ਪੰਚਕੁਲਾ: ਸਾਧਵੀ ਨਾਲ ਬਲਾਤਕਾਰ ਮਾਮਲੇ 'ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਤ ਰਹੀਮ 'ਤੇ 25 ਅਗਸਤ ਨੂੰ ਆਉਣ ਵਾਲੇ ਫੈਸਲੇ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਾਜ਼ਰ ਹਰਿਆਣਾ 'ਚ ਹਾਈ ਅਲਰਟ ਕਰ ਗਿਆ ਹੈ। ਸਰਕਾਰ ਨੇ ਧਾਰਾ 144 ਵੀ ਲਾਗੂ ਕਰ ਦਿੱਤੀ ਹੈ।
ਇਸ ਦੇ ਨਾਲ ਹੀ ਸਰਕਾਰ ਨੇ ਡੇਰਾ ਪ੍ਰੇਮੀਆਂ ਦੇ ਨਾਮ ਚਰਚਾ ਘਰਾਂ 'ਚ ਡੰਡੇ ਤੇ ਹੋਰ ਹਥਿਆਰਾਂ 'ਤੇ ਵੀ ਰੋਕ ਲਾ ਦਿੱਤੀ ਹੈ। ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪੰਚਕੁਲਾ 'ਚ ਤਿੰਨ ਦਿਨਾਂ ਦੇ ਲਈ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।
ਇਸ ਮਾਮਲੇ ਨੂੰ ਲੈ ਕੇ ਹਰਿਆਣਾ ਪੁਲਿਸ ਨੇ ਪੂਰੀ ਤਿਆਰੀ ਕਰ ਲਈ ਹੈ। ਸੂਬੇ 'ਚ 16 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। 47 ਸਥਾਨਾਂ ਨੂੰ ਅਤਿ ਸੰਵੇਦਨਸ਼ੀਲ ਕਰਾਰ ਦਿੱਤਾ ਗਿਆ ਹੈ। ਪੰਜਾਬ ਹਰਿਆਣਾ ਤੇ ਹਿਮਚਾਲ ਸਰਹੱਦਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।