ਬਠਿੰਡਾ: ਬਠਿੰਡਾ ਜੇਲ੍ਹ ਵਿੱਚ ਹਵਾਲਾਤੀ ਦੀ ਮੌਤ ਹੋ ਗਈ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਾ। ਸੂਤਰਾਂ ਮੁਤਾਬਕ ਜੇਲ੍ਹ ਵਿੱਚ ਹਵਾਲਾਤੀ ਗੁਰਦੀਪ ਸਿੰਘ ਦੀ ਮੌਤ ਹੋਈ ਹੈ।
ਗੁਰਦੀਪ ਸਿੰਘ ਖ਼ਿਲਾਫ਼ ਨਥਾਣਾ ਥਾਣੇ ਵਿੱਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਇਨਫੈਕਸ਼ਨ ਦੀ ਦਿੱਕਤ ਸੀ। ਪਤਾ ਲੱਗਾ ਹੈ ਕਿ ਗੁਰਦੀਪ ਸਿੰਘ ਦੀ ਕੋਈ ਨਾੜ ਫਟ ਗਈ ਸੀ ਜਿਸ ਨਾਲ ਉਸਦੇ ਪੂਰੇ ਸਰੀਰ ਵਿੱਚ ਜ਼ਹਿਰ ਫੈਲ ਗਿਆ ਸੀ।
ਫਿਲਹਾਲ ਉਸ ਦੀ ਲਾਸ਼ ਬਠਿੰਡਾ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਿਆ ਹੈ। ਪਰਿਵਾਰਿਕ ਮੈਂਬਰ ਆਉਣ 'ਤੇ ਪੋਸਟ ਮਾਰਟਮ ਕੀਤਾ ਜਾਏਗਾ।