Haryana-Punjab Weather and Pollution Report Today: ਪੰਜਾਬ ਤੇ ਹਰਿਆਣਾ 'ਚ ਵੀ ਮੌਸਮ ਬਦਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 6 ਦਸੰਬਰ ਨੂੰ ਪੰਜਾਬ ਤੇ ਹਰਿਆਣਾ ਦੇ ਮੈਦਾਨੀ ਇਲਾਕਿਆਂ 'ਚ ਠੰਢ ਦਾ ਪ੍ਰਕੋਪ ਵਧੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੋਵਾਂ ਸੂਬਿਆਂ 'ਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਅਜਿਹੇ 'ਚ ਮੀਂਹ ਕਾਰਨ ਠੰਢ ਹੋਰ ਵਧ ਜਾਵੇਗੀ। ਇਸ ਦੌਰਾਨ ਮੈਦਾਨੀ ਇਲਾਕਿਆਂ 'ਚ ਧੂੰਏਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।



ਅੱਜ ਹਰਿਆਣਾ ਦੇ ਅੰਬਾਲਾ 'ਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਸ਼ਕ ਤੌਰ 'ਤੇ ਬੱਦਲਵਾਈ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਹਿਸਾਰ 'ਚ ਵੱਧ ਤੋਂ ਵੱਧ ਤਾਪਮਾਨ 26 ਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇੱਥੇ ਮੌਸਮ ਸਾਫ਼ ਰਹੇਗਾ। ਅੰਬਾਲਾ 'ਚ ਹਵਾ ਗੁਣਵੱਤਾ ਸੂਚਕ ਅੰਕ 155 ਹੈ, ਜਦਕਿ ਹਿਸਾਰ 'ਚ 162 ਦਰਜ ਕੀਤਾ ਗਿਆ ਹੈ।

ਪੰਜਾਬ 'ਚ ਅੱਜ ਪੈ ਸਕਦਾ ਮੀਂਹ
ਇਸ ਦੇ ਨਾਲ ਹੀ ਪੰਜਾਬ 'ਚ ਵੀ ਠੰਢ ਲਗਾਤਾਰ ਵਧਦੀ ਜਾ ਰਹੀ ਹੈ। ਕਈ ਜ਼ਿਲ੍ਹਿਆਂ 'ਚ ਆਸਮਾਨ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਗਿਆਨੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਹਫ਼ਤੇ ਤਕ ਅਜਿਹੀ ਸਥਿਤੀ ਬਣੀ ਰਹਿ ਸਕਦੀ ਹੈ। ਹਵਾ 'ਚ ਪ੍ਰਦੂਸ਼ਣ ਦਾ ਇਹ ਪੱਧਰ ਸਿਹਤ ਲਈ ਠੀਕ ਨਹੀਂ।

ਪੰਜਾਬ ਦੇ ਵੱਡੇ ਸ਼ਹਿਰ ਅੰਮ੍ਰਿਤਸਰ 'ਚ 4 ਦਸੰਬਰ ਨੂੰ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਅੱਜ ਅੰਮ੍ਰਿਤਸਰ 'ਚ ਵੱਧ ਤੋਂ ਵੱਧ ਤਾਪਮਾਨ 23 ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

4 ਦਸੰਬਰ ਨੂੰ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 23 ਅਤੇ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਨ੍ਹਾਂ ਦੋਹਾਂ ਥਾਵਾਂ 'ਤੇ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਅੰਮ੍ਰਿਤਸਰ 'ਚ ਹਵਾ ਗੁਣਵੱਤਾ ਸੂਚਕ ਅੰਕ 286 ਅਤੇ ਜਲੰਧਰ 'ਚ 161 ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਨੇ ਅੱਜ ਫਿਰ ਤੋਂ ਬੱਦਲਵਾਈ ਰਹਿਣ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਅਜਿਹੇ 'ਚ ਵੱਧ ਤੋਂ ਵੱਧ ਤਾਪਮਾਨ 'ਚ ਵੀ 3 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: Gold-Silver Price: ਹਫ਼ਤੇ 'ਚ ਸੋਨਾ-ਚਾਂਦੀ ਢਹਿ-ਢੇਰੀ, ਚਾਂਦੀ 2252 ਰੁਪਏ ਸਸਤੀ, ਸੋਨਾ ਦੀ ਕੀਮਤ 'ਚ ਵੀ ਵੱਡੀ ਗਿਰਾਵਟ



 


https://play.google.com/store/


 


https://apps.apple.com/in/app/811114904