Haryana-Punjab Weather Today: ਪਿਛਲੇ 3 ਦਿਨਾਂ ਤੋਂ ਪੈ ਰਹੀ ਬਾਰਿਸ਼ ਤੋਂ ਬਾਅਦ ਹਰਿਆਣਾ ਦੇ ਕਈ ਇਲਾਕਿਆਂ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਸੂਬੇ ਦਾ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਜਿਸ ਕਾਰਨ ਤਾਪਮਾਨ ਥੋੜਾ ਵਧੇਗਾ ਅਤੇ ਲੋਕ ਗਰਮੀ ਮਹਿਸੂਸ ਕਰਨਗੇ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਵੀ ਮੀਂਹ ਤੋਂ ਬਾਅਦ ਤਾਪਮਾਨ 'ਚ ਕਮੀ ਆਈ ਹੈ। ਜਿਸ ਕਾਰਨ ਸੂਬੇ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ 30 ਤੋਂ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


26 ਜੂਨ ਦੀ ਰਾਤ ਤੋਂ ਬਦਲੇਗਾ ਮੌਸਮ
ਮੌਸਮ ਵਿਭਾਗ ਮੁਤਾਬਕ 26 ਜੂਨ ਤੱਕ ਹਰਿਆਣਾ ਦੇ ਮੌਸਮ ਵਿੱਚ ਕੋਈ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। 22 ਤੋਂ 26 ਜੂਨ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ 'ਚ ਮਾਮੂਲੀ ਵਾਧਾ ਵੀ ਹੋ ਸਕਦਾ ਹੈ। ਇਸ ਨਾਲ ਪੱਛਮੀ ਹਵਾਵਾਂ ਚੱਲ ਸਕਦੀਆਂ ਹਨ ਅਤੇ ਕਈ ਵਾਰ ਹਲਕੇ ਬੱਦਲ ਵੀ ਆ ਸਕਦੇ ਹਨ। ਇਸ ਤੋਂ ਬਾਅਦ 26 ਜੂਨ ਦੀ ਰਾਤ ਨੂੰ ਮੌਸਮ ਵਿੱਚ ਬਦਲਾਅ ਦੇ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਪ੍ਰੀ-ਮਾਨਸੂਨ ਦਾ ਦੂਜਾ ਪੜਾਅ 27 ਜੂਨ ਤੋਂ ਸ਼ੁਰੂ ਹੋ ਸਕਦਾ ਹੈ। ਜਿਸ ਤੋਂ ਬਾਅਦ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ।


ਪੰਜਾਬ 'ਚ ਕਦੋਂ ਆਵੇਗਾ ਮਾਨਸੂਨ?
ਪੰਜਾਬ ਵਿੱਚ ਹੁਣ ਹੀਟਵੇਵ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ 26 ਜੂਨ ਤੋਂ ਦਿਖਾਈ ਦੇਵੇਗਾ। ਇਸ ਦੌਰਾਨ ਪ੍ਰੀ ਮਾਨਸੂਨ ਆ ਜਾਵੇਗਾ। ਫਿਲਹਾਲ ਮਾਨਸੂਨ ਹੌਲੀ-ਹੌਲੀ ਅੱਗੇ ਵਧ ਰਿਹਾ ਹੈ, ਜਿਸ ਕਾਰਨ ਜੁਲਾਈ ਦੇ ਪਹਿਲੇ ਹਫਤੇ ਮੌਨਸੂਨ ਦੇ ਦਾਖਲ ਹੋਣ ਦੀ ਸੰਭਾਵਨਾ ਹੈ।


ਹਰਿਆਣਾ 'ਚ ਕਦੋਂ ਦਾਖਲ ਹੋਵੇਗਾ ਮਾਨਸੂਨ?
ਮੌਸਮ ਵਿਭਾਗ ਅਨੁਸਾਰ ਹਰਿਆਣਾ ਵਿੱਚ ਪ੍ਰੀ-ਮਾਨਸੂਨ ਦੇ ਦੂਜੇ ਫੇਜ ਤੋਂ ਬਾਅਦ ਜੁਲਾਈ ਦੇ ਪਹਿਲੇ ਹਫ਼ਤੇ ਵਿੱਚ 3 ਜੁਲਾਈ ਤੋਂ  ਮਾਨਸੂਨ ਦਾਖ਼ਲ ਹੋ ਸਕਦਾ ਹੈ। ਪੱਛਮੀ ਗੜਬੜੀ ਕਾਰਨ ਬੰਗਾਲ ਦੀ ਖਾੜੀ ਤੋਂ ਆਉਣ ਵਾਲੀ ਮਾਨਸੂਨੀ ਹਵਾ ਕਾਰਨ ਸੂਬੇ ਦੇ ਕੁਝ ਇਲਾਕਿਆਂ ਦੇ ਮੌਸਮ 'ਚ ਬਦਲਾਅ ਦਰਜ ਕੀਤਾ ਗਿਆ ਹੈ। ਇਸ ਕਾਰਨ ਸੂਬੇ 'ਚ ਕਈ ਥਾਵਾਂ 'ਤੇ ਮੀਂਹ ਪਿਆ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।