Poklane Machine: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੂੰ ਅੱਜ 9 ਦਿਨ ਹੋ ਗਏ ਹਨ। ਇਸ ਦੌਰਾਨ ਕੇਂਦਰ ਸਰਕਾਰ ਨਾਲ ਚਾਰ ਵਾਰ ਮੀਟਿੰਗਾਂ ਹੋਈਆਂ ਹਰ ਸਾਰੀਆਂ ਬੇਸਿੱਟਾ ਹੀ ਰਹੀਆਂ। ਜਿਸ ਨੂੰ ਦੇਖਦੇ ਅੱਜ ਕਿਸਾਨਾਂ ਨੇ ਦਿੱਲੀ ਜਾਣ ਦਾ ਐਲਾਨ ਕੀਤਾ ਹੈ। 


ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ। ਇਸ ਨੂੰ ਦੇਖਦੇ ਹੋਏ ਕਿਸਾਨਾਂ ਨੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਨੇ ਤਾਕਤ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨ ਹਰਿਆਣਾ ਪੁਲਿਸ ਦੀਆਂ ਰੋਕਾਂ ਤੋੜਨ ਦੇ ਲਈ ਭਾਰੀ ਮਸ਼ੀਨਰੀ ਪੋਕਲੇਨ ਮਸ਼ੀਨ ਅਤੇ ਜੇਸੀਬੀ ਲੈ ਕੇ ਪਹੁੰਚ ਗਏ ਹਨ। 



ਜਿਸ ਤੋਂ ਬਾਅਦ ਡੀਜੀਪੀ ਹਰਿਆਣਾ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੱਤਰ ਲਿਖਿਆ ਗਿਆ ਹੈ। ਹਰਿਆਣਾ ਦੇ ਡੀਜੀਪੀ ਵੱਲੋਂ ਭੇਜੇ ਪੱਤਰ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਕਿਸਾਨਾਂ ਨੇ ਭਾਰੀ ਮਸ਼ੀਨਰੀ ਪੋਕਲੇਨ ਮਸ਼ੀਨ ਅਤੇ ਜੇਸੀਬੀ ਨੂੰ ਮੌਡੀਫਾਈ ਕਰਕੇ ਲਿਆਂਦਾ ਹੈ। 


ਕਿਸਾਨ ਇਸ ਦੀ ਵਰਤੋਂ ਬੈਰੀਕੇਡ ਤੋੜਨ ਲਈ ਕਰਨਗੇ। ਜਿਸ ਕਾਰਨ ਹਰਿਆਣਾ ਪੁਲਿਸ ਦੇ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਨੂੰ ਵੀ ਨੁਕਸਾਨ ਹੋਵੇਗਾ।


ਉਨ੍ਹਾਂ ਪੰਜਾਬ ਦੇ ਡੀਜੀਪੀ ਨੂੰ ਇਹ ਮਸ਼ੀਨਾਂ ਜ਼ਬਤ ਕਰਨ ਲਈ ਕਿਹਾ ਹੈ। ਇੰਨਾ ਹੀ ਨਹੀਂ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਹੈ।


ਡੀਜੀਪੀ ਹਰਿਆਣਾ ਵੱਲੋਂ ਪੱਤਰ ਮਿਲਣ ਤੋਂ ਬਾਅਦ ਪੰਜਾਬ ਦੇ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹੁਕਮ ਦਿੱਤੇ ਗਏ ਹਨ ਕਿ ਪੰਜਾਬ-ਹਰਿਆਣਾ ਸਰਹੱਦ ਵੱਲ ਕਿਸੇ ਵੀ ਭਾਰੀ ਮਸ਼ੀਨਰੀ ਅਤੇ ਜੇਸੀਬੀ ਜਾਂ ਪੋਕਲੇਨ ਨੂੰ ਨਾ ਜਾਣ ਦਿੱਤਾ ਜਾਵੇ।


ਚੌਥੇ ਦੌਰ ਦੀ ਮੀਟਿੰਗ ਦੀ ਅਸਫਲਤਾ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਕਿਸਾਨ ਅੱਗੇ ਵਧਣਾ ਚਾਹੁੰਦੇ ਹਨ, ਪਰ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਨੀਮ ਫ਼ੌਜੀ ਬਲ ਅਤੇ ਪੁਲਿਸ ਤਾਇਨਾਤ ਕਰ ਦਿੱਤੀ ਹੈ। 


ਪਰ ਇਨ੍ਹਾਂ ਨੂੰ ਹਟਾਉਣ ਲਈ ਕਿਸਾਨਾਂ ਨੇ ਪ੍ਰੋਕਲੀਨ ਮਸ਼ੀਨ ਮੰਗਵਾ ਲਈ ਹੈ। ਇਸ ਨੂੰ ਬੁਲੇਟਪਰੂਫ਼ ਵਾਹਨ 'ਚ ਤਬਦੀਲ ਕਰ ਦਿੱਤਾ ਗਿਆ ਹੈ, ਜਿਸ ਨਾਲ ਇਸ 'ਤੇ ਗੋਲੀਬਾਰੀ ਦਾ ਕੋਈ ਅਸਰ ਨਹੀਂ ਹੋਇਆ। ਇੰਨਾ ਹੀ ਨਹੀਂ ਕਿਸਾਨ ਪਾਣੀ ਦੀਆਂ ਟੈਂਕੀਆਂ ਵੀ ਲੈ ਕੇ ਪਹੁੰਚ ਰਹੇ ਹਨ ਤਾਂ ਜੋ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਸਕਣ।