Harvinder Rinda Death : ਪਾਕਿਸਤਾਨ ਦੇ ਲਾਹੌਰ ਵਿੱਚ ਰਹਿਣ ਵਾਲੇ ਖਤਰਨਾਕ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ (Harvinder Rinda) ਦੀ ਮੌਤ ਹੋ ਗਈ ਹੈ। ਸੂਤਰਾਂ ਮੁਤਾਬਕ ਮੋਸਟ ਵਾਂਟੇਡ ਅੱਤਵਾਦੀ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਰਿੰਦਾ ਨੂੰ ਕਿਡਨੀ ਦੀ ਬੀਮਾਰੀ ਸੀ। ਇਸ ਕਾਰਨ ਉਨ੍ਹਾਂ ਨੂੰ ਲਾਹੌਰ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਰਿੰਦਾ ਦੀ ਮੌਤ ਦੀ ਪੁਸ਼ਟੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਕੀਤੀ ਹੈ। ਹਰਵਿੰਦਰ ਸਿੰਘ ਰਿੰਦਾ ਪੰਜਾਬ ਵਿੱਚ ਕਤਲੇਆਮ ਅਤੇ ਅੱਤਵਾਦ ਨੂੰ ਵਧਾਉਣ ਦੀ ਯੋਜਨਾ ਬਣਾਉਣ ਵਾਲਾ ਮੁੱਖ ਅੱਤਵਾਦੀ ਸੀ। ਗੈਂਗਸਟਰ ਤੋਂ ਅੱਤਵਾਦੀ ਬਣਿਆ ਰਿੰਦਾ ISI ਦਾ ਸਮਰਥਕ ਸੀ। ਆਈਐਸਆਈ (ISI) ਨੇ ਉਸ ਨੂੰ ਰਾਣਾ ਦੀ ਪਛਾਣ ਦੇ ਕੇ ਆਪਣੀ ਪ੍ਰੇਮਿਕਾ ਸਮੇਤ ਲਾਹੌਰ ਵਿੱਚ ਰੱਖਿਆ ਹੋਇਆ ਸੀ।


ਜਾਣੋ ਕੌਣ ਹੈ ਹਰਵਿੰਦਰ ਸਿੰਘ ਰਿੰਦਾ


ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ। ਪਿਛਲੇ ਕੁਝ ਸਾਲਾਂ ਤੋਂ ਉਹ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਸ਼ਿਫਟ ਹੋ ਗਿਆ ਸੀ। ਹਰਵਿੰਦਰ ਸਿੰਘ ਇਸ ਸਮੇਂ ਪਾਕਿਸਤਾਨ ਵਿੱਚ ਲੁਕਿਆ ਹੋਇਆ ਸੀ। ਹਰਵਿੰਦਰ ਸਿੰਘ ਰਿੰਦਾ ਦੀ ਜਾਂਚ ਵਿਚ ਪਤਾ ਲੱਗਾ ਕਿ ਉਹ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਨੇਪਾਲ ਰਾਹੀਂ ਪਾਕਿਸਤਾਨ ਪਹੁੰਚਿਆ ਸੀ। ਉਸ ਨੂੰ ਸਤੰਬਰ 2011 ਵਿੱਚ ਤਰਨਤਾਰਨ ਵਿੱਚ ਇੱਕ ਨੌਜਵਾਨ ਦੀ ਮੌਤ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਹੋਈ ਸੀ।

ਉਸ 'ਤੇ 2014 ਵਿਚ ਪਟਿਆਲਾ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਨਾਲ ਕੁੱਟਮਾਰ ਕਰਨ ਦਾ ਵੀ ਦੋਸ਼ ਸੀ। ਇਸ ਤੋਂ ਇਲਾਵਾ ਰਿੰਦਾ ਨੇ ਅਪ੍ਰੈਲ 2016 'ਚ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ 'ਚ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਪ੍ਰਧਾਨ 'ਤੇ ਵੀ ਗੋਲੀਆਂ ਚਲਾਈਆਂ ਸਨ। ਇਸ ਦੇ ਨਾਲ ਹੀ ਪੁਲਿਸ ਨੇ ISIS ਦੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ 'ਚੋਂ ਤਿੰਨੋਂ ਅੱਤਵਾਦੀ ਜਿਨ੍ਹਾਂ 'ਚੋਂ ਇਕ ਨਛੱਤਰ ਸਿੰਘ ਪਾਕਿਸਤਾਨ 'ਚ ਰਹਿ ਰਹੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਸੰਪਰਕ 'ਚ ਸੀ।

ਪੰਜਾਬ ਪੁਲਿਸ ਦੇ ਪੱਤਰ ਅਨੁਸਾਰ ਨਾ ਸਿਰਫ਼ ਡੇਰਾ ਪ੍ਰੇਮੀ, ਈਸਾਈ ਮਿਸ਼ਨਰੀਆਂ ਨਾਲ ਜੁੜੇ ਲੋਕ, ਆਰਐਸਐਸ ਮੈਂਬਰ, ਪੰਜਾਬੀ ਕਲਾਕਾਰ, ਗਾਇਕ ਬਲਕਿ ਐਂਟੀ ਗੈਂਗਸਟਰ ਟਾਸਕ ਫੋਰਸ ਵਿੱਚ ਕੰਮ ਕਰਨ ਵਾਲੇ ਅਧਿਕਾਰੀ ਹਾਈਬ੍ਰਿਡ ਗੈਂਗ ਦੇ ਨਿਸ਼ਾਨੇ 'ਤੇ ਹੋ ਸਕਦੇ ਸਨ।

ਮੋਹਾਲੀ RPG ਹਮਲੇ ਵਿੱਚ ਵਾਂਟੇਡ 

ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਮੋਹਾਲੀ ਆਰਪੀਜੀ  (RPG) ਹਮਲੇ ਵਿੱਚ  ਵਾਂਟੇਡ ਸੀ। ਇਸ ਮਾਮਲੇ ਵਿੱਚ ਮੁਲਜ਼ਮ ਕੰਵਰ ਬਾਠ, ਬਲਜੀਤ ਕੌਰ, ਬਲਜਿੰਦਰ ਸਿੰਘ ਰੈਂਬੋ, ਅਨੰਤਦੀਪ ਸੋਨੂੰ, ਜਗਦੀਪ ਕੰਗ, ਨਿਸ਼ਾਨ ਸਿੰਘ ਅਤੇ ਰਾਕੇਟ ਚਲਾਉਣ ਵਾਲੇ ਦੋਵੇਂ ਮੁਲਜ਼ਮ ਅਜੇ ਫੜੇ ਨਹੀਂ ਗਏ। ਪਾਕਿਸਤਾਨ ਤੋਂ ਰਿੰਦਾ ਅਤੇ ਕੈਨੇਡਾ ਤੋਂ ਲਖਵਿੰਦਰ ਨੇ ਇਹ ਸਾਜ਼ਿਸ਼ ਰਚੀ ਸੀ।


ਪੁਲੀਸ ਅਨੁਸਾਰ ਉਸ ਨੇ ਲੁਧਿਆਣਾ ਦੀ ਅਦਾਲਤ ਵਿੱਚ ਇਹ ਧਮਾਕਾ ਕਰਵਾਇਆ ਸੀ। ਰਿੰਦਾ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਲਗਾਤਾਰ ਹਥਿਆਰ ਅਤੇ ਨਸ਼ੀਲੇ ਪਦਾਰਥ ਪੰਜਾਬ ਭੇਜ ਰਿਹਾ ਸੀ। ਉਹ ਪੰਜਾਬ, ਹਰਿਆਣਾ, ਮਹਾਰਾਸ਼ਟਰ, ਚੰਡੀਗੜ੍ਹ ਵਿੱਚ ਕਤਲ, ਫਿਰੌਤੀ, ਲੁੱਟ-ਖੋਹ ਅਤੇ ਕਾਤਲਾਨਾ ਹਮਲੇ ਦੇ 25 ਤੋਂ ਵੱਧ ਮਾਮਲਿਆਂ ਵਿੱਚ ਲੋੜੀਂਦਾ ਸੀ।

ਰਿੰਦਾ ਖ਼ਿਲਾਫ਼ ਕਈ ਕੇਸ ਦਰਜ

ਪੰਜਾਬ 'ਚ ਸਰਗਰਮ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਨੇ ISI ਦੇ ਇਸ਼ਾਰੇ 'ਤੇ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਖੁਫੀਆ ਹੈੱਡਕੁਆਰਟਰ 'ਤੇ ਹਮਲੇ ਤੋਂ ਇਲਾਵਾ ਤੇਲੰਗਾਨਾ ਅਤੇ ਹਰਿਆਣਾ ਨੂੰ ਆਰਡੀਐਕਸ ਸਪਲਾਈ ਭੇਜਣਾ ਵੀ ਸ਼ਾਮਲ ਹੈ। ਰਿੰਦਾ ਖ਼ਿਲਾਫ਼ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਮਹਾਰਾਸ਼ਟਰ ਵਿੱਚ ਕਤਲ ਅਤੇ ਜਬਰੀ ਵਸੂਲੀ ਦੇ ਦਰਜਨਾਂ ਕੇਸ ਦਰਜ ਹਨ। ਆਈ.ਐਸ.ਆਈ ਨੇ ਰਿੰਦਾ ਦੀ ਜਾਨ ਬਚਾਉਣ ਲਈ ਸੱਟਾ ਖੇਡ ਕੇ ਪਾਕਿਸਤਾਨ ਸ਼ਿਫਟ ਕਰ ਦਿੱਤਾ ਅਤੇ ਹੁਣ ਉਸਦੀ ਕੋਸ਼ਿਸ਼ ਹੈ ਕਿ ਅਮਰੀਕਾ, ਕੈਨੇਡਾ, ਜਰਮਨੀ ਵਿਚ ਬੈਠੇ ਸਾਰੇ ਗਰੋਹ ਅਤੇ ਖਾਲਿਸਤਾਨੀ ਅੱਤਵਾਦੀਆਂ ਨੂੰ ਇਕ ਕੜੀ ਵਿਚ ਜੋੜ ਕੇ ਭਾਰਤ ਵਿਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਹੈ ਤਾਂ ਜੋ ਪੰਜਾਬ ਵਿਚ ਅੱਤਵਾਦ ਦਾ ਮਾਹੌਲ ਬਣਾ ਕੇ ਦੇਸ਼ 'ਚ ਦਹਿਸ਼ਤ ਫੈਲਾਈ ਜਾ ਸਕੇ।