Punjab news: ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਕਮਾਲੂ ਦਾ ਦੌਰਾ ਕੀਤਾ, ਜਿਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ।

ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਂਧਰਾ ਪ੍ਰਦੇਸ਼ ਵਿਖੇ ਕੀਤੀ ਜਾ ਰਹੀ ਵਿਪਾਸਨਾ ਤੇ ਸਵਾਲ ਚੁੱਕੇ ਹਨ।

ਇਹ ਵੀ ਪੜ੍ਹੋ: Punjab Government: ਮੰਤਰੀ ਅਮਨ ਅਰੋੜਾ ਦੀ ਮੈਂਬਰਸ਼ਿੱਪ ਹੋਵੇਗੀ ਰੱਦ ! ‘ਮੰਤਰੀ ਮੰਡਲ ਦੀਆਂ ਮੀਟਿੰਗਾਂ 'ਚ ਬੈਠਣ ਦਾ ਨਹੀਂ ਹੱਕਦਾਰ’, ਸਰਕਾਰ ਨੂੰ ਭੇਜਿਆ ਨੋਟਿਸ

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ, ਜਿਸ ਵੱਲ ਮੁੱਖ ਮੰਤਰੀ ਦਾ ਕੋਈ ਧਿਆਨ ਨਹੀਂ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਤੇ ਲੋਕਾਂ ਨੂੰ ਕਿਹਾ ਸੀ ਕਿ ਸਰਕਾਰਾਂ ਪਿੰਡਾਂ ਤੋਂ ਚੱਲਣਗੀਆਂ ਪਰ ਹੁਣ ਪਿੰਡਾਂ ਦੇ ਲੋਕਾਂ ਦਾ ਹਾਲ ਤੱਕ ਨਹੀਂ ਪੁੱਛਿਆ ਜਾ ਰਿਹਾ ਹੈ।

ਇੱਥੇ ਤੁਹਾਨੂੰ ਦੱਸ ਦਈਏ ਕਿ ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਰਗਗਰਮ ਹੋ ਗਏ ਹਨ ਅਤੇ ਲਗਾਤਾਰ ਪਿੰਡਾ ਦਾ ਦੌਰਾ ਕਰ ਰਹੇ ਹਨ। ਇਸ ਦੇ ਨਾਲ ਹੀ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ। ਉੱਥੇ ਹੀ ਪਿਛਲੇ ਦਿਨੀਂ ਉਨ੍ਹਾਂ ਨੇ ਤਲਵੰਡੀ ਸਾਬੋ ਦੇ ਪਿੰਡ ਸ਼ੇਖੂ ਦਾ ਦੌਰਾ ਕੀਤਾ ਸੀ ਅਤੇ ਅੱਜ ਪਿੰਡ ਕਮਾਲੂ ਦਾ ਦੌਰਾ ਕਰਕੇ ਮੁਸ਼ਕਿਲਾਂ ਸੁਣੀਆਂ।

ਇਹ ਵੀ ਪੜ੍ਹੋ: Sangrur News: ‘ ਬੰਦ ਕਮਰੇ 'ਚ ਅੰਗੀਠੀ ਬਾਲ ਕੇ ਸੌਣਾ ਜਾਨਲੇਵਾ, ਬਜ਼ੁਰਗ ਅਤੇ ਦਿਲ ਦੇ ਰੋਗੀ ਸਵੇਰੇ-ਸ਼ਾਮ ਸੈਰ ਨਾ ਕਰਨ’

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।