Captain vs Vij: ਮੁੜ ਗਰਮਾਈ ਹਰਿਆਣਾ-ਪੰਜਾਬ ਸਿਆਸਤ: ਕਿਸਾਨਾਂ ਦੇ ਮੁੱਦੇ 'ਤੇ ਅਨਿਲ ਵਿਜ ਦਾ ਕੈਪਟਨ ਅਮਰਿੰਦਰ 'ਤੇ ਪਲਟਵਾਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਲੈ ਕੇ ਸਾਹਮਣੇ ਆਇਆ ਹੈ। ਉਨ੍ਹਾਂ ਕਿਸਾਨਾਂ ਨੂੰ ਅੰਦੋਲਨ ਕਰਨ ਲਈ ਦਿੱਲੀ ਅਤੇ ਹਰਿਆਣਾ ਜਾਣ ਲਈ ਕਿਹਾ ਹੈ।
ਮਨਵੀਰ ਕੌਰ ਰੰਧਾਵਾ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਨਾ ਤਾਂ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨ ਵਾਪਸ ਲੈਣ ਲਈ ਤਿਆਰ ਹੈ ਅਤੇ ਨਾ ਹੀ ਕਿਸਾਨ ਆਪਣੀ ਜ਼ਿੱਦ ਨੂੰ ਖ਼ਤਮ ਕਰ ਰਹੇ ਹਨ। ਇਸ ਸਭ ਦੇ ਵਿਚਕਾਰ, ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਅੰਦੋਲਨ ਕਰਨਾ ਚਾਹੁੰਦੇ ਹਨ ਤਾਂ ਪੰਜਾਬ ਦੀ ਬਜਾਏ ਦਿੱਲੀ ਅਤੇ ਹਰਿਆਣਾ 'ਚ ਜਾਣਾ ਚਾਹਿਦਾ ਹੈ।
ਇਸ 'ਤੇ ਹੁਣ ਹਰਿਆਣਾ ਦੇ ਗ੍ਰਹਿ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਅਨਿਲ ਵਿਜ ਨੇ ਅਮਰਿੰਦਰ ਸਿੰਘ 'ਤੇ ਪਲਟਵਾਰ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਤੋਂ ਬਾਅਦ ਨਾਰਾਜ਼ ਗ੍ਰਹਿ ਮੰਤਰੀ ਅਨਿਲ ਵਿਜ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਵਿਜ ਨੇ ਕਿਹਾ ਹੈ ਕਿ ਕੈਪਟਨ ਦੇ ਇਸ ਬਿਆਨ ਤੋਂ ਲੱਗਦਾ ਹੈ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਭੜਕਾਉਣ ਦਾ ਕੰਮ ਕੀਤਾ ਹੈ। ਇਸ 'ਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਵੀ ਐਸਵਾਈਐਲ ਦਾ ਮੁੱਦਾ ਉਠਾਇਆ ਹੈ।
पंजाब के CM अमरिंदर सिंह का किसानों को कहना कि हरियाणा, दिल्ली में जाकर जो मर्जी करो, पंजाब में मत करो, बहुत गैर जिम्मेदाराना है। इसका मतलब है कि तुम पड़ोसी राज्य हरियाणा,दिल्ली की शांति भंग करना चाहते हो।इसका मतलब किसानों को उकसाने का काम उन्होंने ही किया है:हरियाणा के गृहमंत्री pic.twitter.com/1fzjTQJdu3
— ANI_HindiNews (@AHindinews) September 13, 2021
ਦੱਸ ਦਈਏ ਕਿ ਹੁਸ਼ਿਆਰਪੁਰ ਵਿੱਚ ਇੱਕ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ 113 ਥਾਵਾਂ 'ਤੇ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਇਸ ਨਾਲ ਸੂਬੇ ਦੀ ਆਰਥਿਕ ਸਥਿਤੀ ਪ੍ਰਭਾਵਿਤ ਹੋ ਰਹੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਵੱਖ -ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਸੀ ਕਿ ਉਹ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਰਾਜ ਭਰ ਵਿੱਚ ਵਿਰੋਧ ਪ੍ਰਦਰਸ਼ਨ ਨਾ ਕਰਨ ਕਿਉਂਕਿ ਸੂਬਾ ਸਰਕਾਰ ਅਤੇ ਉਨ੍ਹਾਂ ਦੇ ਲੋਕਾਂ ਨੇ ਪਹਿਲਾਂ ਹੀ ਇਸ ਦੇ ਨਾਲ ਏਕਤਾ ਪ੍ਰਗਟ ਕੀਤੀ ਹੈ। ਕਿਸਾਨਾਂ ਦੇ ਅੰਦੋਲਨ 'ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਨੇ ਕਿਹਾ - ਜੇਕਰ ਤੁਸੀਂ ਕੇਂਦਰ ਸਰਕਾਰ 'ਤੇ ਦਬਾਅ ਬਣਾਉਣਾ ਚਾਹੁੰਦੇ ਹੋ ਤਾਂ ਦਿੱਲੀ -ਹਰਿਆਣਾ 'ਚ ਆਪਣਾ ਅੰਦੋਲਨ ਕਰੋ। ਪੰਜਾਬ ਨੂੰ ਅੰਦੋਲਨ ਨਾਲ ਪਰੇਸ਼ਾਨ ਨਾ ਕਰੋ।
ਇਹ ਵੀ ਪੜ੍ਹੋ: ਜੇ ਗ਼ਲਤੀ ਨਾਲ ਪੈਸੇ ਕਿਸੇ ਹੋਰ ਅਕਾਊਂਟ ’ਚ ਟ੍ਰਾਂਸਫ਼ਰ ਹੋ ਜਾਣ, ਤਾਂ ਇੰਝ ਲੈ ਸਕਦੇ ਹੋ ਵਾਪਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin