Farmers Protest: ਹਰਿਆਣਾ ਸਰਕਾਰ ਨੇ ਕਿਸਾਨ ਲੀਡਰਾਂ ਉਪਰ ਐਨਐਸਏ ਲਾਉਣ ਦੇ ਆਪਣੇ ਫੈਸਲੇ ਤੋਂ ਯੂ-ਟਰਨ ਲੈ ਲਿਆ ਹੈ। ਹਰਿਆਣਾ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਕਿਸਾਨ ਲੀਡਰਾਂ ਉਪਰ ਐਨਐਸਏ ਨਹੀਂ ਲੱਗੇਗਾ। ਅੰਬਾਲਾ ਰੇਂਜ ਦੇ ਆਈਜੀ ਸਿਬਾਸ਼ ਕਬੀਰਾਜ ਨੇ ਕਿਹਾ ਕਿ ਕਿਸਾਨਾਂ ਉਪਰ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਦੀਆਂ ਧਾਰਾਵਾਂ ਤਹਿਤ ਕਾਰਵਾਈ ਨਹੀਂ ਹੋਏਗੀ। ਹਰਿਆਣਾ ਪੁਲਿਸ ਨੇ ਕੁਝ ਘੰਟਿਆਂ ਬਾਅਦ ਹੀ ਇਸ ਫੈਸਲੇ ਤੋਂ ਯੂ-ਟਰਨ ਲੈ ਲਿਆ ਹੈ।


ਇਹ ਵੀ ਪੜ੍ਹੋ: ਸੋਨਮ ਬਾਜਵਾ ਦਾ ਇਸ ਸ਼ਖਸ ਨਾਲ ਚੱਲ ਰਿਹਾ ਚੱਕਰ? ਦੋਵਾਂ ਦੀਆਂ ਰੋਮਾਂਟਿਕ ਤਸਵੀਰਾਂ ਨੇ ਮਚਾਈ ਹਲਚਲ, ਜਾਣੋ ਸੱਚਾਈ


ਆਈਜੀ ਸਿਬਾਸ਼ ਕਬੀਰਾਜ ਨੇ ਕਿਹਾ ਕਿਹਾ ਕਿ ਸਾਰੀਆਂ ਸਬੰਧ ਧਿਰਾਂ ਨੂੰ ਸਪੱਸ਼ਟ ਕੀਤਾ ਜਾਂਦਾ ਹੈ ਕਿ ਅੰਬਾਲਾ ਦੇ ਕੁਝ ਕਿਸਾਨ ਆਗੂਆਂ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਦੀਆਂ ਧਾਰਾਵਾਂ ਲਾਉਣ ਦੇ ਮਾਮਲੇ 'ਤੇ ਮੁੜ ਵਿਚਾਰ ਕੀਤਾ ਗਿਆ ਹੈ। ਇਸ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ ਕਿ ਐਨਐਸਏ ਲਾਗੂ ਨਾ ਕੀਤਾ ਜਾਵੇ। ਆਈਜੀ ਨੇ ਅੱਗੇ ਕਿਹਾ ਹੈ ਕਿ ਹਰਿਆਣਾ ਪੁਲਿਸ ਸਾਰੇ ਪ੍ਰਦਰਸ਼ਨਕਾਰੀਆਂਅਤੇ ਉਨ੍ਹਾਂ ਦੇ ਨੇਤਾਵਾਂ ਨੂੰ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਕਰਨ ਦੀ ਬੇਨਤੀ ਕਰਦੀ ਹੈ।


ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਅੰਦੋਲਨਕਾਰੀ ਕਿਸਾਨ ਲੀਡਰਾਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਦੀ ਗੱਲ ਕਹੀ ਸੀ। ਅੰਬਾਲਾ ਪੁਲਿਸ ਨੇ ਕਿਹਾ ਸੀ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਵੀ ਅੰਦੋਲਨਕਾਰੀ ਕਿਸਾਨ ਆਗੂਆਂ ਤੋਂ ਹੀ ਕਰਵਾਈ ਜਾਵੇਗੀ। ਇਸ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ ਤੇ ਬੈਂਕ ਖਾਤੇ ਜ਼ਬਤ ਕੀਤੇ ਜਾ ਰਹੇ ਹਨ। 


ਇਹ ਵੀ ਪੜ੍ਹੋ: PM ਮੋਦੀ ਨੇ ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਤੇ ਜੈਕੀ ਨੂੰ ਦਿੱਤੀ ਵਿਆਹ ਦੀ ਵਧਾਈ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਪੋਸਟ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।