ਚੰਡੀਗੜ੍ਹ: ਏਬੀਪੀ ਸਾਂਝਾ ਦੀ ਖ਼ਬਰ ਦਾ ਵੱਡਾ ਅਸਰ ਹੋਇਆ ਹੈ। ਪੰਜਾਬ ਦੇ ਬੀਜ ਘੁਟਾਲੇ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੀਬੀਆਈ ਜਾਂਚ ਲਈ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖਿਆ ਹੈ। ਹਰਸਿਮਰਤ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਮੰਤਰੀਆਂ ਦੀ ਸ਼ਹਿ ਕਰਕੇ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਹੈ।

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਅਪੀਲ ਕੀਤੀ ਕਿ ਉਹ ਬੀਜ ਘੁਟਾਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਇੱਕ ਕੇਂਦਰੀ ਟੀਮ ਪੰਜਾਬ ਭੇਜਣ ਅਤੇ ਇਸ ਤੋਂ ਇਲਾਵਾ ਲੁੱਟੇ ਗਏ ਕਿਸਾਨਾਂ ਨੂੰ ਬਚਾਉਣ ਲਈ ਢੁਕਵੀਂ ਕਾਰਵਾਈ ਦੀ ਸਿਫਾਰਸ਼ ਕਰਨ।

ਉਨ੍ਹਾਂ ਕਿਹਾ ਕਿ 70 ਰੁਪਏ ਕਿਲੋ ਵਿਕਣ ਵਾਲਾ ਝੋਨੇ ਦਾ ਬੀਜ ਖੇਤੀਬਾੜੀ ਯੂਨੀਵਰਸਿਟੀ ਦੀ ਮਨਜ਼ੂਰੀ ਤੋਂ ਬਿਨਾਂ 200 ਰੁਪਏ ਕਿਲੋ ਦੇ ਹਿਸਾਬ ਨਾਲ ਕਿਸਾਨਾਂ ਨੂੰ ਵੇਚਿਆ ਗਿਆ। ਵੱਡਾ ਸਵਾਲ ਇਹ ਵੀ ਹੈ ਕਿ ਬੀਜ ਸਪਲਾਈ ਦਾ ਇਹ ਧੰਦਾ ਦੇਸ਼ ਦੇ ਦੂਜੇ ਰਾਜਾਂ ਵਿੱਚ ਵੀ ਫੈਲਿਆ ਹੋ ਸਕਦਾ ਹੈ। ਇਸ ਲਈ ਹਰਸਿਮਰਤ ਨੇ ਕਿਹਾ ਕਿ ਕਿਸਾਨਾਂ ਨੂੰ ਬਚਾਉਣ ਲਈ ਉੱਚ ਪੱਧਰੀ ਜਾਂਚ ਬਹੁਤ ਮਹੱਤਵਪੂਰਨ ਹੈ, ਇਸ ਲਈ ਤੱਥਾਂ ਦੀ ਪੜਤਾਲ ਕਰਨ ਲਈ ਇੱਕ ਟੀਮ ਪੰਜਾਬ ਭੇਜੀ ਜਾਣੀ ਚਾਹੀਦੀ ਹੈ ਅਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਕੋਰੋਨਾਵਾਇਰਸ ਨਾਲ ਲੜਾਈ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ

ਲੌਕਡਾਊਨ ਮਗਰੋਂ ਪੰਜਾਬ ਕਾਂਗਰਸ ਕਰੇਗੀ ਵੱਡਾ ਐਕਸ਼ਨ

ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ