Farmers Protest: ਕਿਸਾਨ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ’ਚ ਕੇਸ ਦਰਜ ਨਾ ਕੀਤੇ ਜਾਣ ਕਾਰਨ ਅਜੇ ਤੱਕ ਵੀ ਲਾਸ਼ ਦਾ ਪੋਸਟਮਾਰਟਮ ਤੇ ਸਸਕਾਰ ਨਹੀਂ ਕੀਤਾ ਜਾ ਸਕਿਆ। ਇੱਕ ਪਾਸੇ ਕਿਸਾਨ ਜਥੇਬੰਦੀਆਂ ਤੇ ਪਰਿਵਾਰ ਸ਼ੁਭਕਰਨ ਦੇ ਕਾਤਲਾਂ ਖਿਲਾਫ ਕੇਸ ਦਰਜ ਕਰਨ ਦੀ ਮੰਗ ਉਪਰ ਅੜ੍ਹੇ ਹੋਏ ਹਨ ਪਰ ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਪੁਲਿਸ ਵਿਚਾਲੇ ਵੀ ਪੇਚ ਫਸੇ ਹੋਏ ਹਨ।


ਸੂਤਰਾਂ ਮੁਤਾਬਕ ਹਰਿਆਣਾ ਪੁਲਿਸ ਦਾਅਵਾ ਕਰ ਰਹੀ ਹੈ ਕਿ ਸ਼ੁਭਕਰਨ ਦੀ ਮੌਤ ਦੀ ਘਟਨਾ ਹਰਿਆਣਾ ’ਚ ਵਾਪਰੀ ਸੀ। ਇਸ ਕਰਕੇ ਇਸ ਸਬੰਧੀ ਕੋਈ ਵੀ ਕਾਰਵਾਈ ਹਰਿਆਣਾ ਪੁਲਿਸ ਵੱਲੋਂ ਹੀ ਕੀਤੀ ਜਾਣੀ ਬਣਦੀ ਹੈ। ਹਰਿਆਣਾ ਪੁਲਿਸ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਕਿਸਾਨ ਦੀ ਮੌਤ ਕਿਵੇਂ ਹੋਈ, ਇਹ ਜਾਂਚ ਦਾ ਵਿਸ਼ਾ ਹੈ, ਪਰ ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਹੈ ਕਿ ਉਸ ਦੀ ਮੌਤ ਵਾਲਾ ਸਥਾਨ ਹਰਿਆਣਾ ਦੇ ਜ਼ਿਲ੍ਹਾ ਜੀਂਦ ਅਧੀਨ ਪੈਂਦੇ ਥਾਣਾ ਗੜ੍ਹੀ ਅਧੀਨ ਆਉਂਦਾ ਹੈ। ਇਸ ਕਰਕੇ ਲਾਸ਼ ਦਾ ਪੋਸਟਮਾਰਟਮ ਤੇ ਇਸ ਸਬੰਧੀ ਕਾਰਵਾਈ ਹਰਿਆਣਾ ਪੁਲਿਸ ਹੀ ਕਰੇਗੀ।


Bank Holiday in March 2024: ਮਾਰਚ ਵਿੱਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਇੱਥੇ ਵੇਖੋ ਛੁੱਟੀਆਂ ਦੀ ਪੂਰੀ ਲਿਸਟ 


ਦੱਸ ਦਈਏ ਕਿ ਸ਼ੁਭਕਰਨ ਦੀ ਮੌਤ ਨੂੰ ਪੰਜ ਦਿਨ ਹੋ ਗਏ ਹਨ ਪਰ ਲਾਸ਼ ਦਾ ਪੋਸਟਮਾਰਟਮ ਅਜੇ ਵੀ ਨਹੀਂ ਹੋ ਸਕਿਆ। ਸ਼ੁਭਕਰਨ ਦੇ ਪਰਿਵਾਰਕ ਮੈਂਬਰ ਤੇ ਕਿਸਾਨ ਨੇਤਾ ਉਸ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਸ ਦਰਜ ਹੋਏ ਬਿਨਾਂ ਉਹ ਨਾ ਹੀ ਸਸਕਾਰ ਕਰਨਗੇ ਤੇ ਨਾ ਹੀ ਪੋਸਟਮਾਰਟਮ ਕਰਨ ਦੇਣਗੇ। 


ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸ਼ੁਭਕਰਨ ਸਿੰਘ ਪੰਜਾਬ ਦੀ ਹੱਦ ਨਹੀਂ ਸੀ ਟੱਪਿਆ ਪਰ ਭੜਕੀ ਹੋਈ ਹਰਿਆਣਾ ਪੁਲਿਸ ਨੇ ਜਦੋਂ ਕਿਸਾਨਾਂ ’ਤੇ ਗੋਲੀਆਂ ਚਲਾਈਆਂ ਤਾਂ ਉਦੋਂ ਹੀ ਸ਼ੁਭਕਰਨ ਦੇ ਸਿਰ ’ਚ ਗੋਲੀ ਵੱਜਣ ਕਾਰਨ ਉਸ ਦੀ ਮੌਤ ਹੋ ਗਈ ਪਰ ਪੰਜਾਬ ਪੁਲਿਸ ਦੇ ਕੁਝ ਅਧਿਕਾਰੀ ਹਰਿਆਣਾ ਪੁਲੀਸ ਦੀਆਂ ਦਲੀਲਾਂ ਦੇ ਹਵਾਲੇ ਨਾਲ ਹੀ ਕੇਸ ਦਰਜ ਕਰਨ ਤੋਂ ਇਨਕਾਰ ਕਰ ਰਹੇ ਹਨ।