ਚੰਡੀਗੜ੍ਹ: ਹਰਸਿਮਰਤ ਕੌਰ ਬਾਦਲ ਦੇ ਕੇਂਦਰ ਤੋਂ ਅਸਤੀਫਾ ਦੇਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਸਿਮਰਤ ਦਾ ਫੈਸਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿਜ ਇੱਕ ਡਰਾਮਾ ਹੈ। ਉਨ੍ਹਾਂ ਕਿਹਾ ਕੇ ਖੇਤੀਬਾੜੀ ਆਰਡੀਨੈਂਸ ਵਾਲੇ ਚਪੇੜ ਖਾਣ ਮਗਰੋਂ ਵੀ ਅਕਾਲੀ ਨੇ ਭਾਜਪਾ ਨਾਲ ਆਪਣਾ ਗੱਠਜੋੜ ਨਹੀਂ ਤੋੜਿਆ।
ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਗੱਠਜੋੜ ਦਾ ਹਿੱਸਾ ਬਣੇ ਰਹਿਣ ਦੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲੇ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਦਾ ਅਸਤੀਫਾ ਵੀ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਉਣ ਲਈ ਇਕ ਚਾਲ ਸੀ।ਪਰ ਅਕਾਲੀ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਉਣ 'ਚ ਕਾਮਯਾਬ ਨਹੀਂ ਹੋਣਗੇ।ਕੈਪਟਨ ਨੇ ਅਕਾਲੀ ਦਲ ਦੇ ਫੈਸਲੇ ਤੇ ਇਸ ਨੂੰ 'TOO LITTLE TOO LATE' ਯਾਨੀ ਬਹੁਤ ਛੋਟਾ, ਅਤੇ ਬਹੁਤ ਦੇਰੀ ਵਾਲਾ ਫੈਸਲਾ ਦੱਸਿਆ ਹੈ।
ਹਰਸਿਮਰਤ ਬਾਦਲ ਦੇ ਅਸਤੀਫੇ ਤੇ ਕੈਪਟਨ ਦਾ ਬਿਆਨ, ਕਿਹਾ 'TOO LITTLE TOO LATE'
ਏਬੀਪੀ ਸਾਂਝਾ
Updated at:
17 Sep 2020 09:11 PM (IST)
ਹਰਸਿਮਰਤ ਕੌਰ ਬਾਦਲ ਦੇ ਕੇਂਦਰ ਤੋਂ ਅਸਤੀਫਾ ਦੇਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਸਿਮਰਤ ਦਾ ਫੈਸਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿਜ ਇੱਕ ਡਰਾਮਾ ਹੈ।
- - - - - - - - - Advertisement - - - - - - - - -