ਕੁਰੂਕਸ਼ੇਤਰ: ਖੇਤੀ ਬਿੱਲਾਂ ਖਿਲਾਫ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਹਰਿਆਣਾ ਇਕਾਈ ਵੱਲੋਂ ਕੁਰੂਕਸ਼ੇਤਰ ਦੇ ਵੀਰਵਾਰ ਛੇਵੀਂ ਪਾਤਸ਼ਾਹੀ 'ਚ ਤਿੰਨ ਖੇਤੀ ਬਿੱਲਾਂ ਨੂੰ ਲੈ ਕੇ ਬੈਠਕ ਹੋਈ। ਇਸ ਦੌਰਾਨ ਉਨ੍ਹਾਂ ਕਿਹਾ ਪਾਰਟੀ ਹਮੇਸ਼ਾਂ ਕਿਸਾਨਾਂ ਦੇ ਨਾਲ ਸੀ ਤੇ 25 ਸਤੰਬਰ ਨੂੰ ਪੰਜਾਬ ਬੰਦ ਦੌਰਾਨ ਵੀ ਉਨ੍ਹਾਂ ਦੀ ਪਾਰਟੀ ਦਾ ਕਿਸਾਨਾਂ ਨੂੰ ਸਮਰਥਨ ਹੈ।


ਅਕਾਲੀ ਦਲ ਨੇ ਹਰ ਅੰਦੋਲਨ 'ਚ ਕਿਸਾਨਾਂ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ। ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੌਂਥਾ ਦੀ ਅਗਵਾਈ 'ਚ ਬੈਠਕ 'ਚ ਸਰਕਾਰ ਦੇ ਸਹਿਯੋਗੀ ਦਲ ਦੇ ਲੀਡਰਾਂ ਨੂੰ ਹਰਸਿਮਰਤ ਕੌਰ ਬਾਦਲ ਦੀ ਤਰ੍ਹਾਂ ਅਸਤੀਫਾ ਦੇਣ ਦੀ ਨਸੀਹਤ ਦਿੱਤੀ ਸੀ।

ਅਕਾਲੀ ਦਲ ਹਰਿਆਣਾ ਦੇ ਬੁਲਾਰੇ ਕਮਲਜੀਤ ਸਿੰਘ ਅਜਰਾਨਾ ਨੇ ਕਿਹਾ ਦੇਸ਼ ਦੇ ਰਾਸ਼ਟਰਪਤੀ ਨੂੰ ਅਪੀਲ ਹੈ ਕਿ ਉਹ ਖੇਤੀ ਬਿੱਲਾਂ 'ਤੇ ਦਸਤਖਤ ਨਾ ਕਰਨ। ਉਨ੍ਹਾਂ ਕਿਹਾ ਜੇਕਰ ਉਨ੍ਹਾਂ ਇਸ ਬਿੱਲ 'ਤੇ ਦਸਤਖਤ ਕੀਤੇ ਤਾਂ ਇਹ ਕਿਸਾਨਾਂ ਦੇ ਡੈੱਥ ਵਾਰੰਟ 'ਤੇ ਦਸਤਖਤ ਹੋਣਗੇ। ਉਨ੍ਹਾਂ ਕਿਹਾ ਇਸ ਬਿੱਲ ਦੇ ਲਾਗੂ ਹੋ ਜਾਣ ਨਾਲ ਕਿੰਨੇ ਕਿਸਾਨਾਂ ਦੀ ਮੌਤ ਹੋਵੇਗੀ ਤੇ ਉਨ੍ਹਾਂ ਸਾਰਿਆਂ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੋਵੇਗੀ।

ਚੀਨੀ ਰਾਸ਼ਟਰਪਤੀ ਦੇ ਸੁਰ ਨਰਮ, ਸੰਯੁਕਤ ਰਾਸ਼ਟਰ 'ਚ ਬੋਲੇ ਜੰਗ ਦਾ ਕੋਈ ਇਰਾਦਾ ਨਹੀਂ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ