Farmer Protest: ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦੁਪਹਿਰ 12 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਏ ਸਨ ਪਰ ਉਨ੍ਹਾਂ ਨੂੰ ਹਰਿਆਣਾ ਪੁਲਿਸ ਨੇ ਘੱਗਰ ਦਰਿਆ ਦੇ ਪੁਲ ’ਤੇ ਰੋਕ ਲਿਆ। ਇਸ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਬਹਿਸ ਹੋ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਸੁਪਰੀਮ ਕੋਰਟ ਵਿੱਚ 18 ਦਸੰਬਰ ਨੂੰ ਸੁਣਵਾਈ ਹੈ। ਉਸਦੀ ਉਡੀਕ ਕਰੋ। ਇਸ ਤੋਂ ਪਹਿਲਾਂ ਵੀ ਹਰਿਆਣਾ ਪੁਲਿਸ ਦੋ ਵਾਰ ਸਰਹੱਦ ਤੋਂ ਕਿਸਾਨਾਂ ਨੂੰ ਪਿੱਛੇ ਧੱਕ ਚੁੱਕੀ ਹੈ।
ਦੂਜੇ ਪਾਸੇ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਇੰਟਰਨੈੱਟ ਦੀ ਪਾਬੰਦੀ 18 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਸੇਵਾਵਾਂ 17 ਦਸੰਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਖਨੌਰੀ ਸਰਹੱਦ 'ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਆਗੂ ਜਗਜੀਤ ਡੱਲੇਵਾਲ ਲਗਾਤਾਰ 19ਵੇਂ ਦਿਨ ਮਰਨ ਵਰਤ 'ਤੇ ਹਨ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੂਰਾ ਦੇਸ਼ ਚਿੰਤਤ ਹੈ। ਪਰ, ਦੇਸ਼ ਦਾ ਪ੍ਰਧਾਨ ਮੰਤਰੀ ਨਹੀਂ।