ਨਵੀਂ ਦਿੱਲੀ: ਰਾਸ਼ਟਰਪਤੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਹਰਸਿਮਰਤ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤੀ ਸੀ। ਉਨ੍ਹਾਂ ਨੇ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਿਆ ਸੀ। ਪ੍ਰਧਾਨ ਮੰਤਰੀ ਦੀ ਸਿਫਾਰਸ਼ ਮਗਰੋਂ ਰਾਸ਼ਟਰਪਤੀ ਨੇ ਅੱਜ ਅਸਤੀਫਾ ਸਵੀਕਾਰ ਕਰ ਲਿਆ।


 

ਦੱਸ ਦਈਏ ਕਿ ਖੇਤੀਬਾੜੀ ਨਾਲ ਜੁੜੇ ਬਿੱਲ ਨੂੰ ਲੈ ਕੇ NDA 'ਚ ਫੁੱਟ ਪੈ ਗਈ ਹੈ। ਬਿੱਲ ਦਾ ਵਿਰੋਧ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਅਸਤੀਫਾ ਦੇ ਦਿੱਤਾ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ ਅਕਾਲੀ ਦਲ ਦੀ ਇਕਲੌਤੀ ਨੁਮਾਇੰਦਾ ਸੀ।