Haryana-Punjab Weather: ਮੌਸਮ ਵਿਭਾਗ ਨੇ ਸੁਣਾਈ ਵੱਡੀ ਖੁਸ਼ਖਬਰੀ! ਪ੍ਰੀ ਮਾਨਸੂਨ ਨੇ ਦਿੱਤੀ ਦਸਤਕ, ਰੱਜ ਕੇ ਵਰ੍ਹੇਗਾ ਮੀਂਹ
ਹਰਿਆਣਾ ਤੇ ਪੰਜਾਬ ਦਾ ਮੌਸਮ ਕਰਵਟ ਲੈ ਰਿਹਾ ਹੈ। ਹਰਿਆਣਾ ਵਿੱਚ ਲਗਾਤਾਰ 28 ਦਿਨਾਂ ਤੋਂ ਜਾਰੀ ਹੀਟਵੇਵ ਦੇ ਕਹਿਰ ਨੂੰ ਬ੍ਰੇਕ ਲੱਗ ਗਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪ੍ਰੀ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ।
Haryana-Punjab Weather: ਹਰਿਆਣਾ ਤੇ ਪੰਜਾਬ ਦਾ ਮੌਸਮ ਕਰਵਟ ਲੈ ਰਿਹਾ ਹੈ। ਹਰਿਆਣਾ ਵਿੱਚ ਲਗਾਤਾਰ 28 ਦਿਨਾਂ ਤੋਂ ਜਾਰੀ ਹੀਟਵੇਵ ਦੇ ਕਹਿਰ ਨੂੰ ਬ੍ਰੇਕ ਲੱਗ ਗਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪ੍ਰੀ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਇਸ ਕਾਰਨ ਤਾਪਮਾਨ ਵਿੱਚ ਵੀ ਥੋੜ੍ਹਾ ਗਿਰਾਵਟ ਆਈ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਬੂੰਦਾ-ਬਾਂਦੀ ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਗਰਜ ਤੇ ਬਿਜਲੀ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ?
ਮੌਸਮ ਵਿਭਾਗ ਮੁਤਾਬਕ ਇਸ ਵਾਰ ਦੇਸ਼ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੈ। ਇਸ ਕਾਰਨ ਪੰਜਾਬ ਵਿੱਚ 23 ਜੂਨ ਤੋਂ ਪ੍ਰੀ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਮਾਨਸੂਨ 25 ਜੂਨ ਤੋਂ ਬਾਅਦ ਆ ਸਕਦਾ ਹੈ। ਇਸ ਦੇ ਨਾਲ ਹੀ 21 ਜੂਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ, ਜਲੰਧਰ ਤੇ ਕਪੂਰਥਲਾ ਵਿੱਚ ਬੱਦਲਵਾਈ ਰਹੇਗੀ।
ਇਸ ਤੋਂ ਇਲਾਵਾ ਹੁਸ਼ਿਆਰਪੁਰ, ਬਰਨਾਲਾ, ਰੋਪੜ ਤੇ ਮੋਗਾ ਵਿੱਚ ਬੱਦਲਵਾਈ ਰਹਿਣ ਦੇ ਨਾਲ-ਨਾਲ ਹਲਕੀ ਬਾਰਸ਼ ਤੇ ਹਨੇਰੀ ਦੀ ਸੰਭਾਵਨਾ ਹੈ। ਪੰਜਾਬ 'ਚ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਹੀਟ ਵੇਵ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦੌਰਾਨ ਕੁਝ ਸ਼ਹਿਰਾਂ 'ਚ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਹਰਿਆਣਾ ਵਿੱਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਬਾਰਸ਼ ਤੇ ਤੇਜ਼ ਹਵਾਵਾਂ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਤਾਪਮਾਨ 6.4 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ।
ਹਰਿਆਣਾ ਦੇ 19 ਜ਼ਿਲ੍ਹਿਆਂ ਵਿੱਚ ਹਨ੍ਹੇਰੀ ਤੇ ਬੱਦਲ ਛਾਏ
ਸ਼ੁੱਕਰਵਾਰ ਨੂੰ ਮੌਸਮ ਵਿਭਾਗ ਨੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ, ਅੰਬਾਲਾ ਤੇ ਰੋਹਤਕ ਨੂੰ ਛੱਡ ਕੇ 19 ਜ਼ਿਲ੍ਹਿਆਂ ਵਿੱਚ ਤੂਫ਼ਾਨ ਤੇ ਬੱਦਲ ਛਾਏ ਰਹਿਣ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਕੁਝ ਜ਼ਿਲ੍ਹਿਆਂ ਵਿੱਚ ਬਾਰਸ਼ ਤੇ ਬੂੰਦਾਬਾਂਦੀ ਦੀ ਵੀ ਸੰਭਾਵਨਾ ਹੈ। ਹਰਿਆਣਾ 'ਚ ਗਰਮੀ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਸਨ। ਮੀਂਹ ਕਾਰਨ ਲੋਕਾਂ ਨੂੰ ਰਾਹਤ ਮਿਲੀ ਹੈ। ਬੁੱਧਵਾਰ ਤੇ ਵੀਰਵਾਰ ਨੂੰ ਸੂਬੇ ਦੇ ਵੱਖ-ਵੱਖ ਇਲਾਕਿਆਂ 'ਚ ਹੋਈ ਬਾਰਸ਼ ਨੇ ਮੌਸਮ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ।