ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Mohali Blast Mastermind: ਜਾਣੋ ਕੌਣ ਹੈ ਹਰਵਿੰਦਰ ਸਿੰਘ ਰਿੰਦਾ ਜੋ ISI ਨਾਲ ਮਿਲ ਕੇ ਭਾਰਤ 'ਚ ਚਲਾ ਰਿਹਾ ਖਾਲਿਸਤਾਨੀ ਗਤੀਵਿਧੀਆਂ

ਮਹਾਰਾਸ਼ਟਰ ਦੇ ਨਾਂਦੇੜ ਇਲਾਕੇ ਦਾ ਰਹਿਣ ਵਾਲਾ ਹਰਵਿੰਦਰ ਸਿੰਘ ਰਿੰਦਾ ਪਾਕਿਸਤਾਨ ਦੇ ਇਸਲਾਮਾਬਾਦ ਵਿੱਚ ਖੁਫੀਆ ਏਜੰਸੀ ਆਈਐਸਆਈ ਨਾਲ ਮਿਲ ਕੇ ਭਾਰਤ ਵਿੱਚ ਖਾਲਿਸਤਾਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ।

Who is Harvinder Singh Rinda: ਮਹਾਰਾਸ਼ਟਰ ਦੇ ਨਾਂਦੇੜ ਇਲਾਕੇ ਦਾ ਰਹਿਣ ਵਾਲਾ ਹਰਵਿੰਦਰ ਸਿੰਘ ਰਿੰਦਾ ਪਾਕਿਸਤਾਨ ਦੇ ਇਸਲਾਮਾਬਾਦ ਵਿੱਚ ਖੁਫੀਆ ਏਜੰਸੀ ਆਈਐਸਆਈ ਨਾਲ ਮਿਲ ਕੇ ਭਾਰਤ ਵਿੱਚ ਖਾਲਿਸਤਾਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ। ਹਰਵਿੰਦਰ ਸਿੰਘ ਰਿੰਦਾ ਦੇ ਜੁਰਮ ਨਾਲ ਜੁੜੀ ਪੂਰੀ ਕਹਾਣੀ ਇੱਥੇ ਦੱਸ ਰਹੇ ਹਨ।

ਹਰਵਿੰਦਰ ਸਿੰਘ ਰਿੰਦਾ ਦੇ ਪਿਤਾ ਚਰਨ ਸਿੰਘ ਸੰਧੂ ਪੰਜਾਬ ਦੇ ਤਰਨ ਤਾਰਨ ਦੇ ਰਹਿਣ ਵਾਲੇ ਟਰੱਕ ਡਰਾਈਵਰ ਸਨ। ਸਾਲ 1976 ਵਿੱਚ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦੇ ਸੀ ਤੇ ਆਪਣੇ ਵੱਡੇ ਪੁੱਤਰ ਸੱਤਾ ਨਾਲ ਨਾਂਦੇੜ ਆ ਗਏ। ਹਰਵਿੰਦਰ ਤੇ ਉਸ ਦੇ ਭਰਾ ਸਰਬਜੀਤ ਸਿੰਘ ਦਾ ਜਨਮ ਨਾਂਦੇੜ ਵਿੱਚ ਹੋਇਆ। ਇਸ ਤੋਂ ਪਹਿਲਾਂ ਉਹ ਨਾਂਦੇੜ ਦੇ ਸ਼ਹੀਦਪੁਰਾ ਇਲਾਕੇ ਵਿੱਚ ਸਥਿਤ ਗੁਰਦੁਆਰੇ ਦੇ ਗੇਟ ਨੰਬਰ-6 ਨੇੜੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ।

ਸਾਲ 2008 ਵਿੱਚ ਗੁਰਦੁਆਰੇ ਦੇ ਵਿਸਤਾਰ ਕਾਰਨ ਉਸ ਘਰ ਦੀ ਜ਼ਮੀਨ ਖੁੱਸ ਗਈ। ਇਸ ਤੋਂ ਬਾਅਦ ਉਹ ਕਿਰਾਏ ਦੇ ਇੱਕ ਹੋਰ ਮਕਾਨ ਵਿੱਚ ਰਹਿਣ ਲੱਗ ਪਿਆ ਤੇ ਬਾਅਦ ਵਿੱਚ ਉਹੀ ਘਰ ਖਰੀਦ ਲਿਆ, ਜਿੱਥੇ ਉਸ ਦਾ ਪਰਿਵਾਰ ਅਜੇ ਵੀ ਰਹਿੰਦਾ ਹੈ। ਰਿੰਦਾ ਨੇ ਆਪਣੀ ਸਕੂਲੀ ਪੜ੍ਹਾਈ ਯੂਨੀਵਰਸਲ ਇੰਗਲਿਸ਼ ਮੀਡੀਅਮ ਸਕੂਲ ਨਾਂਦੇੜ ਤੋਂ ਕੀਤੀ।

ਪੰਜਾਬ ਵਿੱਚ ਦਰਜ ਹਨ ਕਈ ਕੇਸ  
ਰਿੰਦਾ ਦੇ ਪਰਿਵਾਰ ਨੇ ਪੰਜਾਬ ਦੇ ਤਰਨ ਤਾਰਨ 'ਚ ਸਥਿਤ ਆਪਣੇ ਖੇਤਾਂ ਨੂੰ ਵੇਚ ਕੇ ਨਾਂਦੇੜ ਦੇ ਗੜੇਗਾਂਵ ਇਲਾਕੇ 'ਚ 4 ਏਕੜ ਜ਼ਮੀਨ ਖਰੀਦੀ ਸੀ। ਰਿੰਦਾ ਦਾ ਪਿਤਾ, ਭਰਾ ਤੇ ਨੌਕਰ ਉਸ ਜ਼ਮੀਨ 'ਤੇ ਖੇਤੀ ਕਰਦੇ ਸਨ। 2008 ਵਿੱਚ ਰਿੰਦਾ ਪੰਜਾਬ ਦੇ ਤਰਨ ਤਾਰਨ ਚਲਾ ਗਿਆ, ਜਿੱਥੇ ਉਸ ਦੇ ਚਚੇਰੇ ਭਰਾਵਾਂ ਦਾ ਜ਼ਮੀਨ ਨੂੰ ਲੈ ਕੇ ਕੁਝ ਲੋਕਾਂ ਨਾਲ ਝਗੜਾ ਹੋ ਗਿਆ। ਇੱਕ ਦਿਨ ਰਿੰਦਾ ਤੇ ਉਸ ਦੇ ਚਚੇਰੇ ਭਰਾ ਕਿਤੇ ਜਾ ਰਹੇ ਸਨ, ਜਦੋਂ ਖੇਤ ਨੂੰ ਲੈ ਕੇ ਉਨ੍ਹਾਂ ਦਾ ਕਿਸੇ ਵਿਅਕਤੀ ਨਾਲ ਝਗੜਾ ਹੋ ਗਿਆ ਤੇ ਉਸ ਝਗੜੇ ਵਿੱਚ ਉਸ ਵਿਅਕਤੀ ਦੀ ਮੌਤ ਹੋ ਗਈ।

ਇਸ ਮਾਮਲੇ ਵਿੱਚ ਰਿੰਦਾ ਤੇ ਉਸ ਦੇ ਚਚੇਰੇ ਭਰਾ ਨੂੰ ਆਈਪੀਸੀ ਦੀ ਧਾਰਾ 302 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਦੋਵੇਂ ਦਸੰਬਰ 2015 ਤੱਕ ਪੰਜਾਬ ਦੀ ਜੇਲ੍ਹ ਵਿੱਚ ਸਨ। ਦਸੰਬਰ 2015 'ਚ ਰਿੰਦਾ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ। ਜੇਲ੍ਹ ਵਿੱਚ ਰਹਿੰਦਿਆਂ ਰਿੰਦਾ ਨੇ ਜੇਲ੍ਹਰ ਤੇ ਹੋਰ ਜੇਲ੍ਹ ਮੁਲਾਜ਼ਮਾਂ ਨਾਲ ਕੁੱਟਮਾਰ ਕੀਤੀ ਸੀ, ਜਿਸ ਕਾਰਨ ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 307 ਤਹਿਤ ਕੇਸ ਦਰਜ ਕੀਤਾ ਗਿਆ ਸੀ। 2015 ਵਿੱਚ ਰਿੰਦਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਾਂਦੇੜ ਆ ਗਿਆ ਤੇ ਉੱਥੇ ਆਪਣੇ ਜਮਾਤੀ ਆਕਾਸ਼ ਗਾਡੀਵਾਲਾ ਨਾਲ ਰਹਿੰਦਾ ਸੀ।

ਨਾਂਦੇੜ 'ਚ ਰਿੰਦਾ ਦੀ ਰੌਸ਼ਨ ਸਿੰਘ ਮਾਲੀ ਨਾਂ ਦੇ ਵਿਅਕਤੀ ਨਾਲ ਲੜਾਈ ਹੋ ਗਈ ਤੇ ਫਿਰ ਮਾਲੀ ਨੇ ਰਿੰਦਾ ਨੂੰ ਮਾਰਨ ਦਾ ਕੰਮ ਗੁਰਮੀਤ ਸਿੰਘ ਨਾਂ ਦੇ ਵਿਅਕਤੀ ਨੂੰ ਸੌਂਪਿਆ। ਇਸ ਝਗੜੇ ਨੂੰ ਸੁਲਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਸੇ ਸਾਲ ਰਿੰਦਾ ਦੇ ਭਰਾ ਸੁਰਿੰਦਰ ਸਿੰਘ ਦੀ ਗੋਲੀਬਾਰੀ ਵਿੱਚ ਮੌਤ ਹੋ ਗਈ। ਇਸ ਦਾ ਬਦਲਾ ਲੈਣ ਲਈ ਰਿੰਦਾ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਗੁਰਮੀਤ ਸਿੰਘ ਦੇ ਭਰਾ ਦਿਲਬਾਗ ਸਿੰਘ ਨੂੰ ਅਗਵਾ ਕਰਕੇ ਪੰਜਾਬ ਲੈ ਗਿਆ ਤੇ 23 ਫਰਵਰੀ 2016 ਨੂੰ ਉਸ ਦਾ ਕਤਲ ਕਰ ਦਿੱਤਾ। ਇਸ ਮਾਮਲੇ ਵਿੱਚ ਸ੍ਰੀ ਹਰੀ ਗੋਬਿੰਦਪੁਰਾ ਜ਼ਿਲ੍ਹਾ ਬਟਾਲਾ ਪੰਜਾਬ ਵਿੱਚ ਰਿੰਦਾ ਖ਼ਿਲਾਫ਼ 302 ਤਹਿਤ ਕੇਸ ਦਰਜ ਕੀਤਾ ਹੈ।

ਹੁਣ ਤੱਕ ਉਸ ਦੇ 15 ਸਾਥੀਆਂ ਨੂੰ ਕੀਤਾ ਜਾ ਚੁੱਕਾ ਗ੍ਰਿਫਤਾਰ
ਇਸ ਤੋਂ ਬਾਅਦ 19 ਅਗਸਤ 2016 ਨੂੰ ਰਿੰਦਾ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਰੌਸ਼ਨ ਸਿੰਘ ਮਾਲੀ ਦੇ ਭਰਾ ਬੱਚੂਤਰ ਮਾਲੀ ਦਾ ਕਤਲ ਕਰ ਦਿੱਤਾ। ਇਸ ਮਾਮਲੇ 'ਚ ਨਾਂਦੇੜ ਦੇ ਏਅਰਪੋਰਟ ਪੁਲਿਸ ਸਟੇਸ਼ਨ 'ਚ ਉਸ ਖਿਲਾਫ ਆਈਪੀਸੀ ਦੀ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਵੀ ਕਤਲਾਂ ਦਾ ਸਿਲਸਿਲਾ ਰੁਕਿਆ ਨਹੀਂ, ਜਿਸ ਵਿਅਕਤੀ ਨੇ ਰਿੰਦਾ ਦੇ ਭਰਾ ਸੁਰਿੰਦਰ ਸਿੰਘ ਨੂੰ ਘਰੋਂ ਬਾਹਰ ਬੁਲਾਇਆ ਸੀ, ਉਸ ਵਿਅਕਤੀ ਦਾ ਨਾਂ ਅਵਤਾਰ ਸਿੰਘ ਸੀ। ਉਸ ਤੋਂ ਬਾਅਦ ਹੀ ਸੁਰਿੰਦਰ ਦਾ ਕਤਲ ਕਰ ਦਿੱਤਾ ਗਿਆ ਸੀ ਅਜਿਹੇ 'ਚ ਰਿੰਦਾ ਅਵਤਾਰ ਨੂੰ ਕਿਵੇਂ ਛੱਡਦਾ।

21 ਅਗਸਤ 2016 ਨੂੰ ਰਿੰਦਾ ਨੇ ਆਪਣੇ ਇੱਕ ਸਾਥੀ ਦੀ ਮਦਦ ਨਾਲ ਅਵਤਾਰ ਸਿੰਘ ਦਾ ਕਤਲ ਕਰ ਦਿੱਤਾ, ਜਿਸ ਸਬੰਧੀ ਵਜ਼ੀਰਾਬਾਦ ਪੁਲਿਸ ਨੇ ਆਈਪੀਸੀ ਦੀ ਧਾਰਾ 302 ਤਹਿਤ ਕੇਸ ਦਰਜ ਕੀਤਾ ਸੀ। ਹਰਵਿੰਦਰ ਸਿੰਘ ਰਿੰਦਾ ਖ਼ਿਲਾਫ਼ ਹੁਣ ਤੱਕ 37 ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ ਨਾਂਦੇੜ ਵਿੱਚ 14 ਤੇ ਪੰਜਾਬ ਵਿੱਚ 23 ਕੇਸ ਦਰਜ ਹਨ। ਪੁਲਿਸ ਹੁਣ ਤੱਕ ਉਸਦੇ 15 ਸਾਥੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।

ਇਹ ਵੀ ਪੜ੍ਹੋ : ਬਰਗਾੜੀ ਬੇਅਦਬੀ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਰਾਹਤ, ਵਿਵਾਦਿਤ ਪੋਸਟਰ ਤੇ ਬੇਅਦਬੀ ਮਾਮਲਿਆਂ 'ਚ ਜ਼ਮਾਨਤ ਮਨਜ਼ੂਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Advertisement
ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Embed widget