ਪੜਚੋਲ ਕਰੋ

ਮੁੱਛ ਦਾ ਸਵਾਲ ਬਣੀ ਬਠਿੰਡਾ ਸੀਟ ਨੇ ਚੱਕਰਾਂ 'ਚ ਪਾਈਆਂ ਪਾਰਟੀਆਂ

ਸੁਖਪਾਲ ਖਹਿਰਾ ਨੇ ਬਠਿੰਡਾ ਚੋਣ ਹਲਕੇ 'ਚ ਵੱਡੇ ਪੱਧਰ 'ਤੇ ਪ੍ਰਚਾਰ ਸ਼ੁਰੂ ਵੀ ਕਰ ਦਿੱਤਾ ਹੈ, ਉੱਥੇ ਹੀ ਕਾਂਗਰਸ, ਅਕਾਲੀ ਦਲ ਤੇ 'ਆਪ' ਨੂੰ ਆਪੋ-ਆਪਣੇ ਉਮੀਦਵਾਰ ਤੈਅ ਕਰਨੇ ਔਖੇ ਹੋ ਰਹੇ ਹਨ।

ਚੰਡੀਗੜ੍ਹ: ਬਠਿੰਡਾ ਲੋਕ ਸਭਾ ਹਲਕੇ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚੱਕਰਾਂ ਵਿੱਚ ਪਾਇਆ ਹੋਇਆ ਹੈ। ਇਹ ਹਲਕਾ ਰਿਵਾਇਤੀ ਪਾਰਟੀਆਂ ਦੇ ਨਾਲ-ਨਾਲ 'ਆਪ' ਤੇ ਪੀਡੀਏ ਜਿਹੇ ਗਠਜੋੜ ਲਈ ਵੀ ਮੁੱਛ ਦਾ ਸਵਾਲ ਬਣਿਆ ਪਿਆ ਹੈ। ਜਿੱਥੇ ਸੁਖਪਾਲ ਖਹਿਰਾ ਨੇ ਬਠਿੰਡਾ ਚੋਣ ਹਲਕੇ 'ਚ ਵੱਡੇ ਪੱਧਰ 'ਤੇ ਪ੍ਰਚਾਰ ਸ਼ੁਰੂ ਵੀ ਕਰ ਦਿੱਤਾ ਹੈ, ਉੱਥੇ ਹੀ ਕਾਂਗਰਸ, ਅਕਾਲੀ ਦਲ ਤੇ 'ਆਪ' ਨੂੰ ਆਪੋ-ਆਪਣੇ ਉਮੀਦਵਾਰ ਤੈਅ ਕਰਨੇ ਔਖੇ ਹੋ ਰਹੇ ਹਨ। ਹਾਲਾਂਕਿ, ਹਰਸਿਮਰਤ ਬਾਦਲ ਨੂੰ ਅਕਾਲੀ ਦਲ ਬਠਿੰਡਾ ਤੋਂ ਹੀ ਉਤਾਰ ਸਕਦੇ ਹਨ, ਅਜਿਹੇ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਆਪਣੇ ਜ਼ਬਰਦਸਤ ਉਮੀਦਵਾਰ ਉਤਾਰਨੇ ਪੈਣਗੇ। ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਹਰਸਿਮਰਤ ਬਾਦਲ ਔਖਿਆਂ ਹੀ ਜਿੱਤੀ ਸੀ ਤੇ ਹੁਣ ਬਾਦਲਾਂ ਦੇ ਜੱਦੀ ਹਲਕੇ ਬਠਿੰਡਾ ਨੂੰ ਡੱਕਣ ਲਈ ਕਾਂਗਰਸ ਨੇ ਦੋ ਵਿਕਲਪ ਰੱਖੇ ਹੋਏ ਹਨ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਜਾਂ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕਾਂਗਰਸ ਦੀ ਬਠਿੰਡਾ ਵਿੱਚੋਂ ਬੇੜੀ ਪਾਰ ਲਾ ਸਕਦੇ ਹਨ। ਪਾਰਟੀ ਦੋਵਾਂ ਨਾਵਾਂ 'ਤੇ ਵਿਚਾਰ ਕਰ ਰਹੀ ਹੈ। ਹਾਲਾਂਕਿ, ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਨੇ ਚੰਡੀਗੜ੍ਹ ਦੀ ਬਜਾਏ ਬਠਿੰਡਾ ਤੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਸੀ, ਪਰ ਉਨ੍ਹਾਂ ਹਾਮੀ ਨਹੀਂ ਭਰੀ। ਅੱਜ ਦਿੱਲੀ ਵਿੱਚ ਪੰਜਾਬ ਦੀਆਂ ਬਾਕੀ ਚਾਰ ਸੀਟਾਂ ਦੇ ਐਲਾਨ ਨਾਲ ਬਠਿੰਡਾ ਤੋਂ ਵੀ ਉਮੀਦਵਾਰ ਦੇ ਨਾਂ ਦਾ ਐਲਾਨ ਸੰਭਵ ਹੈ। ਕਾਂਗਰਸ ਦੀ ਬੈਠਕ ਕਾਰਨ ਅਕਾਲੀ ਦਲ ਨੇ ਵੀ ਆਪਣੇ ਬਾਕੀ ਤਿੰਨ ਉਮੀਦਵਾਰ ਨਹੀਂ ਐਲਾਨੇ। ਉੱਧਰ, ਬੁੱਧਵਾਰ ਨੂੰ 'ਆਪ' ਲੀਡਰਾਂ ਦੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਹੋਈ ਬੈਠਕ ਹੋਈ ਤੇ ਬਠਿੰਡਾ ਤੋਂ ਪਾਰਟੀ ਦੇ ਉਮੀਦਵਾਰ ਦੀ ਸਹਿਮਤੀ ਬਣ ਗਈ ਹੈ। 'ਆਪ' ਤਲਵੰਡੀ ਸਾਬੋ ਤੋਂ ਆਪਣੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਬਠਿੰਡਾ ਤੋਂ ਉਮੀਦਵਾਰ ਵਜੋਂ ਉਤਾਰ ਸਕਦੀ ਹੈ। ਸਾਲ 2014 ਨੂੰ ਤਲਵੰਡੀ ਸਾਬੋ ਜ਼ਿਮਨੀ ਚੋਣ 'ਚ ਬਲਜਿੰਦਰ ਕੌਰ ਨੂੰ ਬੇਸ਼ੱਕ 13,899 ਵੋਟਾਂ ਪਈਆਂ ਸਨ, ਪਰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਲਗਾਤਾਰ ਚਾਰ ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੱਧੂ ਨੂੰ ਵੀ ਮਾਤ ਦੇ ਦਿੱਤੀ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget