ਪੜਚੋਲ ਕਰੋ

Punjab News: ਹਰਿਆਣਾ ਨੂੰ ਵਿਧਾਨ ਸਭਾ ਲਈ ਚੰਡੀਗੜ੍ਹ 'ਚ ਮਿਲੀ ਵੱਖਰੀ ਜ਼ਮੀਨ, ਜਾਖੜ ਨੇ PM ਨੂੰ ਕੀਤੀ ਅਪੀਲ, ਰੱਦ ਕੀਤਾ ਜਾਵੇ ਇਹ ਫ਼ੈਸਲਾ

ਜਾਖੜ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਪੰਜਾਬ ਤੇ ਕੇਂਦਰ  ਦੇ ਮਜਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ ਅਤੇ ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ।                         

Punjab News: ਚੰਡੀਗੜ੍ਹ ਉੱਤੇ ਕਿਸਦਾ ਹੱਕ ? ਇਸ ਨੂੰ ਲੈ ਕੇ ਇੱਕ ਵਾਰ ਮੁੜ ਤੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਦੌਰਾਨ ਹੁਣ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦੇਣ ਦੇ ਸਬੰਧੀ ਰਾਹ ਸਾਫ ਹੋਣ ਦੀਆਂ ਖ਼ਬਰਾਂ ਨੇ ਬਲਦੀ ਵਿੱਚ ਤੇਲ ਪਾਉਣ ਦਾ ਕੰਮ ਕੀਤਾ ਹੈ। ਇਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਨੇ ਆਪਣੀ ਹਾਈਕਮਾਂਡ ਉੱਤੇ ਹੀ ਸਵਾਲ ਖੜ੍ਹੇ ਕਰ ਦਿੱਤੇ ਹਨ।

ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਕਿਹਾ, ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇੱਕ ਜ਼ਮੀਨੀ ਖਿੱਤਾ ਹੀ ਨਹੀ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪੰਜਾਬ ਨੂੰ ਬੀਤੇ ਸਮੇਂ ਵਿਚ ਲੱਗੇ ਜਖ਼ਮਾਂ ਤੇ ਮੱਲਮ ਲਗਾਉਣ ਦੀ ਕੋਸ਼ਿਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਨੇ ਪੰਜਾਬੀਆਂ ਦੇ ਸਮਾਜਿਕ ਅਤੇ ਧਾਰਮਿਕ ਚੜ੍ਹਦੀਕਲਾ ਲਈ ਜਿਹੜੇ ਕਦਮ ਚੱਕੇ ਹਨ, ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜਮੀਨ ਦੇਣ ਨਾਲ ਉਨ੍ਹਾਂ ਦੇ ਇੰਨ੍ਹਾਂ ਉਪਰਾਲਿਆਂ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ। 

ਜਾਖੜ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਪੰਜਾਬ ਤੇ ਕੇਂਦਰ  ਦੇ ਮਜਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ ਅਤੇ ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ।  

ਇਸ ਮੌਕੇ ਜਾਖੜ ਨੇ ਪੰਜਾਬ ਦੇ ਆਪ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਸ ਮੁੱਦੇ ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕਮਤ ਸਨ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੀ ਨਾਸਮਝੀ ਕਾਰਨ ਚੰਡੀਗੜ੍ਹ ਤੇ ਪੰਜਾਬ ਦਾ ਦਾਅਵਾ ਕਮਜ਼ੋਰ ਹੋਇਆ ਹੈ। ਜੈਪੁਰ ਵਿੱਚ ਜਦੋਂ ਉੱਤਰੀ ਜੋਨਲ ਕੌਂਸਲ ਦੀ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਹਰਿਆਣਾ ਨੇ ਵਿਧਾਨ ਸਭਾ ਲਈ ਇਹ ਜਮੀਨ ਮੰਗੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਦੀ ਵਿਧਾਨ ਸਭਾ ਲਈ ਵੀ ਜ਼ਮੀਨ ਮੰਗ ਕੇ ਹਰਿਆਣਾ ਦੀ ਮੰਗ ਤੇ ਆਪਣੇ ਸਮਰੱਥਨ ਦੀ ਮੋਹਰ ਲਗਾ ਦਿੱਤੀ ਸੀ l 

ਪੰਜਾਬ ਦੇ ਨੌਸਿਖੀਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੁੱਦੇ ਤੇ ਲਏ ਪੰਜਾਬ ਵਿਰੋਧੀ ਸਟੈਂਡ ਦੀ ਸਜਾ ਪੰਜਾਬ ਦੇ ਲੋਗ ਕਿਓ ਭੁਗਤਾਨ ! ਪੰਜਾਬ ਦੀ ਗੱਲ ਜ਼ਰੂਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

Jagjit Dhallewal | Khanauri Kisan Mahapanchayat | ਖਨੌਰੀ ਬਾਰਡਰ ਮਹਾਪੰਚਾਇਤ 'ਚ ਪਹੁੰਚੇ ਲੱਖਾਂ ਲੋਕਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget