ਜਲੰਧਰ : ਜਲੰਧਰ ਦੇ ਕੰਪਨੀ ਬਾਗ ਚੌਕ 'ਚ ਇਕ ਲੜਕੀ ਵੱਲੋਂ ਹਵਾਈ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਐਨਆਰਆਈ ਪਰਿਵਾਰ ਨਾਲ ਸਬੰਧਤ ਹੈ ਅਤੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਲੜਕੀ ਨੇ ਰਾਤ ਦੇ ਹਨੇਰੇ 'ਚ ਹਵਾਈ ਫਾਇਰਿੰਗ ਕੀਤੀ ਹੈ। ਇਸ ਦੌਰਾਨ ਲੜਕੀ ਨਾਲ ਹੋਰ ਲੋਕ ਵੀ ਦਿਖਾਈ ਦੇ ਰਹੇ ਹਨ।

 

ਦੱਸ ਦੇਈਏ ਕਿ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵੀ ਦਿਨ ਬ ਦਿਨ ਵਧਦੀ ਜਾ ਰਹੀ ਹੈ। ਵਿਦਿਆਰਥੀਆਂ ਦੇ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਨ ਦੇ ਸ਼ੌਂਕ ਨੂੰ ਦੇਖਦੇ ਹੋਏ ਵੱਖ -ਵੱਖ ਦੇਸ਼ਾਂ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਵੱਲ ਖਿੱਚਣ ਦੀ ਕਵਾਇਦ ਸ਼ੁਰੂ ਹੋ ਚੁੱਕੀ ਹੈ। ਪੰਜਾਬ ਦੇ ਨੌਜਵਾਨਾਂ ’ਚ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਅਤੇ ਕੈਨੇਡਾ, ਅਮਰੀਕਾ ਵਰਗੇ ਦੇਸ਼ਾਂ ’ਚ ਸੈਟਲ ਹੋਣ ਦਾ ਰੁਝਾਨ ਵਧ ਰਿਹਾ ਹੈ, ਜਿਸ ਕਾਰਣ ਪੰਜਾਬ ਤੇਜ਼ੀ ਨਾਲ ‘ਖਾਲੀ’ ਹੋ ਰਿਹਾ ਹੈ।

 

ਹਰ ਸਾਲ ਪੰਜਾਬ ਦੇ ਲੱਖਾਂ ਨੌਜਵਾਨ ਆਪਣੀ ਪੜ੍ਹਾਈ ਅਤੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ਾਂ ਦਾ ਰੁਖ ਕਰਦੇ ਹਨ। ਸਭ ਤੋਂ ਵੱਡੀ ਦੇਖਣ ਵਾਲੀ ਗੱਲ ਇਹ ਹੈ ਕਿ ਦੇਸ਼ ਵਿਚ ਜਿੰਨੇ ਵੀ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਨਾ ਚਾਹੁੰਦੇ ਹਨ ਉਨ੍ਹਾਂ ਵਿੱਚੋਂ 60 ਫੀਸਦ ਗਿਣਤੀ ਸਿਰਫ਼ ਪੰਜਾਬੀਆਂ ਦੀ ਹੈ। ਪੰਜਾਬ ਦੇ ਨੌਜਵਾਨਾਂ ਦੀ ਵਿਦੇਸ਼ ਉਡਾਰੀ ਨੂੰ ਰੋਕਣ ਲਈ ਸਰਕਾਰ ਨੂੰ ਗੰਭੀਰਤਾ ਨਾਲ ਸੋਚਣਾ ਪਵੇਗਾ। 

 

ਜੇ ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਇੰਝ ਹੀ ਵਿਦੇਸ਼ਾਂ ਵੱਲ ਜਾਂਦੇ ਰਹੇ ਤਾਂ ਇਕ ਦਿਨ ਅਜਿਹਾ ਆਵੇਗਾ, ਜਦੋਂ ਪੰਜਾਬ ਦੀ ਆਬਾਦੀ ਬਹੁਤ ਘੱਟ ਜਾਵੇਗੀ ਕਿਉਂਕਿ ਬੱਚਿਆਂ ਦੇ ਵਿਦੇਸ਼ਾਂ ਵਿਚ ਸੈਟਲ ਹੋਣ ਤੋਂ ਬਾਅਦ ਪੰਜਾਬ ਵਿਚ ਰਹਿੰਦੇ ਉਨ੍ਹਾਂ ਦੇ ਭੈਣ-ਭਰਾ ਅਤੇ ਮਾਂ-ਪਿਓ ਵੀ ਇਕ ਦਿਨ ਉਨ੍ਹਾਂ ਕੋਲ ਹੀ ਚਲੇ ਜਾਂਦੇ ਹਨ ਅਤੇ ਉਥੇ ਹੀ ਸੈਟਲ ਹੋ ਜਾਂਦੇ ਹਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।