ਚੰਡੀਗੜ੍ਹ: ਡੇਰਾ ਸਿਰਸਾ ਦੇ ਵਿਵਾਦ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਪੁਲਿਸ 'ਤੇ ਡੇਰਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਦੀ ਮਦਦ ਕਰ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਪੁਲਿਸ ਨੂੰ ਹਨੀਪ੍ਰੀਤ ਦੇ ਟਿਕਾਣਿਆਂ ਦਾ ਪਤਾ ਸੀ।


ਉਨ੍ਹਾਂ ਕਿਹਾ ਕਿ ਪਤਾ ਹੋਣ ਦੇ ਬਾਵਜੂਦ ਪੰਜਾਬ ਪੁਲਿਸ ਨੇ ਹਨੀਪ੍ਰੀਤ ਬਾਰੇ ਹਰਿਆਣਾ ਪੁਲਿਸ ਨੂੰ ਕੁਝ ਨਹੀਂ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਕੁਝ ਅਧਿਕਾਰੀ ਵੀ ਇਸ ਵਿੱਚ ਸ਼ਾਮਲ ਸਨ। ਇਸ ਲਈ ਦਾਲ ਵਿੱਚ ਕੁਝ ਕਾਲਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਹਨੀਪ੍ਰੀਤ ਤੋਂ ਪੁੱਛਗਿੱਛ ਮਗਰੋਂ ਹੀ ਹਰਿਆਣਾ ਸਰਕਾਰ ਇਸ ਬਾਰੇ ਕੋਈ ਕਾਰਵਾਈ ਕਰੇਗੀ।