Latest Breaking News Live 6 October 2024: ਪੰਚਾਇਤੀ ਚੋਣਾਂ ਤੋਂ ਪਹਿਲਾਂ ਜਲਾਲਾਬਾਦ 'ਚ ਖੂਨੀ ਖੇਡ, Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਐਗਜ਼ਿਟ ਪੋਲ ਦੇ ਨਤੀਜਿਆਂ ਤੋਂ ਬਾਅਦ ਆਦਿਤਿਆ ਸੁਰਜੇਵਾਲਾ ਨੇ ਠੋਕਿਆ ਦਾਅਵਾ
Latest Breaking News Live 6 October 2024: ਪੰਚਾਇਤੀ ਚੋਣਾਂ ਤੋਂ ਪਹਿਲਾਂ ਜਲਾਲਾਬਾਦ 'ਚ ਖੂਨੀ ਖੇਡ, Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਐਗਜ਼ਿਟ ਪੋਲ ਦੇ ਨਤੀਜਿਆਂ ਤੋਂ ਬਾਅਦ ਆਦਿਤਿਆ ਸੁਰਜੇਵਾਲਾ ਨੇ ਠੋਕਿਆ ਦਾਅਵਾ
Punjab Panchayat Election 2024: ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਸਰਪੰਚ ਦੇ ਅਹੁਦਿਆਂ ਲਈ 52,000 ਤੋਂ ਵੱਧ ਨਾਮਜ਼ਦਗੀਆਂ ਤੇ ਪੰਚ ਲਈ 1.66 ਲੱਖ ਤੋਂ ਵੱਧ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਸੂਬੇ ਦੀਆਂ 13,229 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ ਨੂੰ ਚੋਣਾਂ ਹੋਣੀਆਂ ਹਨ।
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਬਿਆਨ ਅਨੁਸਾਰ, ‘ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਪੰਚਾਂ ਲਈ ਕੁੱਲ 52,825 ਤੇ ਪੰਚਾਂ ਲਈ 1,66,338 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਨਾਮਜ਼ਦਗੀ ਵਾਪਸ ਲੈਣ ਦੀ ਆਖ਼ਰੀ ਮਿਤੀ 7 ਅਕਤੂਬਰ ਹੈ।
ਚੋਣ ਪ੍ਰੋਗਰਾਮ ਅਨੁਸਾਰ 27 ਸਤੰਬਰ ਤੋਂ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਸੀ ਤੇ 4 ਅਕਤੂਬਰ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਚੁੱਕੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਅਕਤੂਬਰ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਤਰੀਕ ਭਲਕੇ 7 ਅਕਤੂਬਰ ਹੈ।
15 ਅਕਤੂਬਰ ਨੂੰ ਹੀ ਹੋਵੇਗੀ ਵੋਟਾਂ ਦੀ ਗਿਣਤੀ
ਪੰਜਾਬ ਰਾਜ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਅਨੁਸਾਰ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਵੋਟਾਂ ਪਾਈਆਂ ਜਾਣਗੀਆਂ। ਵੋਟਾਂ ਪੈਣ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਉਸੇ ਦਿਨ ਹੀ ਪੋਲਿੰਗ ਸਟੇਸ਼ਨਾਂ 'ਤੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
Massive Solar Storm Hit to Earth: ਸੂਰਜ ਵਿਚ ਇਕ ਵੱਡਾ ਧਮਾਕਾ ਹੋਣ ਵਾਲਾ ਹੈ, ਜਿਸ ਨਾਲ ਇੱਕ ਭਿਆਨਕ ਸੂਰਜੀ ਤੂਫ਼ਾਨ ਆਵੇਗਾ, ਜੋ ਧਰਤੀ ਨਾਲ ਟਕਰਾਉਣ ਤੋਂ ਬਾਅਦ ਤਬਾਹੀ ਮਚਾ ਸਕਦਾ ਹੈ। ਅਮਰੀਕਾ ਦੀ ਪੁਲਾੜ ਏਜੰਸੀ ਨਾਸਾ ਨੇ ਦੁਨੀਆਂ ਨੂੰ ਅਲਰਟ ਜਾਰੀ ਕੀਤਾ ਹੈ। ਵਿਗਿਆਨੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਸੂਰਜ ਵਿਚ ਕਿਸੇ ਵੀ ਸਮੇਂ ਧਮਾਕਾ ਹੋ ਸਕਦਾ ਹੈ ਅਤੇ ਜੇਕਰ ਕੋਈ ਤੂਫਾਨ ਧਰਤੀ ਨਾਲ ਟਕਰਾਇਆ ਤਾਂ ਇਹ ਧਰਤੀ ਦੇ ਚੁੰਬਕੀ ਖੇਤਰ ਨੂੰ ਖਰਾਬ ਕਰ ਦੇਵੇਗਾ। ਨਤੀਜੇ ਵਜੋਂ, ਰੇਡੀਓ ਬਲੈਕਆਉਟ ਅਤੇ ਬਿਜਲੀ ਬਲੈਕਆਊਟ ਹੋਣ ਦੀ ਸੰਭਾਵਨਾ ਹੈ। ਮੋਬਾਈਲ, ਕੰਪਿਊਟਰ ਅਤੇ ਇੰਟਰਨੈੱਟ ਸੇਵਾਵਾਂ ਬੰਦ ਹੋ ਸਕਦੀਆਂ ਹਨ। ਜ਼ਮੀਨ ਅਤੇ ਸਮੁੰਦਰ ਵਿੱਚ ਤੂਫਾਨ ਅਤੇ ਭੂਚਾਲ ਦਾ ਵੀ ਖ਼ਤਰਾ ਹੈ। ਵਿਗਿਆਨੀਆਂ ਦਾ ਮੰਨਣਾ ਹੈ ਕਿ ਇੱਕ ਵੱਡਾ ਸੋਲਰ ਤੂਫਾਨ ਧਰਤੀ ਨਾਲ ਟਕਰਾਉਣ ਵਾਲਾ ਹੈ। ਇਸ ਕਾਰਨ ਧਰਤੀ ਉਤੇ ਬਹੁਤ ਜ਼ਿਆਦਾ ਪ੍ਰਭਾਵ ਦੇਖਿਆ ਜਾ ਸਕਦਾ ਹੈ। ਤੂਫਾਨ ਨਾਲ ਇਲੈਕਟ੍ਰੋਨਿਕਸ ਉਪਕਰਣ ਜਿਵੇਂ ਕਿ ਮੋਬਾਈਲ, ਕੰਪਿਊਟਰ ਅਤੇ ਸੰਚਾਰ ਪ੍ਰਣਾਲੀ ਸਭ ਤੋਂ ਵੱਧ ਪ੍ਰਭਾਵਿਤ ਹੋ ਸਕਦੇ ਹਨ।
Ludhiana News: ਪੰਜਾਬ ਦੇ ਲੁਧਿਆਣਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕੱਲ੍ਹ ਦੇਰ ਸ਼ਾਮ ਇੱਕ ਘਰ ਵਿੱਚ ਧਮਾਕਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਜਿਸ 'ਚ 4 ਸਾਲ ਦੇ ਬੱਚੇ ਸਮੇਤ ਤਿੰਨ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਵਿੱਚ ਦੋ ਘਰੇਲੂ ਔਰਤਾਂ ਵੀ ਸ਼ਾਮਲ ਹਨ। ਫਿਲਹਾਲ ਜ਼ਖਮੀਆਂ ਨੂੰ ਲੁਧਿਆਣਾ ਦੇ ਦੀਪ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਬੱਚੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅਜੇ ਤੱਕ ਪਤਾ ਨਹੀਂ ਚੱਲ ਪਾਇਆ ਕਿ ਘਰ ਦੇ ਵਿੱਚ ਇਹ ਧਮਾਕਾ ਕਿਵੇਂ ਹੋਇਆ। ਇਹ ਘਟਨਾ ਦੇਰ ਸ਼ਾਮ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਡੀ-ਬਲਾਕ ਸਥਿਤ ਇੱਕ ਘਰ ਵਿੱਚ ਵਾਪਰੀ। ਚਾਰ ਸਾਲਾ ਬੱਚਾ ਭਵਨ ਕਾਲੜਾ, ਦੋ ਕੰਮ ਕਰਨ ਵਾਲੀਆਂ ਔਰਤਾਂ ਸਮੇਤ ਘਰ ਵਿੱਚ ਮੌਜੂਦ ਸੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਲੋਕ ਤੁਰੰਤ ਮੌਕੇ 'ਤੇ ਪਹੁੰਚ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
Punjab Weather Update: ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਬਦਲ ਗਿਆ ਹੈ। ਇਹ ਸਥਿਤੀ ਪੰਜਾਬ ਅਤੇ ਪਾਕਿਸਤਾਨ ਵਿੱਚ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਦੇ ਐਕਟਿਵ ਹੋਣ ਕਰਕੇ ਬਣੀ ਹੈ। ਇਸ ਕਰਕੇ ਰਾਤ ਨੂੰ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਠੰਡਾ ਹੋ ਗਿਆ ਹੈ।
ਅੱਜ ਵੀ ਕਈ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ। ਜਦੋਂ ਕਿ ਮੌਸਮ ਵਿਭਾਗ ਵੱਲੋਂ ਅਜੇ ਤੱਕ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਅਜੇ ਵੀ ਆਮ ਤਾਪਮਾਨ ਤੋਂ 2.1 ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 37.9 ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਕਮੀ ਆਈ ਹੈ। ਸਭ ਦਾ ਤਾਪਮਾਨ 32 ਡਿਗਰੀ ਤੋਂ ਵੱਧ ਸੀ।
ਪਿਛੋਕੜ
Latest Breaking News Live 6 October 2024: ਜਲਾਲਾਬਾਦ ਦੇ ਬੀਡੀਪੀਓ ਦਫ਼ਤਰ ਵਿੱਚ ਸ਼ਨੀਵਾਰ ਦੇਰ ਸ਼ਾਮ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਵਿੱਚ ਵਿਵਾਦ ਹੋ ਗਿਆ। ਇਸ ਦੌਰਾਨ ਫਾਈਰਿੰਗ ਵੀ ਹੋਈ। ਅਕਾਲੀ ਆਗੂਆਂ 'ਤੇ ਗੋਲੀਬਾਰੀ ਕਰਨ ਦੇ ਦੋਸ਼ ਲੱਗੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸਰਪੰਚ ਨੂੰ ਗੋਲੀ ਲੱਗੀ ਹੈ। ਪੰਚਾਇਤੀ ਚੋਣਾਂ ਦੇ ਚੱਲਦਿਆਂ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਅਕਾਲੀ ਦਲ ਦੇ ਆਗੂ ਨੋਨੀ ਮਾਨ ਅਤੇ ਬੌਬੀ ਮਾਨ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਪੁੱਜੇ ਸਨ ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।
Haryana Assembly Elections 2024: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਚੁੱਕੀ ਹੈ। ਸੂਬੇ 'ਚ ਕਿਸ ਦੀ ਸਰਕਾਰ ਬਣੇਗੀ, ਇਸ 'ਤੇ ਐਗਜ਼ਿਟ ਪੋਲ ਵੀ ਆ ਗਏ ਹਨ। ਲਗਭਗ ਸਾਰੇ ਐਗਜ਼ਿਟ ਪੋਲ 'ਚ ਕਾਂਗਰਸ ਅੱਗੇ ਹੈ। ਇੰਡੀਆ ਟੂਡੇ ਐਕਸਿਸ ਮਾਈ ਇੰਡੀਆ ਦੇ ਐਗਜ਼ਿਟ ਪੋਲ ਵਿੱਚ ਕਾਂਗਰਸ ਦੀ ਅਗਵਾਈ ਵਾਲੇ ਇੰਡੀਆ ਗਠਜੋੜ ਨੂੰ 90 ਵਿੱਚੋਂ 59 ਸੀਟਾਂ ਅਤੇ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਗਠਜੋੜ ਨੂੰ 21 ਸੀਟਾਂ ਮਿਲਣ ਦੀ ਉਮੀਦ ਹੈ।
Haryana Election 2024: ਹਰਿਆਣਾ ਦੇ ਐਗਜ਼ਿਟ ਪੋਲ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਕਾਂਗਰਸ ਦੇ ਖੇਮੇ ਵਿੱਚ ਖੁਸ਼ੀ ਦਾ ਮਾਹੌਲ ਹੈ। ਕਈ ਵੱਡੇ ਨੇਤਾਵਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆਈਆਂ ਹਨ। ਇਸ ਦੌਰਾਨ ਕਾਂਗਰਸ ਉਮੀਦਵਾਰ ਆਦਿਤਿਆ ਸੁਰਜੇਵਾਲਾ (aditya surjewala) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਚੋਣਾਂ ਵਿੱਚ 70 ਤੋਂ ਵੱਧ ਸੀਟਾਂ ਜਿੱਤੇਗੀ। ਅਸਲ 'ਚ ਐਗਜ਼ਿਟ ਪੋਲ ਦੇ ਨਤੀਜਿਆਂ 'ਚ ਕਾਂਗਰਸ ਦੀ ਜਿੱਤ ਹੁੰਦੀ ਨਜ਼ਰ ਆ ਰਹੀ ਹੈ ਪਰ ਸੀਟਾਂ ਦੀ ਗਿਣਤੀ ਕਿਤੇ 45 ਤੋਂ 55 ਅਤੇ ਕਿਤੇ 55 ਤੋਂ 65 ਦੇ ਵਿਚਕਾਰ ਦੱਸੀ ਜਾ ਰਹੀ ਹੈ।
- - - - - - - - - Advertisement - - - - - - - - -