ਚੰਡੀਗੜ੍ਹ: ਹਰਿਆਣਾ ਸਰਕਾਰ (Haryana Government) ਵੱਲੋਂ ਕਿਸਾਨਾਂ ਦੇ 26-27 ਨਵੰਬਰ ਦੇ ਦਿੱਲੀ ਚੱਲੋ ਅੰਦੋਲਨ ਦਾ ਰਾਹ ਰੋਕਣ 'ਤੇ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਬਿਆਨ ਜਾਰੀ ਕਰਕੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਪੰਜਾਬ-ਹਰਿਆਣਾ ਸਰਹੱਦ (Haryana-Punjab Border) ਨੂੰ ਸੀਲ ਕਰਨ ਨਾਲ ਇਹ ਸਪਸ਼ੱਟ ਹੋ ਗਿਆ ਕਿ ਹਰਿਆਣਾ ਦੀ ਭਾਜਪਾ ਸਰਕਾਰ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਇਸ਼ਾਰਿਆਂ 'ਤੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।
ਢੀਂਡਸਾ ਨੇ ਅੱਗੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੀ ਫੜੋ-ਫੜੀ ਨੂੰ ਵੀ ਗੈਰਜਮਹੂਰੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਨੇ ਜ਼ਮੀਨੀ ਪੱਧਰ 'ਤੇ ਜੁੜੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਹੈਰਾਨੀ ਜ਼ਾਹਿਰ ਕੀਤੀ ਕਿ ਜਦੋਂ ਕਿਸਾਨ ਪਹਿਲਾਂ ਹੀ ਇਸ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਕਰਨ ਦਾ ਐਲਾਨ ਕਰ ਚੁੱਕੇ ਹਨ ਤਾਂ ਫ਼ਿਰ ਹਰਿਆਣਾ ਪੁਲਿਸ ਨੇ ਅਜਿਹਾ ਕਦਮ ਕਿਉਂ ਚੁੱਕਿਆ।
Breaking : 1 ਦਸੰਬਰ ਤੋਂ ਪੰਜਾਬ 'ਚ ਨਾਈਟ ਕਰਫਿਊ
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਦੇਸ਼ ਵਿਆਪੀ ਅੰਦੋਲਨ ਹੈ ਜਿਸ ਵਿੱਚ ਹਰਿਆਣਾ ਦੇ ਕਿਸਾਨ ਵੀ ਸ਼ਾਮਲ ਹਨ। ਹਰਿਆਣਾ ਦੇ ਕਿਸਾਨਾਂ ਨੇ ਬਕਾਇਦਾ ਪੰਜਾਬ ਦੇ ਕਿਸਾਨਾਂ ਲਈ ਵੈਲਕਮ ਕਮੇਟੀਆਂ ਦਾ ਗਠਨ ਕੀਤਾ ਹੈ। ਇਸ ਅੰਦੋਲਨ ਵਿਚ ਕਿਸਨਾਂ ਦਾ ਸਾਥ ਦੇਣ ਲਈ ਖੁਦ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਲਹਿਰਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਆਪਣੇ ਹੋਰ ਸਾਥੀਆਂ ਨਾਲ ਅੰਦੋਲਨ ਦਾ ਹਿੱਸਾ ਬਣ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸੰਵਿਧਾਨਕ ਰੂਪ ਨਾਲ ਚੱਲ ਰਿਹਾ ਹੈ। ਅਜਿਹੇ ਵਿਚ ਹਰਿਆਣਾ ਸਰਕਾਰ ਵੱਲੋਂ ਅਪਣੀਆਂ ਸਰਹੱਦਾਂ ਸੀਲ ਕਰਨਾ ਮੰਦਭਾਗਾ ਹੈ। ਢੀਂਡਸਾ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਕਿਸਾਨਾਂ ਦੇ ਨਾਲ ਹੈ। ਸਾਡੀ ਪਾਰਟੀ ਨੇ ਕਦੇ ਵੀ ਇਸ ਸੰਘਰਸ਼ ਵਿਚ ਸਿਆਸੀ ਲਾਹਾ ਨਹੀਂ ਲਿਆ। ਪਾਰਟੀ ਕੇਵਲ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਕੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰਨਾ ਚਾਹੁੰਦੀ ਹੈ ਤੇ ਅਸੀਂ ਸੱਚਾਈ ਦੇ ਨਾਲ ਹਾਂ। ਉਨ੍ਹਾ ਨੇ ਅਪਣੀ ਪਾਰਟੀ ਦੇ ਵਰਕਰਾਂ ਨੂੰ ਕਿਸਾਨ ਅੰਦੋਲਨ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
90 ਲੱਖ ਰੁਪਏ ਦੀ BMW ਕਾਰ 'ਚ ਕੁੜਾ ਚੁੱਕਦਾ ਇਹ ਸਖ਼ਸ਼, ਕਾਰਨ ਜਾਣ ਹੋ ਜਾਓਗੇ ਹੈਰਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਹਰਿਆਣਾ ਦੀ ਕਾਰਵਾਈ ਤੋਂ ਔਖੇ ਪੰਜਾਬ ਦੇ ਲੀਡਰ, ਢੀਂਡਸਾ ਵੱਲੋਂ ਤਾਨਾਸ਼ਾਹੀ ਕਰਾਰ
ਏਬੀਪੀ ਸਾਂਝਾ
Updated at:
25 Nov 2020 03:32 PM (IST)
ਕਿਸਾਨਾਂ ਦਾ ਇਹ ਅੰਦੋਲਨ ਪਿਛਲੇ ਕੁਝ ਮਹੀਨਿਆਂ ਤੋਂ ਬਿਲਕੁਲ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ। ਅਜਿਹੇ ਵਿੱਚ ਕੇਂਦਰ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇ ਤੇ ਉਨ੍ਹਾ ਦੀਆਂ ਮੰਗਾਂ ਨੂੰ ਪੂਰੀ ਕਰੇ।
- - - - - - - - - Advertisement - - - - - - - - -