਹੀ ਦਾਖਲ ਕਰ ਸਕਦੇ ਹਨ। ਉਹਨਾਂ ਸਵਾਲ ਕੀਤਾ ਕਿ ਜੇਕਰ ਕਿਸੇ ਵਿਅਕਤੀ ਦਾ ਕੋਈ ਪਰਿਵਾਰ ਹੀ ਨਹੀਂ ਹੈ ਤਾਂ ਫਿਰ ਉਹ ਰਹਿਮ ਦੀ ਅਪੀਲ ਕਿਵੇਂ ਦਾਇਰ ਕਰੇਗਾ? ਉਹਨਾਂ ਨੇ ਇਸ ਮੱਦੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ।

ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਕੇਂਦਰ ਸਰਕਾਰ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਸਮੇਤ 8 ਬੰਦੀ ਸਿੰਘਾਂ ਦੀ ਰਿਹਾਈ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਹਾਲੇ ਤੱਕ ਇਹ ਬੰਦੀ ਸਿੰਘ ਰਿਹਾਅ ਨਹੀਂ ਕੀਤੇ ਗਏ।

ਐਮਪੀ ਨੇ ਇਹ ਵੀ ਉਜਾਗਰ ਕੀਤਾ ਕਿ ਕਿਵੇਂ ਸੋਧੇ ਹੋਏ ਫੌਜਦਾਰੀ ਬਿੱਲਾਂ ਵਿਚ 1984 ਵਿਚ ਕਾਂਗਰਸ ਸਰਕਾਰ ਦੀ ਸ਼ਹਿਰ ’ਤੇ ਹੋਏ ਸਿੱਖ ਕਤਲੇਆਮ ਦੇ ਪੀੜਤ ਸਿੱਖਾਂ ਵਾਸਤੇ ਨਿਆਂ ਯਕੀਨੀ ਬਣਾਉਣ ਵਾਸਤੇ ਕੋਈ ਮੰਦ ਸ਼ਾਮਲ ਨਹੀਂ ਹੈ ਅਤੇ ਉਹਨਾਂ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਗੱਲ ਦਾ ਵੀ ਖਿਆਲ ਰੱਖਿਆ ਜਾਵੇ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਸਿੱਖ ਕੌਮ ਨੇ ਆਜ਼ਾਦੀ ਤੋਂ ਪਹਿਲਾਂ ਤੇ ਆਜ਼ਾਦੀ ਤੋਂ ਬਾਅਦ ਦੇਸ਼ ਲਈ ਸਭ ਤੋਂ ਵੱਧ ਸ਼ਹਾਦਤਾਂ ਦਿੱਤੀਆਂ ਤੇ ਉਹਨਾਂ ਸੂਬੇ ਦੇ ਤਿੰਨ ਹਿੱਸੇ ਹੁੰਦੇ ਵੇਖੇ ਪਰ ਸੂਬੇ ਨੂੰ ਇਸਦੀ ਰਾਜਧਾਨੀ ਨਹੀਂ ਦਿੱਤੀ ਗਈ ਤੇ ਇਸਦੇ ਦਰਿਆਈ ਪਾਣੀ ਵੀ ਖੋਹ ਲਏ ਗਏ।

ਇਹ ਵੀ ਪੜ੍ਹੋ: Ludhiana News: ਔਰਤਾਂ ਵੀ ਕਰਨ ਲੱਗੀਆਂ ਚਿੱਟੇ ਦਾ ਵਪਾਰ! ਲੁਧਿਆਣਾ 'ਚ ਸਾਢੇ 7 ਕਰੋੜ ਦੀ ਹੈਰੋਇਨ ਫੜੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Embed widget