ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਅਤੇ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਵੀ ਕੋਰੋਨਾ ਪੌਜ਼ੇਟਿਵ ਹੋ ਗਈ ਹੈ। ਫਿਲਹਾਲ ਉਹ ਘਰ 'ਚ ਆਈਲੋਲੇਟ ਹਨ। ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਹਰਸਿਮਰਤ ਕੌਰ ਨੇ ਟਵੀਟ ਕੀਤਾ ਕਿ ਉਨ੍ਹਾਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਉਨ੍ਹਾਂ 'ਚ ਸੰਕਰਮਣ ਦੇ ਹਲਕੇ ਲੱਛਣ ਪਾਏ ਗਏ ਹਨ। ਫਿਲਹਾਲ ਉਹ ਹੋਮ ਆਈਸੋਲੇਟ ਹਨ। ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤ ਰਹੀ ਹੈ।



ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਅਪੀਲ ਕੀਤੀ ਹੈ ਕਿ ਹਾਲ ਹੀ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਈਆਂ ਸਾਰੀਆਂ ਨੂੰ ਜਲਦੀ ਹੀ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ। ਸਿਆਸਤਦਾਨ ਵੀ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਸੰਕਰਮਣ ਤੋਂ ਅਛੂਤੇ ਨਹੀਂ ਹਨ। ਦੱਸ ਦਈਏ ਕਿ ਹਰਸਿਮਰਤ ਕੌਰ ਤੋਂ ਕੁਝ ਸਮਾਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਕੋਰੋਨਾ ਪੌਜ਼ੇਟਿਵ ਹੋ ਸੀ।


ਪੰਜਾਬ ਵਿਚ ਵੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ। ਸਥਿਤੀ ਅਜਿਹੀ ਹੋ ਗਈ ਹੈ ਕਿ ਸਿਰਫ 9 ਦਿਨਾਂ ਵਿਚ ਸੰਕਰਮਣ ਦੇ ਮਰੀਜ਼ਾਂ ਦੀ ਗਿਣਤੀ 50 ਪ੍ਰਤੀਸ਼ਤ ਤੱਕ ਵੱਧ ਗਈ ਹੈ। ਮਰੀਜ਼ਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ 3303 ਨਵੇਂ ਮਰੀਜ਼ ਸਾਹਮਣੇ ਆਏ ਹਨ। ਦੇਸ਼ ਭਰ ਵਿੱਚ ਵੱਧ ਰਹੇ ਸੰਕਰਮਣ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਭਾਰਤ ਦੇ ਪੁਰਾਤੱਤਵ ਸਰਵੇਖਣ ਅਧੀਨ ਸਾਰੇ ਸਮਾਰਕਾਂ ਨੂੰ 15 ਮਈ ਤੱਕ ਬੰਦ ਕਰ ਦਿੱਤਾ ਹੈ।


ਪੰਜਾਬ ਵਿੱਚ 7 ​​ਅਪ੍ਰੈਲ ਤੋਂ ਨਾਈਟ ਕਰਫਿਊ ਲਾਗੂ ਹੈ। 30 ਅਪ੍ਰੈਲ ਤੱਕ ਰਾਤ 9:00 ਵਜੇ ਤੋਂ ਸਵੇਰੇ 5:00 ਵਜੇ ਤੱਕ ਸੂਬੇ ਵਿੱਚ ਨਾਈਟ ਕਰਫਿਊ ਲਾਗੂ ਕੀਤਾ ਗਿਆ ਹੈ। ਰਾਤ ਦੇ ਕਰਫਿਊ ਵਿੱਚ ਲੋਕਾਂ ਨੂੰ ਘਰ ਤੋਂ ਬਾਹਰ ਨਹੀਂ ਆਉਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 50 ਲੋਕਾਂ ਨੂੰ ਇਨਡੋਰ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਅਤੇ ਸਿਰਫ 100 ਵਿਅਕਤੀਆਂ ਨੂੰ ਬਾਹਰੀ ਸਮਾਗਮਾਂ 'ਚ ਹਿੱਸਾ ਲੈਣ ਦੀ ਇਜਾਜ਼ਤ ਹੈ।


ਇਹ ਵੀ ਪੜ੍ਹੋ: ਕੋਰੋਨਾ ਦੇ ਕਹਿਰ 'ਚ ਅੰਦੋਲਨ ਖਤਮ ਕਰਾਉਣ ਦੀ ਤਿਆਰੀ, ਸਰਕਾਰ ਦੀ ਹਿੱਲਜੁੱਲ ਵੇਖ ਕਿਸਾਨਾਂ ਦਾ ਵੱਡਾ ਐਲਾਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904