Harsimrat badal: ਲੋਕ ਸਭਾ 'ਚ ਕਿਸਾਨਾਂ ਨੂੰ ਲੈਕੇ ਬੋਲੀ ਹਰਸਿਮਰਤ ਬਾਦਲ, ਚੁੱਕੇ ਹੋਰ ਵੀ ਮੁੱਦੇ, ਜਾਣੋ
Harsimrat badal in loksabha: ਬਠਿੰਡਾ ਤੋਂ ਸੰਸਦ ਹਰਸਿਮਰਤ ਬਾਦਲ ਨੇ ਲੋਕ ਸਭਾ ਵਿੱਚ ਆਪਣੇ ਭਾਸ਼ਣ ਦੌਰਾਨ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਕਾਂਗਰਸ ਸਰਕਾਰ ‘ਤੇ ਰੱਜ ਕੇ ਭੜਾਸ ਕੱਢੀ।
Harsimrat badal in loksabha: ਬਠਿੰਡਾ ਤੋਂ ਸੰਸਦ ਹਰਸਿਮਰਤ ਬਾਦਲ ਨੇ ਲੋਕ ਸਭਾ ਵਿੱਚ ਆਪਣੇ ਭਾਸ਼ਣ ਦੌਰਾਨ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਕਾਂਗਰਸ ਸਰਕਾਰ ‘ਤੇ ਰੱਜ ਕੇ ਭੜਾਸ ਕੱਢੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ, ਬੇਰੁਜ਼ਗਾਰ ਨੌਜਵਾਨਾਂ ਅਤੇ ਪੰਜਾਬ ਵਿੱਚ ਵੱਧ ਰਹੇ ਨਸ਼ੇ ਦਾ ਮੁੱਦਾ ਚੁੱਕਿਆ। ਹਰਸਿਮਰਤ ਬਾਦਲ ਨੇ ਕਿਸਾਨਾਂ ਦਾ ਮੁੱਦਾ ਚੁੱਕਦਿਆਂ ਹੋਇਆਂ ਕਿਹਾ ਕਿ ਦੇਸ਼ ਦੇ ਕਿਸਾਨਾਂ ‘ਤੇ 5 ਸਾਲਾਂ ਵਿੱਚ ਸਭ ਤੋਂ ਜ਼ਿਆਦਾ ਕਰਜ਼ਾ ਵਧਿਆ ਹੈ ਅਤੇ ਸਭ ਤੋਂ ਵੱਧ ਕਰਜ਼ਾ ਪੰਜਾਬ ਦੇ ਕਿਸਾਨਾਂ ‘ਤੇ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਕਿਸਾਨ ਦੇ ਸਿਰ ‘ਤੇ ਕਰਜ਼ਾ ਹੈ ਅਤੇ ਕਿਸਾਨ ਖ਼ੁਦਕੁਸ਼ੀ ਕਰ ਰਹੇ ਹਨ। ਉੱਥੇ ਹੀ 2021 ਵਿੱਚ 10,800 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਪਤੰਗਬਾਜ਼ੀ ਦੌਰਾਨ ਦੋ ਧੜਿਆਂ 'ਚ ਹੋਈ ਖੂਨੀ ਝੜਪ, ਇੱਕ ਨੌਜਵਾਨ ਦੀ ਮੌਤ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿੰਨੇ ਲੱਖੇ ਬੇਰੁਜ਼ਗਾਰ ਨੌਜਵਾਨਾਂ ਨੇ ਖ਼ੁਦਕੁਸ਼ੀ ਕਰ ਲਈ ਹੈ ਅਤੇ ਕਾਂਗਰਸ ਸਰਕਾਰ ਦੇ ਵੇਲੇ ਕਈਆਂ ਸਕਾਲਰਸ਼ਿਪ ਹੀ ਨਹੀਂ ਮਿਲੀ, ਕਿਉਂਕਿ ਮੰਤਰੀ ਖੁਦ ਹੀ ਘਪਲਾ ਕਰ ਗਏ। ਉੱਥੇ ਹੀ ਹਰਸਿਮਰਤ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਹਰ ਕੋਨੇ ਵਿੱਚ ਨਸ਼ਾ ਹੈ, ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਆ ਰਿਹਾ ਹੈ ਅਤੇ ਰੋਜ਼ ਕਈ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮਰ ਰਹੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Haryana news: ਚੋਰਾਂ ਦੇ ਹੌਂਸਲੇ ਬੁਲੰਦ! ਚੋਰੀ ਕੀਤੀ ਫਾਰਚੂਨਰ ਕਾਰ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ