ਬੀਜੇਪੀ ਲੀਡਰ ਤਜਿੰਦਰ ਬੱਗਾ ਨੂੰ ਬਚਾਉਣ ਲਈ ਪੰਜਾਬ ਪੁਲਿਸ ਖਿਲਾਫ ਡਟੀ ਹਰਿਆਣਾ ਤੇ ਦਿੱਲੀ ਪੁਲਿਸ, ਦਿੱਲੀ 'ਚ ਅਗਵਾ ਦੇ ਕੇਸ, ਹਰਿਆਣਾ 'ਚ ਰੋਕੀਆਂ ਗੱਡੀਆਂ
ਹਰਿਆਣਾ ਪੁਲਿਸ ਨੇ ਤਜਿੰਦਰ ਬੱਗਾ ਨੂੰ ਪੰਜਾਬ ਲਿਆ ਰਹੀਆਂ ਪੰਜਾਬ ਪੁਲਿਸ ਦੀਆਂ ਗੱਡੀਆਂ ਨੂੰ ਰੋਕ ਲਿਆ ਹੈ। ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਦੀ ਸੂਚਨਾ ਉੱਪਰ ਪੰਜਾਬ ਪੁਲਿਸ ਦੀਆਂ ਗੱਡੀਆਂ ਨੂੰ ਰੋਕਿਆ ਗਿਆ ਹੈ।
ਨਵੀਂ ਦਿੱਲੀ: ਬੀਜੇਪੀ ਲੀਡਰ ਤਜਿੰਦਰ ਬੱਗਾ ਦੀ ਗ੍ਰਿਫਤਾਰੀ ਮਗਰੋਂ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖਿਲਾਫ ਅਗਵਾ ਕਰਨ ਦਾ ਮਾਮਲਾ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਪੁਲਿਸ ਨੇ ਤਜਿੰਦਰ ਬੱਗਾ ਨੂੰ ਪੰਜਾਬ ਲਿਆ ਰਹੀਆਂ ਪੰਜਾਬ ਪੁਲਿਸ ਦੀਆਂ ਗੱਡੀਆਂ ਨੂੰ ਰੋਕ ਲਿਆ ਹੈ। ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਦੀ ਸੂਚਨਾ ਉੱਪਰ ਪੰਜਾਬ ਪੁਲਿਸ ਦੀਆਂ ਗੱਡੀਆਂ ਨੂੰ ਰੋਕਿਆ ਗਿਆ ਹੈ।
Delhi Police register a kidnapping case after the arrest of BJP leader Tajinder Pal Singh Bagga by Punjab Police over his alleged threat to Delhi CM Arvind Kejriwal.
— ANI (@ANI) May 6, 2022
ਪੰਜਾਬ ਪੁਲਿਸ ਵੱਲੋਂ ਬੀਜੇਪੀ ਲੀਡਰ ਤਜਿੰਦਰ ਪਾਲ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸੀ ਖਲਬਲੀ ਮਚ ਗਈ ਹੈ। ਇਸ ਕਾਰਨ ਦੋ ਰਾਜਾਂ ਦੀ ਪੁਲਿਸ ਆਹਮੋ-ਸਾਹਮਣੇ ਆ ਗਈ ਹੈ। ਤਜਿੰਦਰ ਪਾਲ ਬੱਗਾ ਨੂੰ ਗ੍ਰਿਫਤਾਰ ਕਰਨ ਵਾਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਖਿਲਾਫ ਦਿੱਲੀ ਪੁਲਿਸ ਨੇ ਅਗਵਾ ਦਾ ਮਾਮਲਾ ਦਰਜ ਕੀਤਾ ਹੈ।
ਉਧਰ, ਤੇਜਿੰਦਰ ਬੱਗਾ ਨੂੰ ਲੈ ਕੇ ਜਾ ਰਹੀ ਪੰਜਾਬ ਪੁਲਿਸ ਦੀ ਗੱਡੀ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਰੋਕਿਆ ਗਿਆ ਹੈ। ਬੱਗਾ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਦਾ ਦੋਸ਼ ਹੈ।
ਬੀਜੇਪੀ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ। ਤਜਿੰਦਰ ਬੱਗਾ ਖਿਲਾਫ 1 ਅਪ੍ਰੈਲ ਨੂੰ ਪੰਜਾਬ 'ਚ ਐਫਆਈਆਰ ਦਰਜ ਕੀਤੀ ਗਈ ਸੀ। ਬੱਗਾ ਖਿਲਾਫ ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਤੇ ਅਪਰਾਧਿਕ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਤਜਿੰਦਰ ਪਾਲ ਸਿੰਘ ਬੱਗਾ ਦੇ ਪਿਤਾ ਪ੍ਰੀਤਪਾਲ ਸਿੰਘ ਨੇ ਪੰਜਾਬ ਪੁਲਿਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅੱਜ ਸਵੇਰੇ 10-15 ਪੁਲਿਸ ਵਾਲੇ ਸਾਡੇ ਘਰ ਆਏ ਤੇ ਤਜਿੰਦਰ ਨੂੰ ਘੜੀਸ ਕੇ ਬਾਹਰ ਲੈ ਗਏ। ਜਦੋਂ ਮੈਂ ਘਟਨਾ ਦੀ ਵੀਡੀਓ ਰਿਕਾਰਡ ਕਰਨ ਲਈ ਆਪਣਾ ਮੋਬਾਈਲ ਫ਼ੋਨ ਚੁੱਕਿਆ ਤਾਂ ਪੁਲਿਸ ਮੈਨੂੰ ਦੂਜੇ ਕਮਰੇ ਵਿੱਚ ਲੈ ਗਈ। ਅੰਦਰ ਮੇਰੇ ਚਿਹਰੇ 'ਤੇ ਮੁੱਕਾ ਮਾਰਿਆ।"