(Source: ECI/ABP News/ABP Majha)
Punjab News: ਪੰਜਾਬ 'ਚ ਹੁਣ ਕਾਨੂੰਨ ਦੇ ਰਖਵਾਲੇ ਵੀ ਸੁਰੱਖਿਅਤ ਨਹੀਂ, ਫੋਕੇ ਐਲਾਨਾਂ ਤੇ ਇਸ਼ਤਿਹਾਰਬਾਜ਼ੀ ਛੱਡ ਜ਼ਮੀਨੀ ਹਕੀਕਤ ਤੋਂ ਜਾਣੂ ਹੋਵੇ: ਹਰਸਿਮਰਤ ਬਾਦਲ
Punjab News: ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਇਸ ਕਦਰ ਫੇਲ੍ਹ ਹੋ ਚੁੱਕੀ ਹੈ ਕਿ ਹੁਣ ਕਾਨੂੰਨ ਦੇ ਰਖਵਾਲੇ ਵੀ ਸੁਰੱਖਿਅਤ ਨਹੀਂ।
Punjab News: ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਇਸ ਕਦਰ ਫੇਲ੍ਹ ਹੋ ਚੁੱਕੀ ਹੈ ਕਿ ਹੁਣ ਕਾਨੂੰਨ ਦੇ ਰਖਵਾਲੇ ਵੀ ਸੁਰੱਖਿਅਤ ਨਹੀਂ। ਲੁੱਟਾਂ-ਖੋਹਾਂ, ਡਕੈਤੀਆਂ, ਫਿਰੌਤੀਆਂ ਆਮ ਜਿਹੀ ਗੱਲ ਹੋ ਚੁੱਕੀ ਹੈ। ਹਰਸਿਮਰਤ ਬਾਦਲ ਗੈਂਗਸਟਰਾਂ ਵੱਲੋਂ ਪੁਲਿਸ ਮੁਲਾਜ਼ਮ ਦੀ ਹੱਤਿਆ ਦਾ ਜ਼ਿਕਰ ਕਰ ਰਹੇ ਸੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਪਹਿਲਾਂ ਜਲੰਧਰ ਤੇ ਹੁਣ ਫਗਵਾੜਾ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਵੀ ਆਪਣੀ ਜਾਨ ਤੋਂ ਹੱਥ ਧੋਣੇ ਪਏ। ਪੰਜਾਬ ਸਰਕਾਰ ਨੂੰ ਮੇਰੀ ਅਪੀਲ ਹੈ ਕਿ ਫੋਕੇ ਐਲਾਨਾਂ ਤੇ ਇਸ਼ਤਿਹਾਰਬਾਜ਼ੀ ਦੀ ਰਾਜਨੀਤੀ ਵਿੱਚੋਂ ਨਿਕਲਕੇ ਜ਼ਮੀਨੀ ਹਕੀਕਤ ਤੋਂ ਜਾਣੂ ਹੋਵੇ ਤਾਂ ਜੋ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਮੋਗਾ ਦੇ ਸਰਕਾਰੀ ਹਸਪਤਾਲ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ ,ਮਰੀਜ਼ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ‘ਆਪ’ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸਰਕਾਰ ਦੇ ਗ਼ਲਤ ਫ਼ੈਸਲਿਆਂ ਕਾਰਨ ਸੂਬੇ ਵਿੱਚ ਹਫ਼ੜਾ-ਦਫ਼ੜੀ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਸੀਐਸ ਅਫ਼ਸਰਾਂ ਵੱਲੋਂ ਸਮੂਹਿਕ ਛੁੱਟੀ ਲੈਣ ਦੇ ਫ਼ੈਸਲੇ ਲਈ ਸਿੱਧੇ ਤੌਰ ’ਤੇ ‘ਆਪ’ ਸਰਕਾਰ ਜ਼ਿੰਮੇਵਾਰ ਹੈ। ਇਸ ਮੌਕੇ ਉਨ੍ਹਾਂ ਪੀਸੀਐਸ ਅਫ਼ਸਰ ਐਸੋਸੀਏਸ਼ਨ ਵੱਲੋਂ ਸਰਕਾਰ ’ਤੇ ਵਸੂਲੀਆਂ ਵਾਲਾ ਰਵੱਈਆ ਅਪਣਾਉਣ ਸਬੰਧੀ ਲਾਏ ਦੋਸ਼ਾਂ ਦੀ ਨਿਰਪੱਖ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਨਜਿੱਠਣਾ ਸਭ ਤੋਂ ਜ਼ਰੂਰੀ ਹੈ, ਪਰ ਅਜਿਹਾ ਕਰਦਿਆਂ ਨਿਯਮਾਂ ਦੀ ਪਾਲਣਾ ਕਰਨੀ ਵੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰਸ਼ਾਸਨਿਕ ਨਿਯਮਾਂ ਮੁਤਾਬਕ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਲਏ ਬਿਨਾ ਹੀ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :