ਚੰਡੀਗੜ੍ਹ: ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਦੀਆਂ ਤਿਆਰੀਆਂ ਹਨ ਪਰ ਇਸ ਦੌਰਾਨ ਹਰਿਆਣਾ ਦੇ ਕਰਨਾਲ IG ਦਾ ਵੱਡਾ ਬਿਆਨ ਆਇਆ ਹੈ। ਆਈਜੀ ਭਾਰਤੀ ਅਰੋੜਾ ਨੇ ਸਾਫ ਕਿਹਾ ਹੈ ਕਿ 26 ਤੇ 27 ਨਵੰਬਰ ਨੂੰ ਕਿਸਾਨਾਂ ਨੂੰ ਦਿੱਲੀ ਵੱਲ ਨੂੰ ਕੂਚ ਨਹੀਂ ਕਰਨ ਦਿੱਤਾ ਜਾਏਗਾ। ਦੱਸ ਦੇਈਏ ਕਿ ਕਿਸਾਨ ਕੇਂਦਰ ਦੇ ਵਿਵਾਦਤ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਵਿਰੋਧ ਕਰ ਰਹੇ ਹਨ। ਇਸ ਵਿਰੋਧ ਨੂੰ ਜਾਰੀ ਰੱਖਦੇ ਹੋਏ ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਘੇਰਨ ਦਾ ਐਲਾਨ ਕੀਤਾ ਸੀ।
ਕਿਸਾਨ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਵੱਲ ਵਧਣ ਨੂੰ ਤਿਆਰ ਬੈਠੇ ਹਨ। ਕਿਸਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਹਰਿਆਣਾ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਨਾ ਰੋਕੇ। ਉਨ੍ਹਾਂ ਕਿਹਾ ਸੀ ਕਿ ਕਿਸਾਨਾਂ ਦੀ ਲੜਾਈ ਕੇਂਦਰ ਨਾਲ ਹੈ। ਉਨ੍ਹਾਂ ਨੂੰ ਜਿੱਥੇ ਰੋਕਿਆ ਗਿਆ, ਉੱਥੇ ਹੀ ਉਹ ਚੱਕਾ ਜਾਮ ਕਰ ਦੇਣਗੇ।
ਉਧਰ ਹਰਿਆਣਾ ਦੀ ਆਈਜੀ ਭਾਰਤੀ ਅਰੋੜਾ ਨੇ ਮੰਗਲਵਾਰ ਇਹ ਕਹਿ ਦਿੱਤਾ ਹੈ ਕਿ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਨਹੀਂ ਕਰਨ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਵੀ ਸਥਿਤੀ ਖਰਾਬ ਨਾ ਹੋਵੇ ਇਸ ਲਈ ਪੁਲਿਸ ਤੇ ਪ੍ਰਸ਼ਾਸਨ ਤਿਆਰ ਕਰ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਆਮ ਲੋਕ ਹਾਈਵੇਅ ਵੱਲ ਨਾ ਜਾਣ। ਆਈਜੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਟਕਰਾ ਦੀ ਸਥਿਤੀ ਪੈਦਾ ਨਾ ਕੀਤੀ ਜਾਏ।