Breaking: ਹਰਵਿੰਦਰ ਸੋਨੀ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ, ਸ੍ਰੀ ਦਰਬਾਰ ਸਾਹਿਬ ਬਾਰੇ ਦਿੱਤਾ ਸੀ ਵਿਵਾਦਤ ਬਿਆਨ
ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ ਕੜੀ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ
ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ ਕੜੀ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਉੱਤੇ ਭੇਜ ਦਿੱਤਾ ਹੈ।
ਜ਼ਿਕਰ ਕਰ ਦਈਏ ਕਿ ਗੁਰਦਾਸਪੁਰ ਤੋਂ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਦਿੱਤੇ ਧਮਕੀ ਭਰੇ ਇਤਰਾਜ਼ਯੋਗ ਬਿਆਨ ਤੋਂ ਬਾਅਦ ਸਿੱਖ ਜੱਥੇਬੰਦੀਆਂ ਅਤੇ ਸ਼ਿਵ ਸੈਨਾ ਆਗੂਆਂ ਵਿਚਾਲੇ ਵਿਵਾਦ ਛਿੜ ਗਿਆ ਸੀ। ਇਸ ਨੂੰ ਲੈ ਕੇ ਸ਼ਿਵ ਸੈਨਾ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਸ਼ਿਵ ਸੈਨਾ ਦੀ ਕੌਮੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਾਰਟੀ ਦੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਨੇ ਹਰਵਿੰਦਰ ਸੋਨੀ ਨੂੰ ਸ਼ਿਵ ਸੈਨਾ 'ਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਸ਼ਿਵ ਸੈਨਾ ਦੇ ਮੁੱਖ ਬੁਲਾਰੇ ਚੰਦਰਕਾਂਤ ਚੱਢਾ ਨੇ ਦਿੱਤੀ।
ਮੀਡੀਆ ਨੂੰ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ਿਵ ਸੈਨਾ ਦੇ ਬੁਲਾਰੇ ਚੰਦਰਕਾਂਤ ਚੱਢਾ ਨੇ ਸ਼ਿਵ ਸੈਨਾ ਦੇ ਪੇਜ 'ਤੇ ਲਾਈਵ ਹੋ ਕੇ ਇਸ ਮਾਮਲੇ 'ਤੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਵਾਂਗ ਹੀ ਪਟਿਆਲਾ ਤੋਂ ਹਰੀਸ਼ ਸਿੰਗਲਾ ਨੇ ਵੀ ਇਸ ਮਾਮਲੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਸੀ। ਜਿਸ ਨੇ ਵੀ ਸ਼ਿਵ ਸੈਨਾ ਅਤੇ ਹਿੰਦੂ-ਸਿੱਖਾਂ ਵਿੱਚ ਦਰਾੜ ਪਾਉਣ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਰਾਸ਼ਟਰੀ ਲੀਡਰਸ਼ਿਪ ਨੇ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ।