ਪੜਚੋਲ ਕਰੋ

ਹਰਿਆਣਾ ਦੀ ਕਾਰਵਾਈ ਤੋਂ ਔਖੇ ਪੰਜਾਬ ਦੇ ਲੀਡਰ, ਢੀਂਡਸਾ ਵੱਲੋਂ ਤਾਨਾਸ਼ਾਹੀ ਕਰਾਰ

ਕਿਸਾਨਾਂ ਦਾ ਇਹ ਅੰਦੋਲਨ ਪਿਛਲੇ ਕੁਝ ਮਹੀਨਿਆਂ ਤੋਂ ਬਿਲਕੁਲ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ। ਅਜਿਹੇ ਵਿੱਚ ਕੇਂਦਰ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇ ਤੇ ਉਨ੍ਹਾ ਦੀਆਂ ਮੰਗਾਂ ਨੂੰ ਪੂਰੀ ਕਰੇ।

ਚੰਡੀਗੜ੍ਹ: ਹਰਿਆਣਾ ਸਰਕਾਰ (Haryana Government) ਵੱਲੋਂ ਕਿਸਾਨਾਂ ਦੇ 26-27 ਨਵੰਬਰ ਦੇ ਦਿੱਲੀ ਚੱਲੋ ਅੰਦੋਲਨ ਦਾ ਰਾਹ ਰੋਕਣ 'ਤੇ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਬਿਆਨ ਜਾਰੀ ਕਰਕੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਪੰਜਾਬ-ਹਰਿਆਣਾ ਸਰਹੱਦ (Haryana-Punjab Border) ਨੂੰ ਸੀਲ ਕਰਨ ਨਾਲ ਇਹ ਸਪਸ਼ੱਟ ਹੋ ਗਿਆ ਕਿ ਹਰਿਆਣਾ ਦੀ ਭਾਜਪਾ ਸਰਕਾਰ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਇਸ਼ਾਰਿਆਂ 'ਤੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਢੀਂਡਸਾ ਨੇ ਅੱਗੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੀ ਫੜੋ-ਫੜੀ ਨੂੰ ਵੀ ਗੈਰਜਮਹੂਰੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਨੇ ਜ਼ਮੀਨੀ ਪੱਧਰ 'ਤੇ ਜੁੜੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਹੈਰਾਨੀ ਜ਼ਾਹਿਰ ਕੀਤੀ ਕਿ ਜਦੋਂ ਕਿਸਾਨ ਪਹਿਲਾਂ ਹੀ ਇਸ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਕਰਨ ਦਾ ਐਲਾਨ ਕਰ ਚੁੱਕੇ ਹਨ ਤਾਂ ਫ਼ਿਰ ਹਰਿਆਣਾ ਪੁਲਿਸ ਨੇ ਅਜਿਹਾ ਕਦਮ ਕਿਉਂ ਚੁੱਕਿਆ। Breaking : 1 ਦਸੰਬਰ ਤੋਂ ਪੰਜਾਬ 'ਚ ਨਾਈਟ ਕਰਫਿਊ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਦੇਸ਼ ਵਿਆਪੀ ਅੰਦੋਲਨ ਹੈ ਜਿਸ ਵਿੱਚ ਹਰਿਆਣਾ ਦੇ ਕਿਸਾਨ ਵੀ ਸ਼ਾਮਲ ਹਨ। ਹਰਿਆਣਾ ਦੇ ਕਿਸਾਨਾਂ ਨੇ ਬਕਾਇਦਾ ਪੰਜਾਬ ਦੇ ਕਿਸਾਨਾਂ ਲਈ ਵੈਲਕਮ ਕਮੇਟੀਆਂ ਦਾ ਗਠਨ ਕੀਤਾ ਹੈ। ਇਸ ਅੰਦੋਲਨ ਵਿਚ ਕਿਸਨਾਂ ਦਾ ਸਾਥ ਦੇਣ ਲਈ ਖੁਦ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਲਹਿਰਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਆਪਣੇ ਹੋਰ ਸਾਥੀਆਂ ਨਾਲ ਅੰਦੋਲਨ ਦਾ ਹਿੱਸਾ ਬਣ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸੰਵਿਧਾਨਕ ਰੂਪ ਨਾਲ ਚੱਲ ਰਿਹਾ ਹੈ। ਅਜਿਹੇ ਵਿਚ ਹਰਿਆਣਾ ਸਰਕਾਰ ਵੱਲੋਂ ਅਪਣੀਆਂ ਸਰਹੱਦਾਂ ਸੀਲ ਕਰਨਾ ਮੰਦਭਾਗਾ ਹੈ। ਢੀਂਡਸਾ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਕਿਸਾਨਾਂ ਦੇ ਨਾਲ ਹੈ। ਸਾਡੀ ਪਾਰਟੀ ਨੇ ਕਦੇ ਵੀ ਇਸ ਸੰਘਰਸ਼ ਵਿਚ ਸਿਆਸੀ ਲਾਹਾ ਨਹੀਂ ਲਿਆ। ਪਾਰਟੀ ਕੇਵਲ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਕੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰਨਾ ਚਾਹੁੰਦੀ ਹੈ ਤੇ ਅਸੀਂ ਸੱਚਾਈ ਦੇ ਨਾਲ ਹਾਂ। ਉਨ੍ਹਾ ਨੇ ਅਪਣੀ ਪਾਰਟੀ ਦੇ ਵਰਕਰਾਂ ਨੂੰ ਕਿਸਾਨ ਅੰਦੋਲਨ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। 90 ਲੱਖ ਰੁਪਏ ਦੀ BMW ਕਾਰ 'ਚ ਕੁੜਾ ਚੁੱਕਦਾ ਇਹ ਸਖ਼ਸ਼, ਕਾਰਨ ਜਾਣ ਹੋ ਜਾਓਗੇ ਹੈਰਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget