ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਜਿੱਤ ਕੀਤੀ ਦਰਜ, ਸ਼੍ਰੋਮਣੀ ਅਕਾਲੀ ਵਿੱਚ ਖ਼ੁਸ਼ੀ ਦੀ ਲਹਿਰ
ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਜਿੱਤ ਦਰਜ ਕੀਤੀ ਹੈ। ਬਾਦਲ ਨੇ ਪੰਜਾਬ ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ 50 ਹਜ਼ਾਰ ਦੇ ਕਰੀਬ ਵੋਟਾਂ ਨਾਲ ਮਾਤ ਦਿੱਤੀ ਹੈ। ਇਸ ਜਿੱਤ ਤੋਂ ਬਾਅਦ ਸ੍ਰੋਮਣੀ ਅਕਾਲੀ ਦਲ ਦੇ ਖੇਮੇ ਵਿੱਚ ਖ਼ੁਸ਼ੀ ਦੀ ਲਹਿਰ ਹੈ।
ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਨੇ ਜਿੱਤ ਹਾਸਲ ਕੀਤੀ ਹੈ। ਹਰਸਿਮਰਤ ਬਾਦਲ ਲਗਾਤਾਰ ਚੌਥੀ ਵਾਰ ਇੱਥੋਂ ਸੰਸਦ ਮੈਂਬਰ ਬਣੇ ਹਨ। ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆ ਨੂੰ 326902 ਵੋਟਾਂ ਮਿਲੀਆਂ। ਕਾਂਗਰਸ ਦੇ ਜੀਤ ਮਹਿੰਦਰ ਸਿੰਘ ਸਿੱਧੂ 202011 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਭਾਜਪਾ ਦੀ ਪਰਮਪਾਲ ਕੌਰ ਮਲੂਕਾ 110762 ਵੋਟਾਂ ਲੈ ਕੇ ਚੌਥੇ ਸਥਾਨ ’ਤੇ ਰਹੇ।
ਲੱਖਾ ਸਿੰਘ ਸਿਧਾਣਾ ਨੂੰ 84684 ਵੋਟਾਂ ਮਿਲੀਆਂ ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਲੰਬੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਭੁੱਚੋ ਮੰਡੀ, ਮੌੜ ਮੰਡੀ, ਤਲਵੰਡੀ ਸਾਬੋ, ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਵਿਧਾਨ ਸਭਾ ਸ਼ਾਮਲ ਹਨ। ਇਸ ਸੀਟ ਤੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ ਜਿੱਤ ਹਾਸਲ ਕੀਤੀ ਹੈ।
ਇੱਥੋਂ ਮੁੱਖ ਉਮੀਦਵਾਰ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਖੁੱਡੀਆਂ ਤੋਂ ‘ਆਪ’ ਦੇ ਗੁਰਮੀਤ ਸਿੰਘ ਸਨ। ਇਸ ਤੋਂ ਇਲਾਵਾ ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਵੀ ਚੋਣ ਮੈਦਾਨ ਵਿੱਚ ਹਨ। ਇਸ ਵਾਰ 69% ਵੋਟਿੰਗ ਹੋਈ। ਜੋ ਪਿਛਲੀ ਵਾਰ ਨਾਲੋਂ ਕਰੀਬ 3 ਫੀਸਦੀ ਘੱਟ ਹੈ।
ਇਸ ਜਿੱਤ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ ਜਿੱਥੇ ਉਹ ਮੱਥਾ ਟੇਕਣ ਤੋਂ ਬਾਅਦ ਭਾਵੁਕ ਹੁੰਦੇ ਨਜ਼ਰ ਆਏ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਫ਼ੈਸਲੇ ਦਾ ਸੁਆਗਤ ਕਰਦਾ ਹੈ। ਇਸ ਮੌਕੇ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਬਹੁਤ ਮਿਹਤਨ ਕੀਤੀ ਹੈ। ਇਨ੍ਹੀ ਗਰਮੀ ਵਿੱਚ ਯਾਤਰਾ ਵਿੱਚ ਨਾਲ ਰਹੇ। ਇਸ ਮੌਕੇ ਬਾਦਲ ਨੇ ਸਾਥ ਦੇਣ ਵਾਲਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।