ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਤੀ ਸੇਖਵਾਂ ਦੇ ਜਮਪਲ ਫੌਜੀ ਹੌਲਦਾਰ ਮੇਜਰ ਸਿੰਘ ਦੀ ਸ੍ਰੀਨਗਰ 'ਚ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਮਗਰੋਂ ਮੌਤ ਹੋ ਗਈ।ਜਿਸ ਮਗਰੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨਾਂ ਦੇ ਜੱਦੀ ਪਿੰਡ ਦੁਪਿਹਰ ਬਾਅਦ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।
ਜਾਣਕਾਰੀ ਮੁਤਾਬਕ ਹੌਲਦਾਰ ਮੇਜਰ ਸਿੰਘ ਪੁੱਤਰ ਗੁਲਜਾਰ ਸਿੰਘ ਸ੍ਰੀਨਗਰ 'ਚ ਫੌਜ ’ਚ ਹੌਲਦਾਰ ਵੱਜੋਂ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ। ਜਿੱਥੇ ਲੰਘੇ ਕੱਲ੍ਹ ਮੇਜਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮੇਜਰ ਸਿੰਘ (37) ਦੀ ਮ੍ਰਿਤਕ ਦੇਹ ਨੂੰ ਅੱਜ ਪੂਰੇ ਸਨਮਾਨ ਨਾਲ ਪਿੰਡ ਲਿਆਂਦਾ ਗਿਆ। ਜਿੱਥੇ ਉਸਦਾ ਪਰਿਵਾਰ, ਰਿਸ਼ਤੇਦਾਰ ਤੇ ਪਿੰਡ ਵਾਸੀਆਂ ਵੱਲੋਂ ਨਮ ਅੱਖਾਂ ਨਾਲ ਉਸਨੂੰ ਅੰਤਿਮ ਵਿਦਾਈ ਦਿੱਤੀ ਗਈ।
ਇਸ ਤੋਂ ਪਹਿਲਾਂ ਫੌਜ ਦੀ ਇੱਕ ਟੁੱਕੜੀ ਵੱਲੋਂ ਮੇਜਰ ਸਿੰਘ ਨੂੰ ਸਲਾਮੀ ਦਿੱਤੀ ਗਈ।ਇਸ ਮੌਕੇ ਗੁਲਜਾਰ ਸਿੰਘ, ਮਾ. ਮਲਕੀਤ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹਲਕਾ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਨਗਰ ਕੌਂਸਲ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਸਮੇਤ ਗ੍ਰਾਮ ਪੰਚਾਇਤ, ਸਾਬਕਾ ਸੈਨਿਕ ਵਿੰਗ ਦੇ ਅਹੁਦੇਦਾਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ