Haryana Punjab Weather Forecast: ਹਰਿਆਣਾ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਹੈ। ਮੌਸਮ ਵਿਭਾਗ ਵੱਲੋਂ ਮੰਗਲਵਾਰ ਅਤੇ ਬੁੱਧਵਾਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਰਮਿਆਨੀ ਤੋਂ ਹਲਕੀ ਬਾਰਿਸ਼ ਦੇ ਨਾਲ-ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।


ਮੌਸਮ ਵਿਭਾਗ ਨੇ ਹਰਿਆਣਾ ਦੇ ਕਰਨਾਲ, ਰੋਹਤਕ, ਪੰਚਕੂਲਾ, ਸੋਨੀਪਤ, ਅੰਬਾਲਾ, ਝੱਜਰ, ਕੈਥਲ, ਕੁਰੂਕਸ਼ੇਤਰ, ਜੀਂਦ, ਪਾਣੀਪਤ ਅਤੇ ਝੱਜਰ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਗੜੇਮਾਰੀ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। ਇਨ੍ਹੀਂ ਦਿਨੀਂ ਹਰਿਆਣਾ 'ਚ ਸੂਰਜ ਨੇ ਆਪਣੀ ਤਪਸ਼ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਨੂੰ ਰਾਜ ਦੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਨਾਰਨੌਲ ਦਾ ਦੁਪਹਿਰ ਦਾ ਤਾਪਮਾਨ 29.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਹਿਸਾਰ ਦਾ ਤਾਪਮਾਨ 29.4 ਡਿਗਰੀ ਸੈਲਸੀਅਸ, ਸਿਰਸਾ ਦਾ ਤਾਪਮਾਨ 29 ਡਿਗਰੀ ਸੈਲਸੀਅਸ, ਸੋਨੀਪਤ ਦਾ ਤਾਪਮਾਨ 28.7 ਡਿਗਰੀ ਸੈਲਸੀਅਸ, ਰੋਹਤਕ ਦਾ ਤਾਪਮਾਨ 28.3 ਡਿਗਰੀ ਸੈਲਸੀਅਸ ਪਹੁੰਚ ਗਿਆ।


ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਚੰਡੀਗੜ੍ਹ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਬੱਦਲ ਛਾਏ ਰਹਿਣ ਦੀ ਵੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਬਦਲਾਅ ਦਰਜ ਕੀਤਾ ਗਿਆ ਹੈ। ਪੱਛਮੀ ਗੜਬੜੀ ਦਾ ਪ੍ਰਭਾਵ ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ 22 ਫਰਵਰੀ ਤੱਕ ਦਰਜ ਕੀਤਾ ਜਾਵੇਗਾ।


ਇਹ ਵੀ ਪੜ੍ਹੋ: Passport Of India: ਦੁਨੀਆ ਦੇ ਸਭ ਤੋਂ ਤਾਕਤਵਰ ਪਾਸਪੋਰਟ ਦੀ ਲਿਸਟ ਜਾਰੀ, ਭਾਰਤ ਦੀ ਰੈਂਕਿੰਗ ਡਿੱਗੀ, ਜਾਣੋ ਕਿਸ ਦੇਸ਼ ਕੋਲ ਦੁਨੀਆ ਦਾ ਸਭ ਤੋਂ ਤਾਕਤਵਰ ਪਾਸਪੋਰਟ


ਮੌਸਮ ਵਿਭਾਗ ਮੁਤਾਬਕ ਪਹਾੜਾਂ 'ਚ ਹੋਈ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਫਰਵਰੀ ਦੇ ਅੰਤ ਤੱਕ ਠੰਢੀਆਂ ਰਾਤਾਂ ਰਹਿਣ ਦੀ ਸੰਭਾਵਨਾ ਹੈ। ਇਸ ਵੇਲੇ ਸੂਬੇ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਭਾਰੀ ਅੰਤਰ ਹੈ। ਬੱਦਲਵਾਈ ਹੋਣ ਦੇ ਨਾਲ-ਨਾਲ ਕੁਝ ਜ਼ਿਲ੍ਹਿਆਂ ਵਿੱਚ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਵੀ ਦਰਜ ਕੀਤੀ ਜਾ ਸਕਦੀ ਹੈ।


ਇਹ ਵੀ ਪੜ੍ਹੋ: Farmers Protest: 23 ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਜਾਵੇ, ਕਿਸਾਨਾਂ ਨੇ ਸਰਕਾਰ ਦੀ ਤਜਵੀਜ਼ ਨੂੰ ਠੁਕਰਾ ਦਿੱਤਾ, 21 ਫਰਵਰੀ ਨੂੰ ਕਰਨਗੇ ਦਿੱਲੀ ਮਾਰਚ