Amritsar News : ਰਾਸ਼ਟਰੀ ਝੰਡੇ ਨੂੰ ਲੈ ਕੇ ਵਿਵਾਦ, ਲੜਕੀ ਨੂੰ ਦਰਬਾਰ ਸਾਹਿਬ ਜਾਣ ਤੋਂ ਰੋਕਿਆ, ਜਾਣੋ ਪੂਰਾ ਮਾਮਲਾ
ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਸ਼ਟਰੀ ਝੰਡੇ ਨੂੰ ਲੈ ਕੇ ਇੱਕ ਨਵਾਂ ਵਿਵਾਦ ਸਾਹਮਣੇ ਆਇਆ ਹੈ। ਹਰਿਆਣਵੀ ਲੜਕੀ ਦੇ ਮੂੰਹ 'ਤੇ ਤਿਰੰਗਾ ਲੈ ਕੇ ਪਹੁੰਚਣ 'ਤੇ ਇਕ ਵਿਅਕਤੀ ਨੇ ਉਸ ਨੂੰ ਮੱਥਾ ਟੇਕਣ ਤੋਂ ਰੋਕ ਦਿੱਤਾ।
Punjab News : ਅੰਮ੍ਰਿਤਸਰ ਵਿਚ ਸਥਿਤ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਵਿਖੇ ਰਾਸ਼ਟਰੀ ਝੰਡੇ ਨੂੰ ਲੈ ਕੇ ਇੱਕ ਨਵਾਂ ਵਿਵਾਦ ਸਾਹਮਣੇ ਆਇਆ ਹੈ। ਹਰਿਆਣਵੀ ਲੜਕੀ ਦੇ ਮੂੰਹ 'ਤੇ ਤਿਰੰਗਾ ਲੈ ਕੇ ਪਹੁੰਚਣ 'ਤੇ ਇਕ ਵਿਅਕਤੀ ਨੇ ਉਸ ਨੂੰ ਮੱਥਾ ਟੇਕਣ ਤੋਂ ਰੋਕ ਦਿੱਤਾ। ਉਸ ਨੇ ਲੜਕੀ ਨੂੰ ਅੰਦਰ ਨਹੀਂ ਜਾਣ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਰੋਕਣ ਵਾਲਾ ਵਿਅਕਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁਲਾਜ਼ਮ ਹੈ।
ਵੀਡੀਓ ਵਿੱਚ ਲੜਕੀ ਨੂੰ ਹਰਿਆਣਵੀ ਭਾਸ਼ਾ ਵਿੱਚ ਬੋਲਦਿਆਂ ਸੁਣਿਆ ਜਾ ਸਕਦਾ ਹੈ। ਇਸ ਨਾਲ ਹੀ ਸਿੱਖ ਵਿਅਕਤੀ ਉਸ ਨਾਲ ਬਹਿਸ ਕਰਦਾ ਹੈ ਅਤੇ ਅੰਦਰ ਜਾਣ ਤੋਂ ਰੋਕਦਾ ਨਜ਼ਰ ਆ ਰਿਹਾ ਹੈ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇਕ ਪਾਸੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸਵਾਲ ਉਠਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਸੇ ਵੀ ਤਰ੍ਹਾਂ ਦੀ ਗਲਤ ਵਿਵਹਾਰ ਲਈ ਮੁਆਫੀ ਮੰਗੀ ਹੈ। ਹਾਲਾਂਕਿ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਇਸ ਲੜਕੀ ਦੇ ਚਿਹਰੇ 'ਤੇ ਲੱਗਾ ਝੰਡਾ ਰਾਸ਼ਟਰੀ ਝੰਡਾ ਨਹੀਂ ਸੀ।
1) A girl was stopped from entering Golden Temple because she had an Indian flag painted on her face.
— Anshul Saxena (@AskAnshul) April 17, 2023
The man who denied her entry into Golden Temple said, this is Punjab not India. pic.twitter.com/IfUi74poIk
ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਵੀਡੀਓ
ਹਾਲਾਕਿ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਹਰਿਆਣਾ ਤੋਂ ਆਈ ਲੜਕੀ ਨੂੰ ਤਿਰੰਗਾ ਬਣਾਉਣ ਲਈ ਹਰਿਮੰਦਰ ਸਾਹਿਬ ਅੰਦਰ ਜਾਣ ਤੋਂ ਰੋਕਣ ਵਾਲੇ ਐਸਜੀਪੀਸੀ ਮੁਲਾਜ਼ਮ ਹੈ ਜਾਂ ਨਹੀਂ, ਪਰ ਲੜਕੀ ਅਤੇ ਸਿੱਖ ਵਿਅਕਤੀ ਦੇ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਲੋਕ ਇਸ 'ਤੇ ਕਈ ਤਰ੍ਹਾਂ ਨਾਲ ਟਿੱਪਣੀਆਂ ਵੀ ਕਰ ਰਹੇ ਹਨ।
ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਅਫਸੋਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਕਿਹਾ, ਹਰਿਮੰਦਰ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਦਰਬਾਰ ਹੈ। ਇਸ ਵਿੱਚ ਕਿਸੇ ਵੀ ਜਾਤ, ਧਰਮ, ਦੇਸ਼ ਦੇ ਵਿਅਕਤੀ ਨੂੰ ਆਉਣ ਤੋਂ ਨਹੀਂ ਰੋਕਿਆ ਜਾਂਦਾ ਅਤੇ ਨਾ ਹੀ ਰੋਕਿਆ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਗਰੇਵਾਲ ਨੇ ਕਿਹਾ, ਅਜਿਹਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਵੀ ਆਇਆ ਹੈ। ਉਹਨਾਂ ਇਸ ਗੱਲ ਉੱਤੇ ਅਫਸੋਸ ਪ੍ਰਗਟਾਇਆ ਹੈ।
ਵਾਇਰਲ ਹੋ ਰਹੀ ਵੀਡੀਓ 'ਤੇ ਵੀ ਜਤਾਇਆ ਇਤਰਾਜ਼
ਇਸ ਦੌਰਾਨ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਤੇ ਵੀ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਟਿੱਪਣੀ ਕਰਨ ਵਾਲਿਆਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਇਸ ਦੇਸ਼ ਦੀ ਆਜ਼ਾਦੀ ਲਈ 100 ਵਿੱਚੋਂ 90 ਕੁਰਬਾਨੀਆਂ ਸਿੱਖਾਂ ਨੇ ਤਿਰੰਗੇ ਲਈ ਦਿੱਤੀਆਂ ਹਨ। ਸਿੱਖਾਂ ਨੇ ਹੀ ਦੁਨੀਆਂ ਵਿੱਚ ਤਿਰੰਗੇ ਦੀ ਸ਼ਾਨ ਵਧਾਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ