Punjab News: ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਹਲਕੇ ਸਰਦੂਲਗੜ੍ਹ ਦੇ ਪਿੰਡਾਂ ਦਾ ਦੌਰਾ, 'ਆਪ' ਸਰਕਾਰ ਨੂੰ ਦੱਸਿਆ ਬੇਈਮਾਨ ਸਰਕਾਰ
Harsimrat Kaur Badal: ਲੋਕ ਸਭਾ ਚੋਣਾਂ ਦੇ ਚੱਲਦੇ ਹਰਸਿਮਰਤ ਕੌਰ ਬਾਦਲ ਵਲੋਂ ਹਲਕੇ 'ਚ ਸਰਗਰਮੀ ਤੇਜ਼ ਕਰ ਦਿੱਤੀ ਹੈ। ਜਿਸ ਕਰਕੇ ਉਹ ਲੋਕਾਂ ਦੇ ਨਾਲ ਗੱਲਬਾਤ ਕਰ ਰਹੇ ਹਨ।
Punjab news: ਲੋਕ ਸਭਾ ਚੋਣਾਂ ਦੇ ਚੱਲਦੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਹਲਕੇ 'ਚ ਸਰਗਰਮੀ ਤੇਜ਼ ਕਰ ਦਿੱਤੀ ਹੈ। ਅੱਜ ਉਹ ਆਪਣੇ ਹਲਕੇ ਸਰਦੂਲਗੜ੍ਹ ਦਾ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ। ਜਿੱਥੇ ਉਨ੍ਹਾਂ ਨੇ ਲੋਕਾਂ ਦੇ ਨਾਲ ਗੱਲਬਾਤ ਕੀਤੀ ਅਤੇ ਮੌਜੂਦਾ ਪੰਜਾਬ ਸਰਕਾਰ ਦੇ ਕੰਮਾਂ ਉੱਤੇ ਤੰਜ ਵੀ ਕੱਸੇ। ਉਨ੍ਹਾਂ ਨੇ ਕਿਹਾ ਲੋਕਪਾਲ ਲਿਆ ਕੇ ਸਾਫ਼-ਸੁਥਰੀ ਸਰਕਾਰ ਚਲਾਉਣ ਦਾ ਦਾਅਵਾ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਹੁਣ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਚੋਣ ਪ੍ਰਚਾਰ ਲਈ ਜ਼ਮਾਨਤ ਲਈ ਅਰਜ਼ੀ ਦੇ ਰਹੇ ਹਨ, ਜੋ ਕਿ ਸ਼ਰਮਨਾਕ ਗੱਲ ਹੈ।
ਆਪਣੇ ਹਲਕੇ ਸਰਦੂਲਗੜ੍ਹ ਦੇ ਕਈ ਪਿੰਡਾਂ ਦਾ ਦੌਰਾ ਕੀਤਾ
ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਹਲਕੇ ਸਰਦੂਲਗੜ੍ਹ ਦੇ ਕਈ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਲੋਕਾਂ ਨੂੰ ਕੰਮ ਦੇ ਆਧਾਰ 'ਤੇ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਜਿਹੜੀ ਪਾਰਟੀ ਇਮਾਨਦਾਰ ਅਤੇ ਲੋਕਪਾਲ ਲਿਆਉਣ ਦੀ ਗੱਲ ਕਰਦੀ ਸੀ ਹੁਣ ਉਸ ਪਾਰਟੀ ਦਾ ਕੀ ਅਕਸ ਹੈ ।
AAP ਕੱਟੜ ਇਮਾਨਦਾਰ ਨਹੀਂ ਸਗੋਂ ਬੇਈਮਾਨ ਸਰਕਾਰ
ਉਨ੍ਹਾਂ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਸ਼ਰਾਬ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਰੀਬ ਇੱਕ ਸਾਲ ਤੋਂ ਜੇਲ੍ਹ ਵਿੱਚ ਹਨ, ਅੱਜ ਜੇਕਰ ਉਹ ਆਪਣੇ ਪਰਿਵਾਰ ਕੋਲ ਜਾ ਕੇ ਬੇਕਸੂਰ ਹੋਣ ਦਾ ਦਾਅਵਾ ਕਰ ਕੇ ਜ਼ਮਾਨਤ ਕਰਵਾ ਲੈਂਦੇ ਤਾਂ ਠੀਕ ਸੀ, ਪਰ ਉਹ ਜ਼ਮਾਨਤ 'ਤੇ ਰਹਿੰਦਿਆਂ ਚੋਣਾਂ ਕਰਵਾਉਣ ਦੀ ਗੱਲ ਕਰਨਾ ਸਾਫ ਬਿਆਨ ਹੁੰਦਾ ਹੈ ਕਿ ਉਹ ਕੱਟਰ ਇਮਾਨਦਾਰ ਨਹੀਂ, ਸਗੋਂ ਬੇਈਮਾਨ ਹਨ।
ਆਪ ਨੇ ਲੋਕਾਂ ਨੂੰ ਧੋਖਾ ਦੇ ਕੇ ਸੱਤਾ ਹਾਸਿਲ ਕੀਤੀ ਹੈ
ਇਸ ਦੌਰਾਨ ਲੋਕਾਂ ਵੱਲੋਂ ਪ੍ਰਗਟਾਏ ਦਰਦ 'ਤੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਲੋਕਾਂ ਦੀ ਹਾਲਤ ਅਜਿਹੀ ਹੈ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਧੋਖਾ ਦੇ ਕੇ ਸੱਤਾ ਹਾਸਿਲ ਕਰ ਲਈ ਹੈ, ਜਿਸ ਕਾਰਨ ਲੋਕ ਬੇਹੱਦ ਪਰੇਸ਼ਾਨ ਹਨ ਅਤੇ ਅੱਜ ਮੁੱਖ ਮੰਤਰੀ ਆਮ ਆਦਮੀ ਪਾਰਟੀ ਨੂੰ ਟੱਕਰ ਦੇਣ ਲਈ। ਅੱਜ ਮੁੱਖ ਮੰਤਰੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਚਮਕਾਉਣ ਵਿੱਚ ਪੰਜਾਬ ਦਾ ਪੈਸਾ ਬਰਬਾਦ ਕਰ ਰਹੇ ਹਨ। ਮੁੱਖ ਮੰਤਰੀ ਦੀ ਪੰਜਾਬ ਪ੍ਰਤੀ ਸੂਝ-ਬੂਝ ਨਾ ਹੋਣ ਕਾਰਨ ਹਰ ਪਾਸਿਓਂ ਲੋਕ ਪਰੇਸ਼ਾਨ ਹਨ।
ਇਸ ਲਈ ਲੋਕਾਂ ਨੂੰ ਮੂਰਖ ਬਣਾਉਣ ਲਈ ਇਨ੍ਹਾਂ ਨੇ ਹੁਣ ਕਾਂਗਰਸ ਨਾਲ ਹੱਥ ਮਿਲਾ ਕੇ ਸੱਤਾ ਹਾਸਿਲ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਪਹਿਲਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਕੀਤੇ ਵਾਅਦਿਆਂ ਦਾ ਹਿਸਾਬ ਮੰਗਣ।