ਪੜਚੋਲ ਕਰੋ

ਹਰਿਆਣਾ ਸਰਕਾਰ ਨੂੰ ਵਿਧਾਨ ਸਭਾ ਲਈ ਹਰਿਆਣੇ 'ਚ ਹੀ ਜ਼ਮੀਨ ਦੇਣੀ ਚਾਹੀਦੀ  :  ਡਾ. ਦਲਜੀਤ ਚੀਮਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦੇ ਐਲਾਨ 'ਤੇ ਪੰਜਾਬ ਦੇ ਸਿਆਸੀ ਆਗੂਆਂ ਨੇ ਨਿਖੇਧੀ ਕੀਤੀ ਹੈ।

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦੇ ਐਲਾਨ 'ਤੇ ਪੰਜਾਬ ਦੇ ਸਿਆਸੀ ਆਗੂਆਂ ਨੇ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਫ਼ੈਸਲਾ ਪੂਰੀ ਤਰ੍ਹਾਂ ਪੰਜਾਬ ਵਿਰੋਧੀ ਹੈ। 
 
ਉਨ੍ਹਾਂ ਕਿਹਾ ਕਿ ਪੰਜਾਬ ਦੇ ਜਖਮਾਂ 'ਤੇ ਲੂਣ ਛਿੜਕਣ ਵਾਲਾ ਕੰਮ ਕੇਂਦਰ ਸਰਕਾਰ ਕਰ ਰਹੀ ਹੈ। ਇਸ ਦਾ ਸਪੱਸ਼ਟ ਮਤਲਬ ਹੈ ਕਿ ਚੰਡੀਗੜ੍ਹ 'ਤੇ ਜਿਹੜਾ ਪੰਜਾਬ ਦਾ ਹੱਕ ਹੈ , ਉਸਨੂੰ ਖ਼ਤਮ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਨੂੰ 2 ਸੂਬਿਆਂ ਦੇ ਵਿੱਚ ਲੜਾਈ ਨੂੰ ਇਸ ਤਰ੍ਹਾਂ ਨਹੀਂ ਵਧਾਉਣਾ ਚਾਹੀਦਾ। ਜੇਕਰ ਹਰਿਆਣੇ ਨੇ ਆਪਣੀ ਵਿਧਾਨ ਸਭਾ ਬਣਾਉਣੀ ਹੈ ਤਾਂ ਉਨ੍ਹਾਂ ਨੂੰ ਹਰਿਆਣੇ ਵਿੱਚ ਜਗ੍ਹਾ ਦੇਣੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ ਇਸ ਫ਼ੈਸਲੇ ਨੂੰ ਬਰਦਾਸ਼ਿਤ ਨਹੀਂ ਕਰੇਗਾ ਅਤੇ ਇਸ ਦਾ ਡਟ ਕੇ ਵਿਰੋਧ ਕਰੇਗਾ। 
 
ਦਰਅਸਲ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਕਹਿਣ 'ਤੇ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇਗੀ।

ਇਹ ਐਲਾਨ ਗ੍ਰਹਿ ਮੰਤਰੀ ਨੇ ਜੈਪੁਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਕੀਤਾ। ਹਰਿਆਣਾ ਸਰਕਾਰ ਪਹਿਲਾਂ ਹੀ ਚੰਡੀਗੜ੍ਹ ਵਿੱਚ ਜ਼ਮੀਨ ਦੀ ਨਿਸ਼ਾਨਦੇਹੀ ਕਰ ਚੁੱਕੀ ਹੈ। ਰੇਲਵੇ ਨੇ ਲਾਈਟ ਪੁਆਇੰਟ ਤੋਂ ਆਈਟੀ ਪਾਰਕ ਤੱਕ ਜਾਣ ਵਾਲੀ ਮੌਜੂਦਾ ਜ਼ਮੀਨ ਦਾ ਪ੍ਰਬੰਧ ਕਰਨ ਲਈ ਸਹਿਮਤੀ ਦਿੱਤੀ ਹੈ। ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਤੋਂ ਬਾਅਦ ਜ਼ਮੀਨ ਅਲਾਟਮੈਂਟ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇਗਾ। ਇਸ 'ਤੇ ਹਰਿਆਣਾ ਨੂੰ ਚੰਡੀਗੜ੍ਹ ਨਾਲ ਲੱਗਦੇ ਇਲਾਕੇ 'ਚ ਜ਼ਮੀਨ ਜਾਂ 550 ਕਰੋੜ ਰੁਪਏ ਦੇਣੇ ਪੈਣਗੇ।
 
ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget