ਹਰਿਆਣਾ 'ਚ ਬਦਲੀ Vidhan Sabha ਚੋਣਾਂ ਦੀ ਤਰੀਕ, ਹੁਣ ਇੰਨੀ ਤਰੀਕ ਨੂੰ ਪੈਣਗੀਆਂ ਵੋਟਾਂ ਅਤੇ ਇਸ ਦਿਨ ਆਉਣਗੇ ਨਤੀਜੇ
Election Commision: ਚੋਣ ਕਮਿਸ਼ਨ ਨੇ ਹਰਿਆਣਾ ਵਿੱਚ ਵੋਟਾਂ ਦੀ ਤਰੀਕ ਵਧਾ ਦਿੱਤੀ ਹੈ। ਸੂਬੇ ‘ਚ ਹੁਣ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਜਦਕਿ ਨਤੀਜੇ 8 ਅਕਤੂਬਰ ਨੂੰ ਸਾਹਮਣੇ ਆਉਣਗੇ।
Election Commision: ਚੋਣ ਕਮਿਸ਼ਨ ਨੇ ਹਰਿਆਣਾ ਵਿੱਚ ਵੋਟਾਂ ਦੀ ਤਰੀਕ ਵਧਾ ਦਿੱਤੀ ਹੈ। ਸੂਬੇ ‘ਚ ਹੁਣ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਜਦਕਿ ਨਤੀਜੇ 8 ਅਕਤੂਬਰ ਨੂੰ ਸਾਹਮਣੇ ਆਉਣਗੇ। ਇਸ ਤੋਂ ਪਹਿਲਾਂ ਸੂਬੇ ‘ਚ 1 ਅਕਤੂਬਰ ਨੂੰ ਵੋਟਿੰਗ ਹੋਣੀ ਸੀ, ਜਦਕਿ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ 4 ਅਕਤੂਬਰ ਨੂੰ ਨਤੀਜੇ ਆਉਣੇ ਸਨ। ਹੁਣ ਦੋਵਾਂ ਸੂਬਿਆਂ ਦੇ ਚੋਣ ਨਤੀਜੇ 8 ਅਕਤੂਬਰ ਨੂੰ ਸਾਹਮਣੇ ਆਉਣਗੇ। ਭਾਜਪਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਵੋਟਾਂ ਦੀ ਤਰੀਕ ਵਧਾਉਣ ਦੀ ਮੰਗ ਕੀਤੀ ਸੀ।
ਹੁਣ ਜਦੋਂ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ ਵਧਾ ਦਿੱਤੀ ਹੈ ਤਾਂ ਉਸ ਨੂੰ ਗਿਣਤੀ ਵੀ ਅੱਗੇ ਵਧਾਉਣੀ ਪਈ ਹੈ। ਇਸ ਲਈ ਹੁਣ ਹਰਿਆਣਾ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜੇ 4 ਅਕਤੂਬਰ ਦੀ ਬਜਾਏ 8 ਅਕਤੂਬਰ ਨੂੰ ਸਾਹਮਣੇ ਆਉਣਗੇ। ਜੰਮੂ-ਕਸ਼ਮੀਰ ‘ਚ ਕਰੀਬ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। 2019 ਵਿੱਚ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।