Haryana News: ਮਹਿਲਾ ਕੋਚ ਵੱਲੋਂ ਹਰਿਆਣਾ ਦਾ ਸੀਐਮ 'ਤੇ ਗੰਭੀਰ ਇਲਜ਼ਾਮ, ਬੋਲੀ ਸੰਦੀਪ ਸਿੰਘ ਨੂੰ ਬਚਾ ਰਹੇ ਖੱਟਰ
ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਨੇ ਹਰਿਆਣਾ ਦੇ ਮੁੱਖ ਮੰਤਰੀ 'ਤੇ ਆਪਣੇ ਕੈਬਨਿਟ ਮੰਤਰੀ ਸੰਦੀਪ ਸਿੰਘ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਬਿਆਨ ਕਿ ਵਿਰੋਧੀ ਧਿਰ ਇਸ 'ਚ ਰਾਜਨੀਤੀ ਕਰ ਰਹੀ ਹੈ...
Haryana News: ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਨੇ ਹਰਿਆਣਾ ਦੇ ਮੁੱਖ ਮੰਤਰੀ 'ਤੇ ਆਪਣੇ ਕੈਬਨਿਟ ਮੰਤਰੀ ਸੰਦੀਪ ਸਿੰਘ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਬਿਆਨ ਕਿ ਵਿਰੋਧੀ ਧਿਰ ਇਸ 'ਚ ਰਾਜਨੀਤੀ ਕਰ ਰਹੀ ਹੈ, ਪੂਰੀ ਤਰ੍ਹਾਂ ਨਾਲ ਗਲਤ ਹੈ ਤੇ ਇਹ ਸਪੱਸ਼ਟ ਕਰਦਾ ਹੈ ਕਿ ਮੁੱਖ ਮੰਤਰੀ ਇਸ 'ਚ ਸੰਦੀਪ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਮਹਿਲਾ ਕੋਚ ਨੇ ਕਿਹਾ ਕਿ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਆਪਣੇ ਮੰਤਰੀ ਸੰਦੀਪ ਸਿੰਘ ਦੇ ਨਾਲ ਖੜ੍ਹੇ ਹੋਣ ਦੇ ਬਾਵਜੂਦ ਮੈਂ ਇਹ ਲੜਾਈ ਲੜਾਂਗੀ। ਮਹਿਲਾ ਕੋਚ ਨੇ ਚੰਡੀਗੜ੍ਹ ਪੁਲਿਸ 'ਤੇ ਭਰੋਸਾ ਪ੍ਰਗਟਾਇਆ ਕਿ ਚੰਡੀਗੜ੍ਹ ਪੁਲਿਸ ਉਨ੍ਹਾਂ ਨੂੰ ਇਨਸਾਫ ਜ਼ਰੂਰ ਦੇਵੇਗੀ। ਮਹਿਲਾ ਕੋਚ ਨੇ ਕਿਹਾ ਕਿ ਨਾ ਤਾਂ ਸੰਦੀਪ ਸਿੰਘ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ ਤੇ ਨਾ ਹੀ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮਹਿਲਾ ਕੋਚ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੇਰੀ ਗੱਲ ਸੁਣੇ ਬਿਨਾਂ ਕਿਹਾ ਕਿ ਵਿਰੋਧੀ ਧਿਰ ਇਸ 'ਚ ਰਾਜਨੀਤੀ ਕਰ ਰਹੀ ਹੈ ਤੇ ਇਹ ਗਲਤ ਹੈ। ਮਹਿਲਾ ਕੋਚ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੇਰੀਆਂ ਨਜ਼ਰਾਂ 'ਚ ਸਾਰਾ ਸਨਮਾਨ ਗੁਆਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਹ ਕਹਿਣਾ ਕਿ ਦੋਸ਼ ਲੱਗਣ ਨਾਲ ਇਹ ਸੱਚ ਸਾਬਕ ਨਹੀਂ ਹੋ ਜਾਂਦੇ, ਤੋਂ ਸਾਫ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਆਪਣੇ ਮੰਤਰੀ ਸੰਦੀਪ ਸਿੰਘ ਨੂੰ ਬਚਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Punjab Weather: ਸ਼ਿਮਲਾ ਨਾਲੋਂ ਵੀ ਠੰਢਾ ਬਠਿੰਡਾ! ਪਾਰਾ 0.4 ਡਿਗਰੀ ਤੱਕ ਫਿਸਲਿਆ, 6 ਜਨਵਰੀ ਤੱਕ ਰਹੇਗਾ ਠੰਢ ਦਾ ਕਹਿਰ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ